ਸਰਕਾਰ ਜੀ ! ਮੁਲਾਜ਼ਮਾਂ ਦਾ ਕੱਟਿਆਂ ਪੇਂਡੂ ਭੱਤਾ ਤਾਂ ਬਹਾਲ ਕਰੋ – ਪਨੂੰ , ਲਹੌਰੀਆ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪੰਜਾਬ ਸਰਕਾਰ ਕੋਲੋ ਜੋਰਦਾਰ ਮੰਗ ਕੀਤੀ ਹੈ ਕਿ ਸਰਕਾਰ ਪੰਜਾਬ ਦੇ ਸਮੂਹ ਮੁਲਾਜ਼ਮਾਂ ਦਾ ਪੇਂਡੂ ਭੱਤਾ ਬਹਾਲ ਕਰੇ। ਲਹੌਰੀਆ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਦਾ ਪੇਂਡੂ ਭੱਤਾ ਕੱਟਿਆਂ ਸੀ ਪਰ ਆਪ ਸਰਕਾਰ ਬਣੀ ਨੂੰ ਵੀ ਦੋ ਸਾਲ ਦੇ ਕਰੀਬ ਸਮਾਂ ਹੋ ਗਿਆਂ ਹੈ , ਬਾਰ-ਬਾਰ ਮੰਗ ਕਰਨ ਦੇ ਬਾਵਜੂਦ ਵੀ ਆਪ ਸਰਕਾਰ ਨੇ ਭੱਤਾ ਬਹਾਲ ਨਹੀ ਕੀਤਾ । ਲਹੌਰੀਆ ਨੇ ਸਰਕਾਰ ਤੋ ਪੁਰਜੋਰ ਮੰਗ ਕੀਤੀ ਹੈ ਕਿ ਉਹ ਮੁਲਾਜਮਾਂ ਮੰਗ ਮੰਨ ਦੇ ਹੋਏ ਪੇਂਡੂ ਭੱਤਾ ਤੁਰੰਤ ਬਹਾਲ ਕਰੇ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਰਵੀ ਵਾਹੀ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਮਨਜੀਤ ਸਿੰਘ ਮੰਨਾ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜ਼ਰ ਸਨ ।