ਪੰਜਾਬ ਭਰ ਦੇ ਵਿਧਾਇਕਾਂ ਰਾਹੀਂ ਭੇਜਾਂਗੇ ਵਿੱਤ ਮੰਤਰੀ ਨੂੰ ਮੰਗ ਪੱਤਰ-ਅਸੋਕ ਕੁਮਾਰ ਫਫੜੇ ਭਾਈਕੇ।

ਪੰਜਾਬ ਭਰ ਦੇ ਵਿਧਾਇਕਾਂ ਰਾਹੀਂ ਭੇਜਾਂਗੇ ਵਿੱਤ ਮੰਤਰੀ ਨੂੰ ਮੰਗ ਪੱਤਰ-ਅਸੋਕ ਕੁਮਾਰ ਫਫੜੇ ਭਾਈਕੇ।


ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦਾ ਪੇਂਡੂ ਭੱਤਾ ਤੁਰੰਤ ਜਾਰੀ ਕੀਤਾ ਜਾਵੇ । ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਆਗੂ ਅਸ਼ੋਕ ਫਫੜੇ ਨੇ ਕਿਹਾ ਕਿ ਪੇਡੂ ਭੱਤਾ ਮੁਲਾਜ਼ਮਾਂ ਦਾ ਹੱਕ ਹੈ।
ਉਨਾ ਕਿਹਾ ਕਿ ਇਸ ਸਬੰਧੀ ਜਥੇਬੰਦੀ ਪੰਜਾਬ ਵੱਲੋਂ ਪੰਜਾਬ ਭਰ ਦੇ ਵਿਧਾਇਕਾਂ ਰਾਹੀਂ ਵਿੱਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਜਾਣਗੇ।
ਜਥੇਬੰਦੀ ਦੇ ਪ੍ਰੈਸ ਸਕੱਤਰ ਜਸਵੀਰ ਸਿੰਘ ਸੋਡੀ ਹੁਸ਼ਿਆਰਪੁਰ ਨੇ ਕਿਹਾ ਕਿ ਸ਼ਹਿਰਾਂ ਤੋਂ ਦੂਰ ਪਿੰਡਾਂ ਕੰਮ ਕਰਦੇ ਮੁਲਾਜ਼ਮਾਂ ਲਈ ਹਾਊਸ ਰੈਟ ਘੱਟ ਰੱਖਿਆ ਗਿਆ ਸੀ ਪਰ ਉਨ੍ਹਾਂ ਮੁਲਾਜ਼ਮਾਂ ਨੂੰ ਸ਼ਹਿਰਾਂ ਦੇ ਮੁਲਾਜ਼ਮਾਂ ਨਾਲੋਂ ਵੱਖਰਾ ਪੇਂਡੂ ਭੱਤਾ ਦਿੱਤਾ ਜਾਂਦਾ ਸੀ ਤਾਂ ਜੋ ਅਧਿਆਪਕ ਦੂਰ- ਦਰਾਡੇ ਆਪਣੇ ਵਹੀਕਲਾ ਵਿੱਚ ਡੀਜ਼ਲ ,ਪੈਟਰੋਲ ਪਵਾ ਸਕਣ। ਉਹਨਾਂ ਕਿਹਾ ਕਿ ਪੰਜਾਬ ਭਰ ਦੇ ਵਿਧਾਇਕਾਂ ਰਾਹੀ 1 ਫਰਵਰੀ ਤੋਂ 10 ਫਰਵਰੀ ਤੱਕ ਮੰਗ ਪੱਤਰ ਵਿੱਤ ਮੰਤਰੀ ਪੰਜਾਬ ਨੂੰ ਭੇਜੇ ਜਾਣਗੇ।

Scroll to Top