ਬਲਾਕ ਅਬੋਹਰ‌ 1, ਅਬੋਹਰ 2 ਅਤੇ ਖੂਈਆਂ ਸਰਵਰ ਦੇ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਦਾਖਲਾ ਮੁਹਿੰਮ ਦਾ ਆਗਾਜ਼

ਬਲਾਕ ਅਬੋਹਰ‌ 1, ਅਬੋਹਰ 2 ਅਤੇ ਖੂਈਆਂ ਸਰਵਰ ਦੇ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਦਾਖਲਾ ਮੁਹਿੰਮ ਦਾ ਆਗਾਜ਼ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਚੇਤਨਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ ਸਰਕਾਰੀ ਸਕੂਲਾਂ ਵਿਚ ਮੁਹਈਆ ਕਰਵਾਈ ਜਾ ਰਹੀ ਹੈ ਮਿਆਰੀ ਸਿੱਖਿਆ—ਡੀਈਓ ਸਤੀਸ਼ ਕੁਮਾਰ, ਡਿਪਟੀ ਡੀਈਓ ਪਰਵਿੰਦਰ ਸਿੰਘ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਬੇਸਿਕ ਸਕੂਲ ਅਬੋਹਰ ਤੋਂ ਕੀਤੀ ਗਈ।ਅੱਜ ਇੱਥੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈੰਡਰੀ ਸਤੀਸ਼ ਕੁਮਾਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਨੇ ਚੇਤਨਾ ਵਾਹਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ । ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਸੁਧਾਰ ਦੇ ਨਾਲ ਨਾਲ ਰਾਜ ਸਰਕਾਰ ਵੱਲੋਂ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਰਿਹਾ ਹੈ ਜਿੱਥੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਵੱਡੀਆਂ ਗ੍ਰਾਂਟੂ ਖਰਚ ਰਹੀ ਹੈ।ਇਸ ਮੌਕੇ ਤੇ ਬੀਪੀਈਓ ਅਜੇ ਛਾਬੜਾ ਅਤੇ ਬੀਪੀਈਓ ਸਤੀਸ਼ ਮਿਗਲਾਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉੱਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਨੇੜੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ । ਉਹਨਾਂ ਕਿਹਾ ਕਿ ਇਸ ਅਭਿਆਨ ਦੌਰਾਨ ਅਧਿਆਪਕ ਸਮਾਜ ਵਿਚ ਰਾਬਤਾ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿਚ ਦਾਖਲੇ ਦੇ ਨਾਲ ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾਵੇਗਾ। ਇਸ ਮੌਕੇ ਤੇ ਸੀਐਚਟੀ ਮਨਜੀਤ ਕੌਰ , ਸੀਐਚਟੀ ਸਤੀਸ਼ ਕੁਮਾਰ ਅਤੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਹਾਜਰ ਸਨ।

Scroll to Top