ਪ.ਸ.ਸ.ਫ. ਵਲੋਂ16 ਫਰਵਰੀ ਦੀ ਕੌਮੀ ਹੜਤਾਲ ਦੀ ਤਿਆਰੀ ਸੰਬੰਧੀ ਲਾਮਬੰਦੀ ਅਤੇ ਵਿਛੜੇ ਸਾਥੀਆਂ ਦੇ ਸਦੀਵੀ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

*ਪ.ਸ.ਸ.ਫ. ਵਲੋਂ16 ਫਰਵਰੀ ਦੀ ਕੌਮੀ ਹੜਤਾਲ ਦੀ ਤਿਆਰੀ ਸੰਬੰਧੀ ਲਾਮਬੰਦੀ ਅਤੇ ਵਿਛੜੇ ਸਾਥੀਆਂ ਦੇ ਸਦੀਵੀ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ:**

ਜਲੰਧਰ:20 ਜਨਵਰੀ (Punjab news online) ਦੇਸ਼ ਦੀਆਂ ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ ‘ਤੇ16 ਫਰਵਰੀ ਨੂੰ ਕੀਤੀ ਜਾ ਰਹੀ ਕੌਮੀ ਹੜਤਾਲ ਦੀ ਤਿਆਰੀ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਜਮਹੂਰੀ ਕਿਸਾਨ ਸਭਾ ਦੇ ਸਾਥੀ ਭੀਮ ਸਿੰਘ ਆਲਮਪੁਰ,ਪ.ਸ.ਸ.ਫ. ਦੇ ਸੂਬਾ ਕਮੇਟੀ ਮੈਂਬਰ ਤਰਸੇਮ ਮਾਧੋਪੁਰੀ ਦੇ ਭਰਾ ਗਿਆਨੀ ਜੋਗਿੰਦਰ ਸਿੰਘ, ਬਲਜੀਤ ਸਿੰਘ ਨਕੋਦਰ ਦੇ ਭਰਾ ਸ੍ਰੀ ਕੁਲਦੀਪ ਸਿੰਘ ਅਤੇ ਮਨੀਸੀਟਰੀਅਲ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਖਹਿਰਾ ਦੇ ਸਦੀਵੀ ਵਿਛੋੜੇ ‘ਤੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦਿਆਂ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ 16 ਫਰਵਰੀ ਦੀ ਕੌਮੀ ਹੜਤਾਲ ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਵਲੋਂ ਦਿੱਤੇ ਟੈਕਸ ਦੇ ਪੈਸਿਆਂ ਨਾਲ ਉਸਾਰੇ ਗਏ ਪਬਲਿਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਵੇਚਣ ਤੋਂ ਰੋਕਣ ਅਤੇ ਨਿੱਜੀਕਰਨ ਨੂੰ ਰੋਕਣ ਲਈ, ਪੁਰਾਣੀ ਪੈਂਨਸ਼ਨ ਦੀ ਬਹਾਲੀ ਲਈ ਪੀ ਐੱਫ ਆਰ ਡੀ ਏ ਕਾਨੂੰਨ ਨੂੰ ਰੱਦ ਕਰਵਾਉਣ, ਸਮੂਹ ਵਿਭਾਗਾਂ ਦੇ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ,ਖਾਲੀ ਪੋਸਟਾਂ ਨੂੰ ਪੂਰੇ ਪੂਰੇ ਗਰੇਡਾਂ ਵਿੱਚ ਭਰਵਾਉਣ, ਅੱਠਵੇਂ ਪੇ ਕਮਿਸ਼ਨ ਨੂੰ ਨਿਯੁਕਤ ਕਰਵਾਉਣ, ਮਾਣ ਭੱਤਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ, ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕਰਵਾਉਣ ਅਤੇ ਟਰੇਡ ਯੂਨੀਅਨ ਅਧਿਕਾਰਾਂ ਨੂੰ ਬਹਾਲ ਕਰਵਾਉਣ ਆਦਿ ਮੁੱਦਿਆਂ ਨੂੰ ਲੈ ਕੇ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਅਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਵਲੋਂ ਸਮੁੱਚੇ ਦੇਸ਼ ਵਿੱਚ 16 ਫਰਵਰੀ ਦੀ ਕੌਮੀ ਹੜਤਾਲ ਕੀਤੀ ਜਾ ਰਹੀ ਹੈ।ਇਸ ਕੌਮੀ ਹੜਤਾਲ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22 ਬੀ, ਚੰਡੀਗੜ੍ਹ ਵਲੋਂ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪੰਜਾਬ ਵਿੱਚ ਵੀ ਵੱਡੇ ਪੱਧਰ ਤੇ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਦਿੰਦੇ ਹੋਏ ਪ ਸ ਸ ਫ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ ਨੇ ਦੱਸਿਆ ਕਿ ਇਸ ਕੌਮੀ ਹੜਤਾਲ ਦੀ ਤਿਆਰੀ ਸੰਬੰਧੀ ਅੱਜ ਪ ਸ ਸ ਫ ਜਲੰਧਰ ਦੀ ਮੀਟਿੰਗ ਕਰਕੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਦੀਆਂ ਡਿਊਟੀਆਂ ਹੇਠਲੇ ਪੱਧਰ ਤੇ ਤਿਆਰੀ ਕਰਨ ਲਈ ਲਗਾ ਦਿੱਤੀਆਂ ਗਈਆਂ ਹਨ।ਇਸ ਕੌਮੀ ਹੜਤਾਲ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਵੱਡੀ ਮੀਟਿੰਗ ਦੋਬਾਰਾ 05 ਫਰਵਰੀ ਨੂੰ ਫਿਰ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਤਰਸੇਮ ਮਾਧੋਪੁਰੀ,ਜਨਰਲ ਸਕੱਤਰ ਨਿਰਮੋਲਕ ਹੀਰਾ ਸਿੰਘ,ਵਿੱਤ ਸਕੱਤਰ ਅਕਲ ਚੰਦ ਸਿੰਘ, ਮਨੋਜ ਕੁਮਾਰ ਸਰੋਏ, ਕੁਲਵੰਤ ਰਾਮ ਰੁੜਕਾ, ਰਾਜਿੰਦਰ ਮਹਿਤਪੁਰ, ਬਲਵੀਰ ਸਿੰਘ ਗੁਰਾਇਆ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਕਰਨੈਲ ਸਿੰਘ ਸੰਧੂ,ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ,ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ,ਕੋ ਕਨਵੀਨਰ ਪਰੇਮ ਖਲਵਾੜਾ ਕੁਲਦੀਪ ਸਿੰਘ ਕੌੜਾ,ਲੇਖ ਰਾਜ ਪੰਜਾਬੀ,ਬੂਟਾ ਰਾਮ ਅਕਲਪੁਰ, ਰਤਨ ਸਿੰਘ, ਤਾਰਾ ਸਿੰਘ ਗੁਰਾਇਆ ਜਾਗੀਰ ਸਿੰਘ,ਮੰਗਤ ਰਾਮ ਸਮਰਾ,ਬਲਵਿੰਦਰ ਕੁਮਾਰ, ਸਰਬਜੀਤ ਸਿੰਘ ਢੇਸੀ, ਗੁਰਚਰਨ ਸਿੰਘ ਸਾਥੀ ਹਾਜ਼ਰ ਸਨ।

Scroll to Top