ਤਨਖਾਹਾਂ ਲਈ ਵੀ ਪੰਜਾਬ ਸਰਕਾਰ ਦਾ ਖਜ਼ਾਨਾ ਰਿਹਾ ਬੰਦ ਮੁਲਾਜ਼ਮ ਤਨਖ਼ਾਹਾਂ ਨੂੰ ਤਰਸੇ, ਚਾਰ ਮਾਰਚ ਨੂੰ ਮਿਲ ਸਕੇਗੀ ਤਨਖਾਹ

ਤਨਖਾਹਾਂ ਲਈ ਵੀ ਪੰਜਾਬ ਸਰਕਾਰ ਦਾ ਖਜ਼ਾਨਾ ਰਿਹਾ ਬੰਦ

ਮੁਲਾਜ਼ਮ ਤਨਖ਼ਾਹਾਂ ਨੂੰ ਤਰਸੇ, ਚਾਰ ਮਾਰਚ ਨੂੰ ਮਿਲ ਸਕੇਗੀ ਤਨਖਾਹ

2 ਮਾਰਚ, ਅੰਮ੍ਰਿਤਸਰ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਫਰਵਰੀ ਮਹੀਨੇ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕਰਨ ਵਿੱਚ ਨਾ-ਕਾਮਯਾਬ ਰਹੀ ਹੈ। ਪਹਿਲੀ ਮਾਰਚ ਨੂੰ ਤਨਖ਼ਾਹਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਪੱਲੇ ਨਿਰਾਸ਼ਾ ਪਈ ਅਤੇ ਦੋ ਅਤੇ ਤਿੰਨ ਮਾਰਚ ਨੂੰ ਛੁੱਟੀਆਂ ਦੇ ਦਿਨ ਹੋਣ ਕਾਰਣ ਤਨਖਾਹਾਂ ਮੁਲਾਜ਼ਮਾਂ ਨੂੰ ਚਾਰ ਮਾਰਚ ਨੂੰ ਹੀ ਨਸੀਬ ਹੋਣਗੀਆਂ। ਆਗੂਆਂ ਨੇ ਕਿਹਾ ਕਿ ਤਨਖਾਹਾਂ ਦੇਰੀ ਨਾਲ ਜਾਰੀ ਹੋਣ ਕਾਰਣ ਅਨੇਕਾਂ ਮੁਲਾਜ਼ਮਾਂ ਨੂੰ ਲਏ ਹੋਏ ਲੋਨ ਦੀਆਂ ਕਿਸ਼ਤਾਂ ਸਮੇਂ ਸਿਰ ਨਾ ਭਰੀਆਂ ਜਾਣ ਕਾਰਣ ਕਾਰਣ ਜੁਰਮਾਨਾ ਭਰਨਾ ਪੈਂਦਾ ਹੈ। ਡੀ ਟੀ ਐੱਫ ਦੇ ਮੀਤ ਪ੍ਰਧਾਨਾਂ ਜਗਪਾਲ ਬੰਗੀ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਜ਼ਾਨੇ ‘ਤੇ ਲਾਈ ਅਣਐਲਾਨੀ ਪਾਬੰਦੀ ਤੋਂ ਲੱਗਦਾ ਹੈ ਕਿ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਰਹਿੰਦਾ ਹੈ ਜਿਸ ਕਾਰਣ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ ਦੇਣ ਵਿੱਚ ਹੁਣ ਤੱਕ ਅਸਫ਼ਲ ਰਹੀ ਹੈ।

Scroll to Top