ਦਰਸ਼ਨਜੀਤ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਦਾ ਅਹੁਦਾ

ਦਰਸ਼ਨਜੀਤ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਦਾ ਅਹੁਦਾ

ਮੋਹਾਲੀ ਮਿਤੀ:(1 ਫਰਬਰੀ) ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਸਨ। ਜਿਸ ਵਿੱਚ ਜ਼ਿਲ੍ਹਾ ਮੋਹਾਲੀ ਵਿਖੇ ਕੱਲ੍ਹ ਮਿਤੀ 31 ਜਨਵਰੀ ਨੂੰ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਦਰਸ਼ਨਜੀਤ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਦਾ ਅਹੁਦਾ ਸੰਭਾਲ ਲਿਆ ਹੈ। ਜਾਣਕਾਰੀ ਦਿੰਦਿਆਂ ਸਾਂਝੇ ਤੌਰ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਨਵੇਂ ਡੀਈਓ ਨੇ ਅੱਜ ਇੱਥੇ ਜ਼ਿਲ੍ਹਾ ਦਫ਼ਤਰ ਵਿੱਚ ਆਪਣੀ ਹਾਜ਼ਰੀ ਭਰੀ।ਜ਼ਿਕਰਯੋਗ ਹੈ ਕਿ ਡੀਈਓ ਸੈਕੰਡਰੀ ਡਾ.ਗਿੰਨੀ ਦੁੱਗਲ ਨੂੰ ਮੁੱਖ ਦਫ਼ਤਰ ਵਿਖੇ ਬਦਲ ਦਿੱਤਾ ਗਿਆ ਹੈ ਅਤੇ ਡੀਈਓ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਨੂੰ ਪ੍ਰਿੰਸੀਪਲ ਡਾਈਟ ਸ਼ਹੀਦ ਭਗਤ ਸਿੰਘ ਨਗਰ ਵਿਖੇ ਬਦਲ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਦਫ਼ਤਰ ਵਿੱਚ ਦਫ਼ਤਰੀ ਸਟਾਫ਼ ਵੱਲੋਂ ਨਵੇਂ ਡੀਈਓ ਦਾ ਨਿੱਘਾ ਸਵਾਗਤ ਕੀਤਾ ਗਿਆ। ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਵੱਲੋਂ ਵੀ ਨਵੇਂ ਡੀਈਓ ਦਾ ਸਵਾਗਤ ਕੀਤਾ ਗਿਆ।

Scroll to Top