
ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਬਿੱਲ੍ਹਾ ਦੇ ਸਟਾਫ ਨੇ ਸਕੂਲ ਨੂੰ ਦੋ ਏ.ਸੀ. ਦਿੱਤੇ ਦਾਨ
ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਬਿੱਲ੍ਹਾ ਦੇ ਸਕੂਲ ਮੁਖੀ ਵਿਨੈ ਕੁਮਾਰ ਅਧਿਆਪਕ ਰਾਜ ਕੁਮਾਰ,ਕ੍ਰਿਸ਼ਨ ਲਾਲ ਅਤੇ ਅਧਿਆਪਕਾ ਸਲੋਨੀ ਵਰਮਾ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਸਕੂਲ ਨੂੰ ਦੋ ਏ.ਸੀ ਦਾਨ ਕੀਤੇ।
ਇਹ ਸੌਗਾਤ ਆਉਣ ਵਾਲੀ ਗਰਮੀ ਦੀ ਰੁੱਤ ਵਿੱਚ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਵੇਗੀ।
ਇਸ ਤੋਂ ਪਹਿਲਾਂ ਵੀ ਇਹਨਾਂ ਅਧਿਆਪਕ ਵੱਲੋਂ ਪ੍ਰੀ ਪ੍ਰਾਇਮਰੀ ਸੈਕਸ਼ਨ ਨੂੰ ਵੀ ਪੂਰਾ ਏ.ਸੀ ਕੀਤਾ ਗਿਆ ਸੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨੇ ਦਾਨੀ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਕੂਲ ਸਟਾਫ ਦੁਆਰਾ ਆਪਣੀ ਨੇਕ ਕਮਾਈ ਵਿੱਚੋਂ ਵਿਦਿਆਰਥੀਆਂ ਦੀ ਭਲਾਈ ਲਈ ਦਾਨ ਦੇਣਾ ਬਹੁਤ ਹੀ ਸ਼ਲਾਘਾਯੋਗ ਕੰਮ ਹੈ ।ਬੀਪੀਈਓ ਸਤੀਸ ਮਿਗਲਾਨੀ ਨੇ ਕਿਹਾ ਕਿ ਸਾਡੇ ਇਹ ਦਾਨੀ ਅਧਿਆਪਕਾਂ ਸਾਥੀ ਸਮੂਹ ਅਧਿਆਪਕਾਂ ਲਈ ਪ੍ਰੇਰਨਾ ਦਾ ਕੰਮ ਕਰਨਗੇ ਜਿਹਨਾਂ ਨੇ ਬੱਚਿਆਂ ਦੀ ਸਹੂਲਤ ਲਈ ਇਹ ਨੇਕ ਕਾਰਜ ਕੀਤਾ ਹੈ। ਸਕੂਲ ਮੁਖੀ ਵਿਨੈ ਕੁਮਾਰ ਨੇ ਦੱਸਿਆ ਕਿ ਸਕੂਲ ਨੂੰ ਪੂਰੀ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਕੂਲ ਦਾ ਪੂਰਾ ਸਟਾਫ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲ ਦੇ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ।