
ਭੈਣੀ ਨੂਰਪੁਰ ਦੇ ਵਿਦਿਆਰਥੀਆਂ ਨੇ ਤਰੰਗਾਂ ਰੈਲੀ ਕੱਢੀ ਕੇ ਦੇਸ਼ ਪ੍ਰੇਮ ਦਾ ਦਿੱਤਾ ਸੁਨੇਹਾ ਅੱਜ ਇਲਾਕੇ ਦੇ ਜਾਣੇ ਜਾਂਦੇ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਨੂਰਪੁਰ ਵਿੱਚ ਤਿਰੰਗਾ ਰੈਲੀ ਕੱਢੀ ਗਈ lਅੱਜ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਨੂਰਪੁਰ ਵਿੱਚ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਰੈਲੀ ਕੱਢੀ ਗਈ ਜਿਸ ਵਿੱਚ ਲੋਕਾਂ ਨੂੰ ਦੇਸ਼ ਦੀ ਏਕਤਾ ਬਣਾਈ ਰੱਖਣ ਅਤੇ ਮਿਲਵਰਤਣ ਲਈ ਪ੍ਰੇਰਿਤ ਕੀਤਾ ਗਿਆ l ਸਕੂਲ ਮੁਖੀ ਗੁਰਮੀਤ ਸਿੰਘ ਨੇ ਰੈਲੀ ਨੂੰ ਹਰੀ ਝੰਡੀ ਦਿੱਤੀ l ਇਸ ਰੈਲੀ ਵਿੱਚ ਸਮੂਹ ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ l ਸਕੂਲ ਅਧਿਆਪਕ ਤਰਨਦੀਪ ਸਿੰਘ ਦਾ ਕਹਿਣਾ ਹੈ ਕਿ ਇਹ ਰੈਲੀਆਂ ਅਤੇ ਆਜ਼ਾਦੀ ਨੂੰ ਸਮਰਪਿਤ ਕੋਰਿਓਗ੍ਰਾਫੀਆਂ ਦੇਸ਼ ਨੂੰ ਇੱਕ ਲੜੀ ਵਿੱਚ ਪਰੋ ਦਿੰਦਿਆਂ ਹਨ l ਰੈਲੀ ਨੂੰ ਸਫ਼ਲ ਬਣਾਉਣ ਵਿੱਚ ਸੰਜੀਵ ਕੁਮਾਰ, ਬੂਟਾ ਸਿੰਘ, ਜੋਤੀ ਬਾਲਾ ਅਤੇ ਆਂਗਣਵਾੜੀ ਸਟਾਫ਼ ਨੇ ਵਿਸ਼ੇਸ਼ ਯੋਗਦਾਨ ਦਿੱਤਾ l