ਦਾਖਲਾ ਮੁਹਿੰਮ ਨੂੰ ਬੜਾਵਾ ਦੇਣ ਅਤੇ ਸਿੱਖਿਆ ਸੁਧਾਰਾਂ ਨੂੰ ਲਾਗੂ ਕਰਨ ਲਈ ਸਕੂਲ ਮੁੱਖੀਆਂ ਦੀ ਜਿਲ੍ਹਾ ਪੱਧਰੀ ਪ੍ਰੇਰਨਾਤਮਕ ਮੀਟਿੰਗ ਉਤਸਾਹ ਭਰੇ ਮਾਹੌਲ ਵਿੱਚ ਹੋਈ ਸੰਪਨ

ਦਾਖਲਾ ਮੁਹਿੰਮ ਨੂੰ ਬੜਾਵਾ ਦੇਣ ਅਤੇ ਸਿੱਖਿਆ ਸੁਧਾਰਾਂ ਨੂੰ ਲਾਗੂ ਕਰਨ ਲਈ ਸਕੂਲ ਮੁੱਖੀਆਂ ਦੀ ਜਿਲ੍ਹਾ ਪੱਧਰੀ ਪ੍ਰੇਰਨਾਤਮਕ ਮੀਟਿੰਗ ਉਤਸਾਹ ਭਰੇ ਮਾਹੌਲ ਵਿੱਚ ਹੋਈ ਸੰਪਨ

ਮੁੱਖ ਅਧਿਆਪਕਾਂ ਅਤੇ ਪ੍ਰਿਸੀਪਲਾ ਨਾਲ ਕੀਤੀ ਵਿਸਥਾਰਤ ਚਰਚਾ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਸ ਲੜੀ ਨੂੰ ਅੱਗੇ ਵਧਾਉਂਦਿਆਂ ਜਿਲ੍ਹਾ ਫਾਜਿਲਕਾ ਵਿੱਚ ਸਿੱਖਿਆ ਸੁਧਾਰਾਂ ਨੂੰ ਜੋਰਦਾਰ ਢੰਗ ਨਾਲ ਲਾਗੂ ਕਰਨ, ਦਾਖ਼ਲਾ ਮੁਹਿੰਮ ਨੂੰ ਬੜਾਵਾ ਦੇਣ,ਸਮਰੱਥ ਮਿਸ਼ਨ ਦੇ ਕੰਮ ਕਰਨ ਅਤੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਜਿਲ੍ਹਾ ਸਿੱਖਿਆ ਅਫਸਰ ਸਕੈਡੰਰੀ ਅਤੇ ਐਲੀਮੈਂਟਰੀ ਸ਼ਿਵਪਾਲ ਗੋਇਲ ਦੀ ਅਗਵਾਈ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਦੀ ਪ੍ਰੇਰਨਾ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਮੁੱਖ ਅਧਿਆਪਕਾਂ, ਪ੍ਰਿਸੀਪਲਾ ਦੀ ਦੋ ਪੜਾਵਾਂ ਵਿੱਚ ਸਕੂਲ ਆਫ ਐਮੀਨਸ ਫਾਜ਼ਿਲਕਾ ਵਿਖੇ ਪ੍ਰਿੰਸੀਪਲ ਹਰੀ ਚੰਦ ਕੰਬੋਜ ਦੀ ਦੇਖਰੇਖ ਵਿੱਚ ਇੱਕ ਅਹਿਮ ਮੀਟਿੰਗ ਹੋਈ । ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨੇ ਕਿਹਾ ਕਿ ਆਪਾ ਸਾਰਿਆਂ ਨੇ ਮਿਲਕੇ ਮਿਸ਼ਨ ਸਮਰੱਥ ਦੇ ਟੀਚਿਆਂ ਨੂੰ ਪੂਰਾ ਕਰਨਾ ਹੈ।ਜਿਲ੍ਹੇ ਵਿੱਚ ਪੜ੍ਹਣ ਅਤੇ ਪੜਾਉਣ ਲਈ ਸੁਖਾਵਾਂ ਮਾਹੌਲ ਬਣਾਉਣਾ ਹੈ ,ਤਾ ਜੋ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ।
ਉਹਨਾਂ ਕਿਹਾ ਕਿ ਸਕੂਲੀ ਸਿੱਖਿਆ ਸਾਡੇ ਸਿੱਖਿਆ ਢਾਂਚੇ ਦੀ ਨੀਂਹ ਹੈ। ਜੇਕਰ ਇਹ ਨੀਂਹ ਮਜਬੂਤ ਹੋਵੇਗੀ ਤਾ ਵਿਦਿਆਰਥੀਆਂ ਦੀ ਉੱਚ ਸਿੱਖਿਆ ਦੀ ਰਾਹ ਅਸਾਨ ਹੋਵੇਗੀ। ਉਹਨਾਂ ਨੇ ਕਿਹਾ ਕਿ ਸਕੂਲਾਂ ਦੇ ਢਾਂਚਾਗਤ ਵਿਕਾਸ ਨੂੰ ਬੜਾਵਾ ਦੇਣ ਲਈ ਵਿਭਾਗ ਵੱਲੋਂ ਭੇਜੀਆਂ ਗਰਾਟਾਂ ਦੀ ਸੁਚੱਜੀ ਵਰਤੋਂ ਕਰਦਿਆਂ ਉਸਾਰੀ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।ਮਿਡ ਡੇ ਮੀਲ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਅਤੇ ਸਕੂਲ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।ਸਕੂਲ ਛੱਡ ਚੁੱਕੇ ਬੱਚਿਆਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਸਕੂਲ ਨਾਲ ਜੋੜਿਆ ਜਾਵੇ। ਬੱਚਿਆਂ ਦੀ ਸੌ ਫ਼ੀਸਦੀ ਹਾਜਰੀ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਬੋਰਡ ਕਲਾਸਾਂ ਦੇ ਇਮਤਿਹਾਨ ਚੱਲ ਰਹੇ ਹਨ, ਵਿਦਿਆਰਥੀਆਂ ਨੂੰ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕੀਤਾ ਜਾਵੇ।
ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਨੇ ਕਿਹਾ ਕਿ, ਬਿਜ਼ਨਸ ਬਲਾਸਟਰ, ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵੱਧ ਤੋਂ ਵੱਧ ਗਤੀਵਿਧੀਆਂ ਕਰਵਾਈਆਂ ਜਾਣ।
ਯੂਡਾਇਸ ਸਰਵੇ ਦਾ ਕੰਮ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਜ਼ੀਫਾ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।ਈ ਪੰਜਾਬ ਤੇ ਹਰ ਤਰ੍ਹਾਂ ਦਾ ਡਾਟਾ ਅਪਡੇਟ ਕੀਤਾ ਜਾਵੇ ।ਸਿਵਲ ਵਰਕਸ ਦੇ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਭਲਾਈ ਲਈ ਸਮਾਜ ਦਾ ਸਹਿਯੋਗ ਲਿਆ ਜਾਵੇ।
ਅਖੀਰ ਵਿੱਚ ਉਹਨਾਂ ਨੇ ਕਿਹਾ ਕਿ ।ਸਾਨੂੰ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਦਿਆ ਇੱਕ ਟੀਮ ਵਾਂਗ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਵਿਭਾਗੀ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਾਡੇ ਸਾਰਿਆਂ ਦਾ ਰੋਲ ਪ੍ਰੇਰਨਾਤਮਕ ਹੋਣਾ ਚਾਹੀਦਾ ਹੈ।
ਡੀਐਮ ਅਸ਼ੋਕ ਧਮੀਜਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।
ਇਸ ਮੌਕੇ ਤੇ ਜ਼ਿਲ੍ਹੇ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁੱਖੀ ਮੌਜੂਦ ਸਨ।

Scroll to Top