
**ਕੌਮੀ ਹੜਤਾਲ ਅਤੇ ਭਾਰਤ ਬੰਦ ਦੇ ਸਮਰਥਨ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਰੈਲੀਆਂ ਕਰਕੇ ਸ਼ਹਿਰਾਂ ਵਿੱਚ ਕੀਤਾ ਰੋਹ ਭਰਪੂਰ ਮਾਰਚ**। :16ਫਰਵਰੀ ਕੇਂਦਰੀ ਟ੍ਰੇਡ ਯੂਨੀਅਨਾਂ,ਮੁਲਾਜ਼ਮ ਫੈਡਰੇਸ਼ਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਦੇਸ਼ ਅੰਦਰ 16 ਫਰਵਰੀ ਦੀ ਕੀਤੀ ਗਈ ਕੌਮੀ ਹੜਤਾਲ ਅਤੇ ਭਾਰਤ ਬੰਦ ਦੇ ਸਮਰਥਨ ਵਿੱਚ ਵੱਖ ਵੱਖ ਜਨਤਕ ਜਥੇਬੰਦੀਆਂ ਵਲੋਂ ਵੱਖ ਵੱਖ ਸ਼ਹਿਰਾਂ ਵਿੱਚ ਰੋਹ ਭਰਪੂਰ ਮਾਰਚ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜ ਸਰਕਾਰਾਂ ਵੱਲੋਂ ਨਿੱਜੀਕਰਨ, ਠੇਕੇਦਾਰੀ ਸਿਸਟਮ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਤੋਂ ਰੋਜ਼ਗਾਰ ਦੇ ਮੌਕੇ ਖੋਹਣ ਅਤੇ ਪਬਲਿਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੇ ਵਿਰੁੱਧ ਅੱਜ ਪੂਰੇ ਦੇਸ਼ ਵਿੱਚ ਮੁਲਾਜ਼ਮਾਂ ਮਜ਼ਦੂਰਾਂ ਵਲੋਂ ਕੌਮੀ ਹੜਤਾਲ ਵਿੱਚ ਭਾਗ ਲੈਂਦੇ ਹੋਏ ਭਾਰਤ ਬੰਦ ਦੇ ਸਮਰਥਨ ਵਿੱਚ ਰੈਲੀਆਂ ਕੀਤੀਆਂ ਗਈਆਂ ।ਇਸੇ ਲੜੀ ਵਿੱਚ ਫ਼ਗਵਾੜਾ ਵਿਖੇ ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਆਗੂਆਂ ਕਰਨੈਲ ਸਿੰਘ ਸੰਧੂ,ਮੋਹਣ ਸਿੰਘ ਭੱਟੀ, ਕੁਲਦੀਪ ਸਿੰਘ ਕੌੜਾ,ਸੀਤਲ ਰਾਮ ਬੰਗਾ ਦੀ ਅਗਵਾਈ ਵਿੱਚ, ਜਲੰਧਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ, ਤਰਸੇਮ ਮਾਧੋਪੁਰੀ, ਬਲਵਿੰਦਰ ਕੁਮਾਰ, ਬਲਦੇਵ ਸਿੰਘ ਨੂਰਪੁਰੀ,ਦੀ ਅਗਵਾਈ ਵਿੱਚ, ਭੋਗਪੁਰ ਵਿਖੇ ਰਾਜਿੰਦਰ ਸਿੰਘ ਭੋਗਪੁਰ,ਗੁਰਮੇਲ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਵਿੱਚ, ਨਕੋਦਰ ਵਿਖੇ ਕੁਲਦੀਪ ਵਾਲੀਆ ਬਿਲਗਾ, ਬਲਜੀਤ ਸਿੰਘ ਕੁਲਾਰ, ਰਾਜਿੰਦਰ ਮਹਿਤਪੁਰ ਦੀ ਅਗਵਾਈ ਵਿੱਚ, ਜੰਡਿਆਲਾ ਮੰਜਕੀ ਵਿਖੇ ਸਰਪੰਚ ਮੱਖਣ ਲਾਲਪੱਲਣ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਜ਼ਿਲ੍ਹਾ ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ,ਰਤਨ ਸਿੰਘ,ਕੁੱਲ ਹਿੰਦ ਕਿਸਾਨ ਸਭਾ ਦੇ ਸੁਖਜੀਤ ਸਿੰਘ ਜੌਹਲ, ਜਮਹੂਰੀ ਕਿਸਾਨ ਸਭਾ ਦੇ ਗੁਰਸੇਵ ਸਿੰਘ ਬਾਸੀ,ਕੁੱਲ ਹਿੰਦ ਖੇਤ ਮਜਦੂਰ ਸਭਾ ਦੇ ਮਾਸਟਰ ਮੂਲ ਚੰਦ,ਸੀ ਪੀ ਆਈ ਦੇ ਆਗੂ ਤਰਸੇਮ ਸਿੰਘ ਦੀ ਅਗਵਾਈ ਵਿੱਚ, ਫਿਲੌਰ ਵਿਖੇ ਕਰਨੈਲ ਫਿਲੌਰ, ਜਰਨੈਲ ਫਿਲੌਰ, ਸੰਤੋਖ ਸਿੰਘ ਬਿਲਗਾ, ਪਰਮਜੀਤ ਸਿੰਘ ਰੰਧਾਵਾ,ਮੇਜਰ ਸਿੰਘ ਫਿਲੌਰ, ਕੁਲਦੀਪ ਸਿੰਘ ਫਿਲੌਰ ਆਦਿ ਦੀ ਅਗਵਾਈ ਵਿੱਚ ਭਾਰਤ ਬੰਦ ਸਮੇਂ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਹਨਾਂ ਥਾਵਾਂ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਹਨਾਂ ਚੱਕਾ ਜਾਮ ਅਤੇ ਰੋਸ ਪ੍ਰਦਰਸ਼ਨ ਸਮੇਂ ਆਗੂਆਂ ਨੇ ਸੰਬੋਧਨ ਕਰਦੇ ਹੋਏ 16 ਫਰਵਰੀ ਦੀ ਕੌਮੀ ਹੜਤਾਲ ਅਤੇ ਭਾਰਤ ਬੰਦ ਦੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੀ ਐੱਫ ਆਰ ਡੀ ਏ ਬਿੱਲ ਰੱਦ ਕਰਨ, ਨਵੀਂ ਪੈਨਸ਼ਨ ਸਕੀਮ ਬੰਦ ਕਰਵਾ ਕੇ ਪੁਰਾਣੀ ਪੈਂਨਸ਼ਨ ਬਹਾਲ ਕਰਵਾਉਣ, ਸਾਰੀਆਂ ਫ਼ਸਲਾਂ,’ਤੇ ਐੱਮ ਐੱਸ ਪੀ ਦੀ ਗਾਰੰਟੀ ਲੈਣ, ਪਬਲਿਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਤੋਂ ਰੋਕਣ ਲਈ, ਟਰੇਡ ਯੂਨੀਅਨਾਂ ਅਧਿਕਾਰਾਂ ਦੀ ਬਹਾਲੀ ਲਈ,ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਰੱਦ ਕਰਵਾਉਣ ਲਈ,ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਲਈ, ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ, ਪਬਲਿਕ ਵੰਡ ਪ੍ਰਣਾਲੀ ਨੂੰ ਵਧਾਉਣ ਅਤੇ ਬਚਾਉਣ ਲਈ,ਨਵੀਂ ਸਿੱਖਿਆ ਨੀਤੀ -2020,ਬਿਜਲੀ ਬਿੱਲ -2022,ਹਿੱਟ ਐਂਡ ਰਨ-ਕਾਲਾ ਕਾਨੂੰਨ ਨੂੰ ਤੁਰੰਤ ਰੱਦ ਕਰਵਾਉਣ ਲਈ, ਅੱਠਵੇਂ ਵੇਤਨ ਅਯੋਗ ਦੀ ਸਥਾਪਨਾ ਕਰਵਾਉਣ ਲਈ,ਹਰ ਪ੍ਰਕਾਰ ਦੇ ਮਜ਼ਦੂਰਾਂ ਦੀ ਦਿਹਾੜੀ 700/- ਰੁਪਏ, ਮਨਰੇਗਾ ਕਾਮਿਆਂ ਨੂੰ ਪੂਰਾ ਸਾਲ ਕੰਮ ਦੇਣ ਲਈ, ਨਿੱਜੀਕਰਨ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਵਾਉਣ ਲਈ, ਛੇਵੇਂ ਪੇ ਕਮਿਸ਼ਨ ਦੇ 66 ਮਹੀਨਿਆਂ ਦੇ ਬਕਾਏ ਅਤੇ ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਬਕਾਏ ਸਮੇਤ ਲੈਣ ਲਈ ਆਦਿ ਮੁੱਦਿਆਂ ਨੂੰ ਉਭਾਰਨ ਲਈ ਕੌਮੀ ਹੜਤਾਲ ਅਤੇ ਭਾਰਤ ਬੰਦ ਕੀਤਾ ਗਿਆ ਹੈ।ਰੈਲੀ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਨੈਸ਼ਨਲ ਹਾਈਵੇ ਤੇ ਰੋਕਾਂ ਲਗਾ ਕੇ ਦਿੱਲੀ ਵੱਲ ਜਾਂਦੇ ਕਿਸਾਨਾਂ ਤੇ ਤਿੱਖਾ ਤਸ਼ੱਦਦ ਕਰਨ ਅਤੇ ਆਮ ਲੋਕਾਂ ਨੂੰ ਤੰਗ ਪ੍ਰੇਸਾਨ ਕਰਨ ਦੀ ਘੋਰ ਨਿਖੇਧੀ ਕਰਦੇ ਹੋਏ ਸੁਪਰੀਮ ਕੋਰਟ ਦੇ ਚੀਫ ਜਸਟਿਸ ਤੋਂ ਮੰਗ ਕੀਤੀ ਕਿ ਇਸ ਦਾ ਸਖ਼ਤ ਤੋਂ ਸਖ਼ਤ ਨੋਟਿਸ ਲੈਂਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਤੇ ਕੇਸ ਦਰਜ ਕਰਕੇ ਬਣਦੀ ਸਜ਼ਾ ਦਿੱਤੀ ਜਾਵੇ। ਦੂਜੇ ਮਤੇ ਰਾਹੀਂ ਵਿੱਚ ਮੰਗ ਕੀਤੀ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਮੋਹ ਛੱਡ ਕੇ ਦੇਸ਼ ਦੇ ਅੱਸੀ ਕਰੋੜ ਲੋਕਾਂ ਪੱਖੀ ਨੀਤੀਆਂ ਬਣਾ ਕੇ ਉਹਨਾਂ ਦੀ ਕੁੱਲੀ ਗੁੱਲੀ ਜੁੱਲੀ ਦਾ ਯੋਗ ਪ੍ਰਬੰਧ ਤੁਰੰਤ ਕਰੇ।ਤੀਜੇ ਮਤੇ ਰਾਹੀਂ ਬੋਲਣ ਦੀ ਆਜ਼ਾਦੀ ਤੇ ਪਾਬੰਦੀ ਲਗਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਧਾਰਾ 295,-ਏ ਦੇ ਅਧੀਨ ਤਰਕਸ਼ੀਲ ਆਗੂਆਂ ਤੇ ਦਰਜ਼ ਕੀਤੇ ਕੇਸ ਬਿਨਾ ਸ਼ਰਤ ਤੁਰੰਤ ਰੱਦ ਕਰਨ ਦੀ ਮੰਗ ਵੀ ਕੀਤੀ। ਦੁਕਾਨਦਾਰਾਂ ਵਲੋਂ ਭਰਪੂਰ ਯੋਗਦਾਨ ਦੇਣ ਲਈ ਉਹਨਾਂ ਦੀ ਸ਼ਲਾਘਾ ਕਰਦੇ ਹੋਏ ਸਮੁੱਚੇ ਆਗੂਆਂ ਨੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।