
ਤਿੰਨ ਰੋਜਾ ਜ਼ਿਲ੍ਹਾ ਪੱਧਰੀ ਫੁੱਟਬਾਲ ਚੈਂਪੀਅਨਸ਼ਿਪ 5 ਅਪ੍ਰੈਲ ਤੋਂ ਸ਼ੁਰੂ
- ਚੈਂਪੀਅਨਸ਼ਿਪ ਵਿੱਚ ਫੁੱਟਬਾਲ ਕਲੱਬਾਂ੍ ਦੀਆਂ 8 ਟੀਮਾਂ ਹੋਣਗੀਆਂ ਸ਼ਾਮਿਲ- ਔਲਖ
ਅੰਮ੍ਰਿਤਸਰ, 28 ਮਾਰਚ ()-ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਪਹਿਲੀ ਜ਼ਿਲ੍ਹਾ ਪੱਧਰੀ ਫੁੱਟਬਾਲ ਚੈਂਪੀਅਨਸ਼ਿਪ 5 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਜਿਸ ਸੰਬੰਧੀ ਜ਼ਿਲ੍ਹਾ ਐਸੋਸੀਏਸ਼ਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸੰਬੰਧੀ ਜ਼ਿਲ੍ਹਾ ਫੁੱਟਬਾਲ ਅੇਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਸੁਖਚੈਨ ਸਿੰਘ ਔਲ਼ਖ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਇਕ ਵਿਸੇਸ਼ ਮੀਟਿੰਗ ਹੋਈ ਜਿਸ ਵਿੱਚ ਅਹੁਦੇਦਾਰਾਂ ਸਮੇਤ ਜ਼ਿਲ੍ਹਾ ਫੁੱਟਬਾਲ ਕੋਚ ਵਲੋਂ ਵਿਸੇਸ਼ ਤੌਰ ਤੇ ਹਾਜਰੀ ਭਰੀ ਗਈ। ਇਸ ਸਮੇਂ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਚੈਨ ਸਿੰਘ ਔਲਖ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਦੇ ਇਕਲੌਤੇ ਫੁੱਟਬਾਲ ਖੇਡ ਸਟੇਡੀਅਮ ਗੁਰੂ ਨਾਨਕ ਦੇਵ ਖੇਡ ਸਟੇਡੀਅਮ ਦੇ ਵਿਖੇ ਹੋ ਰਹੀ ਪਹਿਲੀ ਜ਼ਿਲ੍ਹਾ ਪੱਧਰੀ ਫੁੱਟਬਾਲ ਚੈਂਪੀਅਨਸ਼ਿਪ ਵਿੱਚ 8 ਟੀਮਾਂ ਦੇ ਖਿਡਾਰੀ ਖਿਤਾਬ ਹਾਸਲ ਕਰਨ ਲਈ ਖੇਡ ਕਲਾ ਦਾ ਜੌਹਰ ਦਿਖਾਉਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਚੈਂਪੀਅਨਸ਼ਿਪ ਵਿੱਚ ਸਿਰਫ ਉਹੀ ਫੁੱਟਬਾਲ ਖਿਡਾਰੀ ਹਿੱਸਾ ਲੈ ਸਕਦੇ ਹਨ ਜੋ ਜ਼ਿਲ੍ਹਾ ਐਸੋਸੀਏਸ਼ਨ ਨਾਲ ਰਜਿਸਟਰਡ ਹੋਣਗੇ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਦਾ 5 ਮਾਰਚ ਨੂੰ ਉਦਘਾਟਨ ਹੋਵੇਗਾ ਜਦਕਿ 7 ਅਪ੍ਰੇਲ ਨੂੰ ਫਾਈਨਲ ਮੈਚ ਖੇਡਿਆ ਜਾਵੇਗਾ। ਇਸ ਸਮੇਂ ਉਨ੍ਹਾਂ ਨਾਲ ਸਕੱਤਰ ਪ੍ਰਦੀਪ ਕੁਮਾਰ ਜੀ.ਐਨ.ਡੀ.ਯੂ. ਅੰਮ੍ਰਿਤਸਰ, ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ, ਕੌਂਸਲਰ ਹਰਜੀਤ ਸਿੰਘ ਸਹਿਜਰਾ, ਜ਼ਿਲ੍ਹਾ ਕੋਚ ਦਲਜੀਤ ਸਿੰਘ ਕਾਲਾ, ਨੌਜੁਆਨ ਆਗੂ ਸਵਰਾਜ ਸਿੰਘ ਸ਼ਾਮ, ਮੈਂਬਰ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਖੇਡ ਇੰਚਾਰਜ ਮਹਿਤਾ ਨੰਗਲ, ਜਤਿੰਦਰਪ੍ਰੀਤ ਸਿੰਘ ਰਿੱਕੀ, ਪਰਮਿੰਦਰ ਸਿੰਘ ਸਰਪੰਚ ਸਮੇਤ ਹੋਰ ਅਹੁਦੇਦਾਰ ਹਾਜਰ ਸਨ।
ਤਸਵੀਰ ਕੈਪਸ਼ਨ: ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਚੈਨ ਸਿੰਘ ਔਲਖ, ਜਤਿੰਦਰ ਸਿੰਘ ਮੋਤੀ ਭਾਟੀਆ, ਪ੍ਰਦੀਪ ਕੁਮਾਰ, ਹਰਜੀਤ ਸਿੰਘ ਸਹਿਜਰਾ, ਸਵਰਾਜ ਸਿੰਘ ਸ਼ਾਮ ਅਤੇ ਹੋਰ।