
ਬੀ ਐੱਡ ਅਧਿਆਪਕ ਫਰੰਟ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਬੀ ਐੱਡ ਅਧਿਆਪਕ ਫਰੰਟ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜਥੇਬੰਦੀ ਨਾਲ ਜੁੜੇ ਸਮੂਹ ਮੈਂਬਰਾਂ ਅਤੇ ਸਮੂਹ ਅਧਿਆਪਕ ਵਰਗ ਦੀ ਚੜ੍ਹਦੀ ਕਲਾ ਲਈ ਇੱਕ ਧਾਰਮਿਕ ਸਮਾਗਮ ਗੁਰਦੁਵਾਰਾ ਸਾਹਿਬ ਸੈਕਟਰ 69 ਵਿਖੇ ਕਰਵਾਇਆ ਗਿਆ ਜਿਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਕੀਤਾ ਗਿਆ ਜਿਸ ਵਿੱਚ ਯੂਨੀਅਨ ਦੇ ਸੈਂਕੜੇ ਮੈਂਬਰਾਂ ਨੇ ਹਿੱਸਾ ਲਿਆ।ਸਭ ਨੇ ਮਿਲ ਕੇ ਕੀਰਤਨ ਸੁਣਿਆ ਭੋਗ ਉਪਰੰਤ ਪ੍ਰਧਾਨ ਸ.ਤੇਜਿੰਦਰ ਸਿੰਘ ਨੇ ਯੂਨੀਅਨ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਜਥੇਬੰਦੀ ਦੀਆਂ ਪ੍ਰਾਪਤੀਆਂ ਸਬੰਧੀ ਦੱਸਿਆ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਦੇ ਸਮਾਗਮ ਕਰਨ ਲਈ ਪ੍ਰੇਰਿਤ ਕੀਤਾ।ਰਿਟਾਇਰ ਹੋ ਚੁੱਕੇ ਅਧਿਆਪਕ ਸ੍ਰੀ ਮਤੀ ਕਮਲਜੀਤ ਕੌਰ ਅਤੇ ਸ਼੍ਰੀ ਮਤੀ ਗੁਰਮੀਤ ਕੌਰ ਦਾ ਸਨਮਾਨ ਕੀਤਾ ਗਿਆ ।ਇਸ ਉਪਰੰਤ ਸਭ ਨੇ ਮਿਲ਼ ਕੇ ਪੰਗਤ ਵਿੱਚ ਬੈਠ ਕੇ ਲੰਗਰ ਛੱਕਿਆ ਜਿਸ ਵਿੱਚ ਅਧਿਆਪਕਾਂ ਨੇ ਆਪ ਹੀ ਸੇਵਾ ਕੀਤੀ ਅੰਤ ਵਿੱਚ ਸਾਰੇ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ ਕਿ ਹਰ ਸਾਲ ਮਿਲ਼ ਕੇ ਵਾਹਿਗੁਰੂ ਦਾ ਸ਼ੁਕਰਾਨਾ ਸਮਾਗਮ ਕੀਤਾ ਜਾਵੇਗਾ।