ਮੋਹਾਲੀ ਮਿਤੀ 29 ਮਾਰਚ:- ਸਰਕਾਰੀ ਸਕੂਲਾਂ ਵਿੱਚ ਕਰਾਈ ਗਈ ਗ੍ਰੈਜੂਏਸ਼ਨ ਸੈਰੇਮਨੀ ਨਾਨ ਬੋਰਡ ਜਮਾਤਾਂ ਦੇ ਨਤੀਜਿਆਂ ਸੰਬੰਧੀ ਮਾਪੇ ਅਧਿਆਪਕ ਮਿਲਣੀ

ਸਰਕਾਰੀ ਸਕੂਲਾਂ ਵਿੱਚ ਕਰਾਈ ਗਈ ਗ੍ਰੈਜੂਏਸ਼ਨ ਸੈਰੇਮਨੀ

ਨਾਨ ਬੋਰਡ ਜਮਾਤਾਂ ਦੇ ਨਤੀਜਿਆਂ ਸੰਬੰਧੀ ਮਾਪੇ ਅਧਿਆਪਕ ਮਿਲਣੀ


ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੱਲ੍ਹ ਜ਼ਿਲ੍ਹਾ ਮੋਹਾਲੀ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਦੇ ਸਮੂਹ 438 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਬੱਚਿਆਂ ਦੇ ਨਾਨ-ਬੋਰਡ ਜਮਾਤਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਮਾਪਿਆਂ ਨਾਲ਼ ਉਹਨਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਦੱਸਿਆ ਕਿ ਸਕੂਲ ਵਿੱਚ ਐੱਲ ਕੇ ਜੀ ਅਤੇ ਯੂ ਕੇ ਜੀ ਦੇ ਬੱਚਿਆਂ ਨੂੰ ਅਗਲੀ ਜਮਾਤ ਲਈ ਪ੍ਰਗਤੀ ਦਿੱਤੀ ਗਈ। ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਨਤੀਜੇ ਐਲਾਨੇ ਗਏ। ਇਸ ਮੌਕੇ ਉਹਨਾਂ ਵੱਲੋਂ ਅਤੇ ਡੀਈਓ ਐਲੀਮੈਂਟਰੀ ਪ੍ਰੇਮ ਕੁਮਾਰ ਮਿੱਤਲ ਵੱਲੋਂ ਵੀ ਕੁਝ ਸਕੂਲਾਂ ਵਿੱਚ ਸ਼ਿਰਕਤ ਕੀਤੀ ਗਈ ਅਤੇ ਮਾਪਿਆਂ ਨਾਲ਼ ਗੱਲਬਾਤ ਵੀ ਕੀਤੀ ਗਈ। ਮਾਪਿਆਂ ਦੁਆਰਾ ਆਪਣੇ ਬੱਚਿਆਂ ਦੇ ਨਤੀਜਿਆਂ ਬਾਰੇ ਜਾਣਨ ਲਈ ਸਕੂਲਾਂ ਵਿੱਚ ਵੱਡੇ ਉਤਸ਼ਾਹ ਨਾਲ਼ ਭਾਗ ਲਿਆ ਗਿਆ।

Scroll to Top