10 ਫਰਵਰੀ ਨੂੰ ਹਲਕਾ ਇੰਚਾਰਜ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ – ਪੂਨੀਆਂ

10 ਫਰਵਰੀ ਨੂੰ ਹਲਕਾ ਇੰਚਾਰਜ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ – ਪੂਨੀਆਂ

ਦੇਸ਼ ਦੇ ਸੰਵਿਧਾਨ ਅਤੇ ਜਮਹੂਰੀਅਤ ਨੂੰ ਬਚਾਉਣ ਲਈ 16 ਫਰਵਰੀ ਨੂੰ ਭਾਰਤ ਬੰਦ ਕਰੋ

ਨਵਾਂ ਸ਼ਹਿਰ 8 ਫਰਵਰੀ ( )  ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਮੋਹਣ ਸਿੰਘ ਪੂਨੀਆਂ ਦੀ ਪ੍ਰਧਾਨਗੀ ਹੇਠ ਬਾਰਾਂਦਰੀ ਗਾਰਡਨ ਨਵਾਂ ਸ਼ਹਿਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਸ਼ ਸਿੰਘ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਲਗਾਤਾਰ ਅਣਦੇਖੀ ਕਰਨ ਅਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਘਿਰਾਓ ਦੇ ਸੱਦੇ ਤਹਿਤ 10 ਫਰਵਰੀ ਨੂੰ ਨਵਾਂ ਸ਼ਹਿਰ ਦੇ ਹਲਕਾ ਇੰਚਾਰਜ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਦੇਸ਼ ਦੇ ਸੰਵਿਧਾਨ ਅਤੇ ਜਮਹੂਰੀਅਤ ਨੂੰ ਬਚਾਉਣ ਲਈ ਕੇਂਦਰੀ ਟਰੇਡ ਯੂਨੀਅਨਾਂ, ਫੈਡਰੇਸ਼ਨਾਂ ਅਤੇ ਜਨਤਕ ਜਥੇਬੰਦੀਆਂ ਵੱਲੋਂ 16 ਫਰਵਰੀ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਜਨਤਕ ਲਾਮਬੰਦੀ ਕੀਤੀ ਜਾਵੇਗੀ। ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਿਕਰਮਜੀਤ ਸਿੰਘ, ਫੈਡਰੇਸ਼ਨ ਦੇ ਤਹਿਸੀਲ ਪ੍ਰਧਾਨ ਮਨਜਿੰਦਰਜੀਤ ਸਿੰਘ, ਹਰਦੀਪ ਸਿੰਘ, ਰੂਪ ਲਾਲ, ਕੁਲਵੰਤ ਸਿੰਘ, ਪ੍ਰਦੀਪ ਕੁਮਾਰ, ਜੋਗਿੰਦਰ ਕੁਮਾਰ, ਪਵਨ ਕੁਮਾਰ ਯਾਦਵ, ਰੌਸ਼ਨ ਲਾਲ, ਬਲਵੀਰ ਸਿੰਘ, ਹੁਸਨ ਲਾਲ ਆਦਿ ਹਾਜ਼ਰ ਸਨ।

Scroll to Top