ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਲਲਿਤਾ ਕੁਮਾਰੀ ਵੱਲੋਂ ਵੱਖ ਵੱਖ ਸਕੂਲਾਂ ਦੇ ਕੀਤੇ ਜਾ ਰਹੇ ਹਨ ਪ੍ਰੇਰਨਾਤਮਕ ਦੌਰੇ
ਜ਼ਿਲ੍ਹਾ ਸਿੱਖਿਆ ਅਫਸਰ ਦੁਆਰਾ ਲਗਾਤਾਰ ਕੀਤੇ ਜਾ ਰਹੇ ਹਨ ਸਕੂਲਾਂ ਦੇ ਦੌਰੇ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਲਲਿਤਾ ਕੁਮਾਰੀ ਵੱਲੋਂ ਲਗਾਤਾਰ ਵੱਖ ਵੱਖ ਸਕੂਲਾਂ ਦੇ ਸਦਭਾਵਨਾ ਦੌਰੇ ਕੀਤੇ ਜਾ ਰਹੇ ਹਨ ।ਇਸ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਉਹਨਾਂ ਵੱਲੋਂ ਬਲਾਕ ਜਗਰਾਓ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਖਾੜਾ, ਬਲਾਕ ਮਾਂਗਟ 1 ਦੇ ਭੌਰਾ ਸਕੂਲ ਦਾ ਦੌਰਾ ਕੀਤਾ ਗਿਆ।

ਉਹਨਾਂ ਦੁਆਰਾ ਪੰਜਵੀਂ ਦੀ ਚੱਲ ਰਹੀ ਬੋਰਡ ਦੀ ਪ੍ਰੀਖਿਆ ਦਾ ਜਾਇਜ਼ਾ ਲਿਆ ਗਿਆ। ਉਹਨਾਂ ਦੁਆਰਾ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਇਆ ਗਿਆ ਅਤੇ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਦੀ ਜਾਚ ਕੀਤੀ ਗਈ। ਇਸ ਮੌਕੇ ਤੇ ਉਹਨਾਂ ਨੇ ਮਿਸ਼ਨ ਸਮਰੱਥ ਅਤੇ ਐਫ ਐਲ ਐਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਕੂਲ ਮੁੱਖੀ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪ੍ਰਾਇਮਰੀ ਕਲਾਸਾ ਸਿੱਖਿਆ ਦੀ ਬੁਨਿਆਦ ਹਨ ਅਤੇ ਇਸ ਬੁਨਿਆਦ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਯਤਨ ਕੀਤੇ ਜਾਣ। ਉਹਨਾਂ ਨੇ ਸਕੂਲਾਂ ਦੀ ਦਿੱਖ ਨੂੰ ਸੁੰਦਰ ਬਣਾਉਣ, ਢਾਂਚਾਗਤ ਵਿਕਾਸ ਨੂੰ ਬੜਾਵਾ ਦੇਣ ਅਤੇ ਵਿਭਾਗੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਭਾਗੀ ਗਰਾਂਟਾ ਦੀ ਸੁਚੱਜੀ ਵਰਤੋਂ ਕਰਦਿਆਂ ਸਿਵਲ ਵਰਕਸ ਦੇ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਕਿਹਾ। ਉਹਨਾਂ ਦੁਆਰਾ ਮਿਡ ਡੇ ਮੀਲ, ਸਕੂਲ ਦੀ ਸਾਫ ਸਫਾਈ ਅਤੇ ਰਿਕਾਰਡ ਦਾ ਨਿਰੀਖਣ ਕੀਤਾ ਅਤੇ ਸੰਤੁਸ਼ਟੀ ਜ਼ਾਹਰ ਕੀਤੀ।ਉਹਨਾਂ ਕਿਹਾ ਕਿ ਗਰਮੀ ਦਾ ਮੌਸਮ ਸ਼ੁਰੂ ਹੋ ਰਿਹਾ ਹੈ। ਵਿਦਿਆਰਥੀਆਂ ਦੀ ਸਿਹਤ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਸਕੂਲ ਮੁੱਖੀਆ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕਰਨ ਲਈ ਲਗਾਤਾਰ ਸਕੂਲਾਂ ਦਾ ਦੌਰਾ ਕੀਤਾ ਜਾਵੇਗਾ ਤਾਂ ਜ਼ੋ ਜ਼ਿਲ੍ਹਾ ਲੁਧਿਆਣਾ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਲਿਆਦਾ ਜਾ ਸਕੇ।
ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।