
16 ਫਰਵਰੀ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਤਿਆਰ ਕੀਤੀ ਰਣਨੀਤੀ ਜਲੰਧਰ:11ਫਰਵਰੀ( ) ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ ‘ਤੇ ਦੇਸ਼ ਅੰਦਰ 16 ਫਰਵਰੀ ਦੀ ਹੋ ਰਹੀ ਕੌਮੀ ਹੜਤਾਲ ਅਤੇ ਪੂਰਨ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹਰੀਮੁਨੀ ਸਿੰਘ , ਬਲਦੇਵ ਸਿੰਘ ਨੂਰਪੁਰੀ, ਤਰਸੇਮ ਪੀਟਰ, ਸੀਤਲ ਸਿੰਘ ਸੰਘਾ, ਕੁਲਦੀਪ ਵਾਲੀਆ ਬਿਲਗਾ, ਬਲਵਿੰਦਰ ਕੁਮਾਰ, ਕਸ਼ਮੀਰ ਸਿੰਘ ਜੰਡਿਆਲਾ ਅਤੇ ਤੀਰਥ ਸਿੰਘ ਬਾਸੀ ਦੀ ਅਗਵਾਈ ਵਿੱਚ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜ ਸਰਕਾਰਾਂ ਵੱਲੋਂ ਨਿੱਜੀਕਰਨ, ਠੇਕੇਦਾਰੀ ਸਿਸਟਮ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਤੋਂ ਰੋਜ਼ਗਾਰ ਦੇ ਮੌਕੇ ਖੋਹਣ ਅਤੇ ਪਬਲਿਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੇ ਵਿਰੁੱਧ ਕੀਤੀ ਜਾ ਰਹੀ ਹੈ। ਆਗੂਆਂ ਨੇ 16 ਫਰਵਰੀ ਦੀ ਕੌਮੀ ਹੜਤਾਲ ਅਤੇ ਭਾਰਤ ਬੰਦ ਦੇ ਮੁੱਦਿਆਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਪਈ ਐੱਫ ਆਰ ਡੀ ਏ ਬਿੱਲ ਰੱਦ ਕਰਨ, ਨਵੀਂ ਪੈਨਸ਼ਨ ਸਕੀਮ ਬੰਦ ਕਰਵਾ ਕੇ ਪੁਰਾਣੀ ਪੈਂਨਸ਼ਨ ਬਹਾਲ ਕਰਵਾਉਣ, ਸਾਰੀਆਂ ਫ਼ਸਲਾਂ,’ਤੇ ਐੱਮ ਐੱਸ ਪੀ ਦੀ ਗਾਰੰਟੀ ਦੇਣ, ਪਬਲਿਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਤੋਂ ਰੋਕਣ ਲਈ, ਟਰੇਡ ਯੂਨੀਅਨਾਂ ਅਧਿਕਾਰਾਂ ਦੀ ਬਹਾਲੀ ਲਈ,ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਰੱਦ ਕਰਵਾਉਣ ਲਈ,ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਲਈ, ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ, ਪਬਲਿਕ ਵੰਡ ਪ੍ਰਣਾਲੀ ਨੂੰ ਵਧਾਉਣ ਅਤੇ ਬਚਾਉਣ ਲਈ,ਨਵੀਂ ਸਿੱਖਿਆ ਨੀਤੀ -2020,ਬਿਜਲੀ ਬਿੱਲ -2022,ਹਿੱਟ ਐਂਡ ਰਨ-ਕਾਲਾ ਕਾਨੂੰਨ ਨੂੰ ਤੁਰੰਤ ਰੱਦ ਕਰਵਾਉਣ ਲਈ, ਅੱਠਵੇਂ ਵੇਤਨ ਅਯੋਗ ਦੀ ਸਥਾਪਨਾ ਕਰਵਾਉਣ ਲਈ,ਹਰ ਪ੍ਰਕਾਰ ਦੇ ਮਜ਼ਦੂਰਾਂ ਦੀ ਦਿਹਾੜੀ 700/- ਰੁਪਏ, ਮਨਰੇਗਾ ਕਾਮਿਆਂ ਨੂੰ ਪੂਰਾ ਸਾਲ ਕੰਮ ਦੇਣ ਲਈ, ਨਿੱਜੀਕਰਨ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਵਾਉਣ ਲਈ, ਛੇਵੇਂ ਪੇ ਕਮਿਸ਼ਨ ਦੇ 66 ਮਹੀਨਿਆਂ ਦੇ ਬਕਾਏ ਅਤੇ ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਬਕਾਏ ਸਮੇਤ ਲੈਣ ਲਈ ਆਦਿ ਮੁੱਦਿਆਂ ਨੂੰ ਉਭਾਰਿਆ ਜਾਵੇਗਾ। ਮੀਟਿੰਗ ਵਿੱਚ ਮਤਾ ਪਾਸ ਕਰਕੇ ਫੈਸਲਾ ਕੀਤਾ ਗਿਆ ਕਿ 14 ਫਰਵਰੀ ਨੂੰ ਦੋ ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇਕੱਠੇ ਹੋ ਕੇ 16 ਫਰਵਰੀ ਦੇ ਬੰਦ ਦਾ ਸੁਨੇਹਾ ਸਮੂਹ ਲੋਕਾਂ ਤੱਕ ਪੁੱਜਦਾ ਕਰਨ ਲਈ ਜਲੰਧਰ ਸ਼ਹਿਰ ਵਿੱਚ ਵਹੀਕਲਜ਼ ਮਾਰਚ ਕੀਤਾ ਜਾਵੇਗਾ ਅਤੇ ਸਮੂਹ ਬਜਾਰਾਂ ਦੇ ਦੁਕਾਨਦਾਰਾਂ ਨੂੰ ਬੰਦ ਵਿੱਚ ਸਹਿਯੋਗ ਕਰਨ ਲਈ ਅਪੀਲ ਕੀਤੀ ਜਾਵੇਗੀ। ਇਸੇ ਤਰ੍ਹਾਂ ਹੀ 16 ਫਰਵਰੀ ਨੂੰ ਠੀਕ 10:00 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇਕੱਠੇ ਹੋ ਕੇ ਮਾਰਚ ਕਰਦੇ ਹੋਏ ਚੱਕਾ ਜਾਮ ਕਰਨ ਦੇ ਮਿੱਥੇ ਗਏ ਪੁਆਇੰਟ ਪੀ ਏ ਪੀ ਚੌਂਕ ਵੱਲ ਕੂਚ ਕੀਤਾ ਜਾਵੇਗਾ । ਇਸ ਸਮੇਂ ਹੋਰਨਾਂ ਤੋਂ ਇਲਾਵਾ ਸੀ ਕੀ ਯੂ ਦੇ ਹਰੀਮੁਨੀ ਸਿੰਘ ,ਚਤਰਪਾਲ ਸਿੰਘ , ਦਿਹਾਤੀ ਮਜ਼ਦੂਰ ਸਭਾ ਦੇ ਬਲਦੇਵ ਸਿੰਘ ਨੂਰਪੁਰੀ, ਪਰਮਜੀਤ ਸਿੰਘ ਕਲਸੀ, ਪੇਂਡੂ ਮਜ਼ਦੂਰ ਯੂਨੀਅਨ ਦੇ ਤਰਸੇਮ ਪੀਟਰ, ਕਸ਼ਮੀਰ ਸਿੰਘ ਘੁਗਸੋਰ, ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕੁਲਦੀਪ ਵਾਲੀਆ ਬਿਲਗਾ, ਦਿਲਬਾਗ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੰਦੀਪ ਰਾਜੋਵਾਲ, ਅਮਰਜੀਤ ਭਗਤ, ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਬਲਵਿੰਦਰ ਕੁਮਾਰ,ਰਤਨ ਸਿੰਘ,ਸੀਟੂ ਦੇ ਸੀਤਲ ਸਿੰਘ ਸੰਘਾ, ਸ ਸ ਸ ਫ ਦੇ ਤੀਰਥ ਸਿੰਘ ਬਾਸੀ, ਜਸਵੀਰ ਸਿੰਘ, ਮਨਜੀਤ ਕੁਮਾਰ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਅਤੇ ਮੋਹਣ ਸਿੰਘ ਫ਼ੌਜੀ ਆਦਿ ਸਾਥੀ ਹਾਜ਼ਰ ਸਨ।