ਵਿਸ਼ੇਸ਼ ਲੋੜਾਂ ਵਾਲੇ ਬੱਚੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਕਪੂਰਥਲਾ ਰਵਾਨਾ।

ਵਿਸ਼ੇਸ਼ ਲੋੜਾਂ ਵਾਲੇ ਬੱਚੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਕਪੂਰਥਲਾ ਰਵਾਨਾ।

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਮਿਲਣ ਤਾਂ ਉਹ ਵੀ ਕਿਸੇ ਤੋਂ ਘੱਟ ਨਹੀਂ : ਡੀਜੀ ਸਿੰਘ।

ਪਠਾਨਕੋਟ, 7 ਫਰਵਰੀ ( ) ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਵੀ ਆਪਣੇ ਦਮ-ਖਮ ਦਾ ਲੋਹਾ ਮੰਨਵਾ ਕੇ ਦੇਸ਼ ਅਤੇ ਸਮਾਜ ਦੇ ਵਿਕਾਸ ਵਿਚ ਆਪਣਾ ਅਹਿੰਮ ਯੋਗਦਾਨ ਦੇ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਕਪੂਰਥਲਾ ਵਿਖੇ ਹੋਣ ਵਾਲੀਆਂ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਪਠਾਨਕੋਟ ਦੇ 65 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਰਵਾਨਾ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਜਾਣ ਵਾਲੇ ਸਾਰੇ ਵਿਦਿਆਰਥੀ ਨੂੰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਸ੍ਰੀ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਕਿੱਟਾਂ ਵੀ ਮੁਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਦੀ ਦੇਖਭਾਲ ਲਈ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਹਿਰ ਅਧਿਆਪਕਾਂ ਦੀ ਟੀਮ ਨੂੰ ਨਾਲ ਭੇਜਿਆ ਗਿਆ ਹੈ, ਇਨ੍ਹਾਂ ਵਿਦਿਆਰਥੀਆਂ ਦੇ ਰਹਿਣ ਸਹਿਣ ਅਤੇ ਖਾਣਪੀਣ ਦਾ ਪੂਰਾ ਪ੍ਰਬੰਧ ਵਿਭਾਗ ਵੱਲੋਂ ਕੀਤਾ ਗਿਆ ਹੈ ਤਾਂ ਕਿ ਇਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਹ ਬੱਚੇ 8 ਤੋਂ 9 ਫਰਵਰੀ ਤੱਕ ਸ੍ਰੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਣਗੇ।
ਉਨ੍ਹਾਂ ਕਿਹਾ ਕਿ ਸਮਾਜ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਨਾਲ ਚੰਗਾ ਵਰਤਾਓ ਕਰਨਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਅੰਦਰ ਆਤਮ ਵਿਸ਼ਵਾਸ ਜਾਗੇ ਅਤੇ ਉਹ ਆਪਣੇ ਭਵਿੱਖ ਨੂੰ ਮਜ਼ਬੂਤ ਬਣਾ ਸਕਣ। ਉਨ੍ਹਾਂ ਕਿਹਾ ਕਿ ਖੇਡ ਖੇਤਰ ਵਿਚ ਭਵਿੱਖ ਕਾਫੀ ਚਮਕਦਾਰ ਹੈ ਅਤੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪੱਧਰ ਤੇ ਇਨ੍ਹਾਂ ਖਿਡਾਰੀਆਂ ਦੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ ਸਨ ਅਤੇ ਖਿਡਾਰੀਆਂ ਨੇ ਆਪਣਾ ਪੂਰਾ ਦਮ-ਖਮ ਦਿਖਾਇਆ ਸੀ। ਇਨ੍ਹਾਂ ਖਿਡਾਰੀਆਂ ਵਿਚੋਂ ਬਹੁਤੇ ਇਸ ਤਰ੍ਹਾਂ ਦੇ ਬੱਚੇ ਹਨ, ਜੋ ਸੁਣ ਅਤੇ ਬੋਲ ਨਹੀਂ ਸਕਦੇ ਹਨ ਅਤੇ ਉਨ੍ਹਾਂ ਦੇ ਕੋਚ ਨੇ ਇਨ੍ਹਾਂ ਖਿਡਾਰੀਆਂ ਨੂੰ ਇਸ਼ਾਰਿਆਂ ਨਾਲ ਸਮਝਾਇਆ ਹੈ। ਇਸ ਮੌਕੇ ਤੇ ਬੀਪੀਈਓ ਪਠਾਨਕੋਟ -3 ਕੁਲਦੀਪ ਸਿੰਘ, ਡਾਕਟਰ ਮਨਦੀਪ ਸ਼ਰਮਾ, ਆਈਈਆਰਟੀ ਰਾਕੇਸ਼ ਕੁਮਾਰ, ਰਿਤੂ ਸ਼ਰਮਾ, ਸਵਿਤਾ, ਰੇਨੂ ਬਾਲਾ, ਆਈਈਏਟੀ ਸਵਿਤਾ, ਸ਼ੀਤਲ, ਪ੍ਰੀਤਇੰਦਰ ਕੌਰ, ਮੀਨਾ, ਰੰਜਨਾ, ਸੁਨੀਤਾ, ਨੀਰੁ, ਸੋਨਿਆ ਅਤੇ ਵਿਦਿਆਸਾਗਰ ਮੌਜੂਦ ਸਨ।
ਫੋਟੋ ਕੈਪਸ਼ਨ:- ਖਿਡਾਰੀਆਂ ਨੂੰ ਟਰੈਕ ਸੂਟ ਕਿੱਟਾਂ ਵੰਡਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ।
ਫੋਟੋ ਕੈਪਸ਼ਨ:- ਖਿਡਾਰੀਆਂ ਨੂੰ ਕਪੂਰਥਲਾ ਰਵਾਨਾ ਕਰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ।

Scroll to Top