ਬਲਾਕ ਖੂਈਆਂ ਸਰਵਰ ਦੇ ਵੱਖ ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ ਸੜਕ ਸੁਰੱਖਿਆ ਮਾਂਹਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ – ਬੀਪੀਈਓ ਸਤੀਸ ਮਿਗਲਾਨੀ
ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂੰ ਦੁੱਗਲ ਦੀਆ ਹਦਾਇਤ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਤੇ ਐਲੀਮੈਂਟਰੀ ਸ਼ਿਵਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅੰਜੂ ਸੇਠੀ ਦੀ ਰਹਿਨੁਮਾਈ ਵਿੱਚ ਬਲਾਕ ਖੂਈਆਂ ਸਰਵਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸੜਕ ਸੁਰੱਖਿਆ ਮਾਂਹ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਸ਼ ਮਿਗਲਾਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੜਕਾ ਸੁਰੱਖਿਆ ਨੂੰ ਬੜਾਵਾ ਦੇਣ ਲਈ ਸਮੂਹ ਸਰਕਾਰੀ ਸਕੂਲਾਂ ਵਿੱਚ ਸੜਕ ਸੁਰੱਖਿਆ ਮਹੀਨਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਲੜੀ ਤਹਿਤ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਖੂਈਆਂ ਸਰਵਰ ਅਤੇ ਦੀਵਾਨ ਖੇੜਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਖੂਈਆਂ ਸਰਵਰ ਦੀ ਸੀਐਚਟੀ ਮੈਡਮ ਜਸਵਿੰਦਰ ਕੌਰ ਅਤੇ ਦੀਵਾਨ ਖੇੜਾ ਸਕੂਲ ਦੇ ਮੁੱਖੀ ਸੁਰਿੰਦਰ ਕੰਬੋਜ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਨੁੱਕੜ ਨਾਟਕ,ਭਾਸ਼ਣ ਮੁਕਾਬਲੇ, ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਵਿਦਿਆਰਥੀਆਂ ਨੂੰ ਟਰੈਫਿਕ ਚਿੰਨਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਅੱਗੇ ਸਮਾਜ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਨਾਲ ਸੜਕ ਹਾਦਸਿਆ ਤੋਂ ਬਚਾ ਕੀਤਾ ਜਾ ਸਕਦਾ ਹੈ। ਸਮੁੱਚੇ ਪ੍ਰੋਗਰਾਮ ਦੀ ਨਿਗਰਾਨੀ ਜ਼ਿਲ੍ਹਾ ਨੋਡਲ ਅਫ਼ਸਰ ਨਿਸ਼ਾਂਤ ਅਗਰਵਾਲ ਵੱਲੋਂ ਕੀਤੀ ਜਾ ਰਹੀ ਹੈ।ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।