ਦਾਖਲਿਆਂ ਵਿੱਚ ਚੰਗੀ ਕਾਰਗੁਜ਼ਾਰੀ ਲਈ ਫਾਜ਼ਿਲਕਾ ਨੇ ਜਿੱਤਿਆ ਅਵਾਰਡ

ਦਾਖਲਿਆਂ ਵਿੱਚ ਚੰਗੀ ਕਾਰਗੁਜ਼ਾਰੀ ਲਈ ਫਾਜ਼ਿਲਕਾ ਨੇ ਜਿੱਤਿਆ ਅਵਾਰਡ ਦਾਖਲਾ ਮੁਹਿੰਮ 2023 ਦੌਰਾਨ ਸਕੂਲ ਆਫ ਐਮਿਨੇਂਸ ਫਾਜ਼ਿਲਕਾ ਨੇ 10 ਫੀਸਦੀ ਤੋਂ ਜ਼ਿਆਦਾ ਵਾਧਾ ਕੀਤਾ ਦਰਜਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਸਕੂਲ ਮੁਖੀ ਨੂੰ ਕੀਤਾ ਸਨਮਾਨਤਫਾਜ਼ਿਲਕਾ ਸਿੱਖਿਆ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਦਾ ਹੋਇਆ ਅੱਗੇ ਵਧ ਰਿਹਾ ਹੈ। ਜ਼ਿਲ੍ਹੇ ਦੇ ਨਾਮ ਉਸ ਵੇਲੇ ਇੱਕ ਪ੍ਰਾਪਤੀ ਹੋਰ ਜੁੜ ਗਈ ਜਦੋਂ ਸਿੱਖਿਆ ਵਿਭਾਗ ਵੱਲੋਂ ਸਾਲ 2024 ਦੇ ਦਾਖਲਿਆਂ ਦੀ ਸ਼ੁਰੂਆਤ ਦੇ ਨਾਲ ਸਾਲ 2023 ਵਿੱਚ ਦਾਖਲਿਆਂ ਵਿੱਚ 10 ਫੀਸਦੀ ਤੋਂ ਜ਼ਿਆਦਾ ਵਾਧਾ ਦਰਜ ਕਰਨ ਵਾਲੇ ਜ਼ਿਲ੍ਹਿਆਂ ਅਤੇ ਸਕੂਲਾਂ ਦੇ ਮੁੱਖੀਆਂ ਨੂੰ ਸਨਮਾਨਿਤ ਕੀਤਾ ਗਿਆ। ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ , ਬੀਐਨਓ ਗੁਲਸ਼ਨ ਕੁਮਾਰ ਅਤੇ ਸਕੂਲ ਆਫ ਐਮੀਨਸ ਫਾਜ਼ਿਲਕਾ ਦੇ ਕਾਰਜਕਾਰੀ ਸਕੂਲ ਮੁੱਖੀ ਜੋਗਿੰਦਰ ਲਾਲ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ।ਇਸ ਮੌਕੇ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪੰਕਜ਼ ਕੁਮਾਰ ਅੰਗੀ ਨੇ ਕਿਹਾ ਕਿ ਇਹ ਜ਼ਿਲ੍ਹਾ ਫ਼ਾਜ਼ਿਲਕਾ ਲਈ ਬੜੇ ਮਾਣ ਵਾਲੀ ਗੱਲ ਹੈ।ਇਹ ਸਕੂਲ ਸਟਾਫ ਦੀ ਮਿਹਨਤ ਸਦਕਾ ਸੰਭਵ ਹੋਇਆ ਹੈ। ਉਹਨਾਂ ਕਿਹਾ ਕਿ ਸਾਲ 2024-25 ਦੇ ਦਾਖਲਿਆਂ ਲਈ ਪੂਰੀ ਟੀਮ ਹੋਰ ਮਿਹਨਤ ਨਾਲ ਕੰਮ ਕਰੇਗੀ।ਇਸ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਸਮੂਹ ਬੀਐਨਓ ਵੱਖ ਵੱਖ ਸਕੂਲਾਂ ਦੇ ਸਕੂਲ ਮੁੱਖੀਆ ਅਤੇ ਅਧਿਆਪਕਾਂ ਵੱਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਜਾਂ ਰਹੀਆਂ ਹਨ।

Scroll to Top