ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਉਪਰਾਲੇ ਕਰਨ ਸਕੂਲ‌ ਮੁੱਖੀ ਅਤੇ ਅਧਿਆਪਕ ਲਲਿਤਾ ਅਰੋੜਾ(ਡੀਈਓ)

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਉਪਰਾਲੇ ਕਰਨ ਸਕੂਲ‌ ਮੁੱਖੀ ਅਤੇ ਅਧਿਆਪਕ

ਬੱਚਿਆਂ ਦੀ ਸਿਹਤ ਸੰਭਾਲ ਸਾਡੀ ਮੁੱਢਲੀ ਜੁੰਮੇਵਾਰੀ -ਡੀਈਓ ਲਲਿਤਾ ਅਰੋੜਾ

ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਨੇ ਜੋਰ ਫੜ ਲਿਆ ਹੈ। ਤਾਪਮਾਨ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਵੇਖਦਿਆਂ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।ਜਿਸ ਦੀ ਲਗਾਤਾਰਤਾ ਵਿਚ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।ਜਿਸ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਲੁਧਿਆਣਾ ਮੈਡਮ ਲਲਿਤਾ ਅਰੋੜਾ ਨੇ ਸਮੂਹ ਬੀਪੀਈਓ, ਸਕੂਲ ਮੁੱਖੀ ਅਤੇ ਅਧਿਆਪਕ ਨੂੰ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ਹੈ। ਲਲਿਤਾ ਅਰੋੜਾ ਨੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਪ੍ਰਾਇਮਰੀ ਵਿਭਾਗ ਖਾਸ ਤੌਰ ਤੇ ਨਰਸਰੀ ਕਲਾਸਾਂ ਦੇ ਵਿਦਿਆਰਥੀ ਫੁੱਲਾ ਵਰਗੇ ਕੋਮਲ ਹੁੰਦੇ ਹਨ । ਜਿਹਨਾਂ ਨੂੰ ਗਰਮੀ ਤੋਂ ਬਚਾਉਣਾ ਜ਼ਰੂਰੀ ਹੈ। ਲਲਿਤਾ ਅਰੋੜਾ ਨੇ ਮਿਡ-ਡੇ-ਮੀਲ ਵਰਕਰਾਂ ਨੂੰ ਵੀ ਕਿਹਾ ਕਿ ਉਹ ਆਪਣਾ ਖਾਣਾ ਸਵੇਰੇ ਹੀ ਆਕੇ ਬਣਾ ਸਕਦੇ ਹਨ ਤਾਂ ਜੋ ਉਹ ਵੀ ਗਰਮੀ ਤੋਂ ਬਚਣ ਅਤੇ ਉਹਨਾਂ ਕਿਹਾ ਕਿ ਸਾਰੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦਾ ਪੂਰਾ ਪ੍ਰਬੰਧ ਹੋਵੇ ਅਤੇ ਕਲਾਸ ਰੂਮਾਂ ਵਿੱਚ ਪੱਖੇ ਚਾਲੂ ਹੋਣੇ ਚਾਹੀਦੇ ਹਨ। ਕਲਾਸ ਵਿੱਚ ਕਮਰੇ ਦੇ ਅਕਾਰ ਮੁਤਾਬਕ ਠੀਕ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਬਿਠਾਇਆ ਜਾਵੇ। ਕਮਰੇ ਵਿੱਚ ਜ਼ਿਆਦਾ ਗਿਣਤੀ ਹੋਣ ਨਾਲ ਕਮਰੇ ਦੇ ਅੰਦਰ ਦੀ ਗਰਮੀ ਵਧ ਜਾਂਦੀ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਹਨਾਂ ਕਿਹਾ ਕਿ ਲੋੜ ਪੈਣ ਤੇ ਬੱਚਿਆਂ ਨੂੰ ਓ ਆਰ ਐਸ ਦਾ ਘੋਲ ਦਿੱਤਾ ਜਾਵੇ। ਵਿਦਿਆਰਥੀਆਂ ਦੇ ਮਾਪਿਆਂ ਨਾਲ ਸਪੰਰਕ ਬਣਾ ਕੇ ਰੱਖਿਆ ਜਾਵੇ। ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇ ਕੀ ਬੱਚਿਆਂ ਨੂੰ ਦੁਪਿਹਰ ਸਮੇਂ ਘਰ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪੜਾਈ ਦੇ ਨਾਲ ਨਾਲ ਬੱਚਿਆਂ ਦੀ ਸਿਹਤ ਸੰਭਾਲ ਕਰਨਾ ਸਾਡਾ ਮੁਢਲਾ ਫਰਜ਼ ਹੈ।ਜੇਕਰ ਬੱਚੇ ਸਿਹਤਮੰਦ ਹੋਣਗੇ ਤਾਂ ਹੀ ਮਨ ਲਗਾ ਕੇ ਪੜਣਗੇ। ਉਹਨਾਂ ਕਿਹਾ ਕਿ ਗਰਮੀ ਤੋਂ ਵਿਦਿਆਰਥੀਆਂ ਨੂੰ ਬਚਾਉਣ ਲਈ ਮਿਲ ਕੇ ਯਤਨ ਕਰਨੇ ਚਾਹੀਦੇ ਹਨ।

Scroll to Top