ਪਰਾਲੀ ਸਾੜਨ ਦੇ ਰੋਕਣ ਵਿੱਚ ਲੱਗੀਆਂ ਅਧਿਆਪਕਾਂ ਦੀਆਂ ਡਿਊਟੀਆਂ ਤੁਰੰਤ ਕੱਟੀਆਂ ਜਾਣ-ਗੌਰਮਿੰਟ ਟੀਚਰਜ਼ ਯੂਨੀਅਨ

*ਪਰਾਲੀ ਸਾੜਨ ਦੇ ਰੋਕਣ ਵਿੱਚ ਲੱਗੀਆਂ ਅਧਿਆਪਕਾਂ ਦੀਆਂ ਡਿਊਟੀਆਂ ਤੁਰੰਤ ਕੱਟੀਆਂ ਜਾਣ-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ**ਅਧਿਆਪਕਾਂ ਦਾ ਕੰਮ ਸਿਰਫ ਸਕੂਲਾਂ ਵਿੱਚ ਰਹਿ ਕੇ ਬੱਚਿਆਂ ਨੂੰ ਪੜ੍ਹਾਈ ਕਰਵਾਉਣਾ – ਜਸਵਿੰਦਰ ਸਿੰਘ ਸਮਾਣਾ*ਸਮਾਣਾ 6 ਅਕਤੂਬਰ ( )ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਦੇ ਨਾਂ ਤੇ ਬਣੀ ਸਰਕਾਰ,ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਦਾ ਐਲਾਨ ਕਰਨ ਵਾਲੀ ਆਪ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ।ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੱਸਿਆ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਪਰਾਲੀ ਨਾ ਸਾੜਨ ਲਈ ਨੋਡਲ ਅਫਸਰ ਦੇ ਤੌਰ ਤੇ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਆਪ ਦੀ ਸਰਕਾਰ ਬਣੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਅਧਿਆਪਕਾਂ ਤੋਂ ਕੋਈ ਵੀ ਗੈਰ ਵਿੱਤ ਕੰਮ ਨਹੀਂ ਲਿਆ ਜਾਵੇਗਾ ਪ੍ਰੰਤੂ ਹੁਣ ਸਭ ਕੁਝ ਉਲਟ ਹੋ ਰਿਹਾ ਹੈ।ਅਧਿਆਪਕਾਂ ਦੀਆਂ ਗੈਰ ਵਿਦਿਅਕ ਕੰਮਾਂ ਵਿੱਚ ਲਗਾਈਆਂ ਡਿਊਟੀਆਂ ਦੀ ਝੜੀ ਲਗਾ ਰੱਖੀ ਹੈ। ਉਹਨਾਂ ਕਿਹਾ ਕਿ ਵਿੱਦਿਅਕ ਸੈਸ਼ਨ ਦਾ ਇਹ ਸਮਾਂ ਪੀਕ ਤੇ ਚੱਲ ਰਿਹਾ ਹੈ ਪਰ ਸਰਕਾਰ ਵੱਲੋਂ ਅਧਿਆਪਕਾਂ ਤੋਂ ਜਬਰੀ ਗੈਰ ਵਿੱਦਿਅਕ ਕੰਮਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਸਿੱਖਿਆ ਵਿੱਚ ਕ੍ਰਾਂਤੀ ਦੇ ਨਾਂ ਤੇ ਬਣੀ ਭਗਵੰਤ ਮਾਨ ਸਰਕਾਰ ਕ੍ਰਾਂਤੀ ਲਿਆਉਣ ਵਿੱਚ ਹੁਣ ਤੱਕ ਫੇਲ ਸਾਬਤ ਹੋਈ ਹੈ। ਸਰਕਾਰ ਨੂੰ ਅਧਿਆਪਕਾਂ ਦੀਆਂ ਜੋ ਡਿਊਟੀਆਂ ਪਰਾਲੀ ਸਾੜਨ ਦੇ ਨੋਡਲ ਅਫਸਰ ਲਈ ਲਗਾਈਆਂ ਗਈਆਂ ਹਨ ਉਹਨਾਂ ਤੇ ਫੌਰੀ ਵਿਚਾਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀਆਂ ਕੱਟਣੀਆਂ ਚਾਹੀਦੀਆਂ ਹਨ ਕਿਉਂਕਿ ਅਧਿਆਪਕਾਂ ਦਾ ਕੰਮ ਸਕੂਲਾਂ ਵਿੱਚ ਬੱਚਿਆਂ ਨੂੰ ਪੜਾਉਣਾ ਹੈ ਨਾ ਕਿ ਕਿਸਾਨਾਂ ਨਾਲ ਮੱਥਾ ਲਾਉਣਾ। ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਜੁਗਪ੍ਰਗਟ ਸਿੰਘ, ਪ੍ਰਭਾਤ ਤੇ ਜਤਿੰਦਰ ਵਰਮਾ ਸਾਥੀ ਮੌਜੂਦ ਰਹੇ।

Scroll to Top