16 ਫਰਵਰੀ ਦੀ ਦੇਸ਼ਵਿਆਪੀ ਹੜਤਾਲ ਸੰਬੰਧੀ ਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਂ ਭੇਜਿਆ ਮੰਗਪੱਤਰ

16 ਫਰਵਰੀ ਦੀ ਦੇਸ਼ਵਿਆਪੀ ਹੜਤਾਲ ਸੰਬੰਧੀ ਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਂ ਭੇਜਿਆ ਮੰਗਪੱਤਰ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਦੇਸ਼ਵਿਆਪੀ ਹੜਤਾਲ ਤੇ ਮੁਲਾਜ਼ਿਮ ਮੰਗਾਂ ਸੰਬੰਧੀ ਭੇਜਿਆ ਮੰਗ ਪੱਤਰ ਪੰਜਾਬ ਦੀਆਂ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਵੱਲੋਂ 16 ਫਰਵਰੀ ਦੀ ਹੜਤਾਲ ਸਬੰਧੀ ਅਧਿਆਪਕਾਂ ਦੇ ਮੋਰਚੇ ਦਾ ਗਠਨਰੈਗੂਲਰ ਅਧਿਆਪਕ ਹੜਤਾਲ ਕਰਕੇ ਭਾਰਤ ਬੰਦ ਵਿੱਚ ਹੋਣਗੇ ਸ਼ਾਮਲ*ਕੱਚੇ, ਪਰਖ ਕਾਲ ਅਧੀਨ ਅਤੇ ਕੰਪਿਊਟਰ ਅਧਿਆਪਕ ਸਮੂਹਿਕ ਛੁੱਟੀ ਲੈਕੇ ਭਾਰਤ ਬੰਦ ਵਿੱਚ ਹੋਣਗੇ ਸ਼ਾਮਲਅੰਮ੍ਰਿਤਸਰ, 13 ਫਰਵਰੀ, 2024():ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਸੰਯੁਕਤ ਕਿਸਾਨ ਮੋਰਚਾ ਅਤੇ ਆਜ਼ਾਦ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਨਿੱਜੀਕਰਨ, ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 16 ਫਰਵਰੀ ਨੂੰ ਦਿੱਤੇ ਗਏ ‘ਭਾਰਤ ਬੰਦ’ ਅਤੇ ‘ਹੜਤਾਲ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਅਧਿਆਪਕ ਮੋਰਚਾ ਪੰਜਾਬ ਵੱਲੋਂ 16 ਫਰਵਰੀ ਦੀ ਦੇਸ਼ਵਿਆਪੀ ਹੜਤਾਲ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਕਨਵੀਨਰ ਅਸ਼ਵਨੀ ਅਵਸਥੀ, ਮੰਗਲ ਸਿੰਘ ਟਾਂਡਾ, ਕੁਲਦੀਪ ਸ਼ਰਮਾ ਦੀ ਅਗੁਵਾਈ ਵਿੱਚ ਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਂ ਜ਼ਿਲ੍ਹਾ ਸਿੱਖਿਆ ਅਫਸਰਾ(ਸ) ਸ਼੍ਰੀ ਰਾਜੇਸ਼ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਇੰਦੂ ਮੰਗੋਤਰਾ ਰਾਹੀਂ 16 ਫਰਵਰੀ ਦੀ ਹੜਤਾਲ ਸੰਬੰਧੀ ਮੰਗ ਪੱਤਰ ਭੇਜਿਆ ਗਿਆ ਅਤੇ ਇਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ’16 ਫਰਵਰੀ ਦੀ ਹੜਤਾਲ ਸਬੰਧੀ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਸਮੂਹ ਰੈਗੂਲਰ ਅਧਿਆਪਕ 16 ਫਰਵਰੀ ਨੂੰ ਮੁਕੰਮਲ ਹੜਤਾਲ ਕਰਨਗੇ। ਜਦਕਿ ਕੱਚੇ ਅਧਿਆਪਕ, ਪਰਖ ਕਾਲ ਅਧੀਨ ਅਧਿਆਪਕ ਅਤੇ ਕੰਪਿਊਟਰ ਅਧਿਆਪਕ ਛੁੱਟੀ ਲੈ ਕੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨਗੇ। 16 ਫਰਵਰੀ ਨੂੰ ਭਾਰਤ ਬੰਦ ਮੌਕੇ ਵਿਆਪਕ ਪੱਧਰ ‘ਤੇ ਲੱਗਣ ਜਾ ਰਹੇ ਸੜਕ ਚੱਕਾ ਜਾਮ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਏ ਜਾ ਰਹੇ ਪੇਪਰ ਨੂੰ ਰੱਦਕਰਵਾਉਣ ਲਈ ਉਚੇਚੇ ਤੌਰ ਤੇ ਕਾਰਵਾਈ ਅਰੰਭਣ ਲਈ ਮੰਗ ਕੀਤੀ। ਇਸ ਮੌਕੇ ਨਿਰਮਲ ਸਿੰਘ, ਗੁਰਦੇਵ ਸਿੰਘ, ਰਾਜੇਸ਼ ਕੁਮਾਰ ਪਰਾਸ਼ਰ, ਹੀਰਾ ਸਿੰਘ ਭੱਟੀ, ਹਰਮਨ ਸਿੰਘ ਭੰਗਾਲੀ, ਸੁਖਚੈਨ ਸਿੰਘ, ਅਨਿਲ ਪ੍ਰਤਾਪ, ਕੁਲਦੀਪ ਸਿੰਘ ਵਰਨਾਲਿ, ਮੁਨੀਸ਼ ਪੀਟਰ, ਸਲਵਿੰਦਰ ਸਿੰਘ, ਬਲਜਿੰਦਰ ਸਿੰਘ ਮਾਨ, ਪਰਵਿੰਦਰ ਸਿੰਘ ਮੂਧਲ, ਜਸਬੀਰ ਸਿੰਘ, ਗੁਰਬੰਤਾ ਸਿੰਘ ਆਦਿ ਸ਼ਾਮਿਲ ਹਨ।

Scroll to Top