ਪ੍ਰਾਇਮਰੀ ਤੋਂ ਮਾਸਟਰ ਕੇਡਰ ਤਰੱਕੀਆਂ ਤੁਰੰਤ ਕੀਤੀਆਂ ਜਾਣ- ਜੀਟੀਯੂ ਪੰਜਾਬ ਹਜਾਰਾਂ ਅਧਿਆਪਕ ਤਰੱਕੀਆਂ ਤੋਂ

ਵਾਂਝੇਪਟਿਆਲਾ ( ) ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਨਾਅਰਾ ਲਾ ਕੇ ਸੱਤਾ ਦੀ ਕੁਰਸੀ ਤੇ ਕਾਬਜ਼ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਾਇਮਰੀ ਤੋਂ ਮਾਸਟਰ ਕਾਡਰ ਤਰੱਕੀਆਂ ਕਰਨ ਵਿੱਚ ਨਾਕਾਮਯਾਬ ਸਾਬਤ ਹੋਈ ਹੈ।ਜਿਸ ਕਾਰਨ ਸੈਂਕੜੇ ਅਧਿਆਪਕ ਤਰੱਕੀਆਂ ਤੋਂ ਬਿਨਾ ਹੀ ਰਿਟਾਇਰ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਪਟਿਆਲਾ ਦੇ ਜਿਲਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਹਨਾਂ ਕਿਹਾ ਪਿਛਲੇ ਛੇ ਸਾਲਾਂ ਤੋਂ ਪ੍ਰਾਇਮਰੀ ਤੋਂ ਮਾਸਟਰ ਕਾਰਡਰ ਦੀਆਂ ਕੋਈ ਵੀ ਪ੍ਰਮੋਸ਼ਨਾਂ ਨਹੀਂ ਹੋ ਰਹੀਆਂ ਜਦਕਿ 2018 ਵਿੱਚ ਵੀ ਪ੍ਰਾਇਮਰੀ ਤੋਂ ਮਾਸਟਰ ਕਾਡਰ ਪ੍ਰਮੋਸ਼ਨਾਂ ਨਾ ਮਾਤਰ ਹੀ ਕੀਤੀਆਂ ਗਈਆਂ।ਜਿਸ ਕਾਰਨ ਪੰਜਾਬ ਦੇ ਸੈਂਕੜੇ ਅਧਿਆਪਕ ਬਿਨਾਂ ਪ੍ਰਮੋਸ਼ਨਾਂ ਤੋਂ ਹੀ ਰਿਟਾਇਰ ਹੋ ਰਹੇ ਹਨ ਜਦ ਕਿ ਮਾਸਟਰ ਕੇਡਰ ਦੀਆਂ ਪੰਜਾਬ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਹਨ।ਸੀਨੀਅਰ ਅਧਿਆਪਕ ਆਗੂ ਰਣਜੀਤ ਮਾਨ, ਪੁਸ਼ਪਿੰਦਰ ਸਿੰਘ ਹਰਪਾਲਪੁਰ,ਸੁਖਵਿੰਦਰ ਨਾਭਾ, ਕਮਲ ਨੈਨ, ਸੰਦੀਪ ਕੁਮਾਰ ਰਾਜਪੁਰਾ, ਹਿੰਮਤ ਸਿੰਘ ਖੋਖ,ਦੀਦਾਰ ਸਿੰਘ ,ਜਗਪ੍ਰੀਤ ਸਿੰਘ ਭਾਟੀਆ, ਵਿਕਾਸ ਸਹਿਗਲ, ਹਰਪ੍ਰੀਤ ਸਿੰਘ ਉੱਪਲ, ਭੁਪਿੰਦਰ ਸਿੰਘ ਕੌੜਾ, ਰਜਿੰਦਰ ਸਿੰਘ ਰਾਜਪੁਰਾ, ਭੀਮ ਸਿੰਘ, ਮਨਜਿੰਦਰ ਸਿੰਘ ਗੋਲਡੀ,ਗੁਰਪ੍ਰੀਤ ਸਿੰਘ ਸਿੱਧੂ, ਹਰਵਿੰਦਰ ਸੰਧੂ ਨੇ ਰੋਸ ਪ੍ਰਗਟ ਕੀਤਾ ਕਿ ਸਿੱਖਿਆ ਮਹਿਕਮਾ ਇਨ੍ਹਾਂ ਤਰੱਕੀਆਂ ਨੂੰ ਸਮੇਂ ਸਿਰ ਨੇਪਰੇ ਨਾ ਚਾੜ੍ਹ ਕੇ ਪ੍ਰਾਇਮਰੀ ਵਰਗ ਦੇ ਅਧਿਆਪਕਾਂ ਨਾਲ ਕੋਝਾ ਮਜਾਕ ਕਰ ਰਿਹਾ ਹੈ ਜਿਸ ਨੂੰ ਜਥੇਬੰਦੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ। ਓਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਪ੍ਰਾਇਮਰੀ ਅਧਿਆਪਕਾਂ ਦਾ ਸਬਰ ਦਾ ਇਮਤਿਹਾਨ ਨਾ ਲਵੇ ਅਤੇ ਜਲਦੀ ਤੋਂ ਜਲਦੀ ਇਹ ਸਾਰੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ। ਇਸ ਸਮੇਂ ਹੋਰਨਾਂ ਤੋਂ ਇਲਾਵਾ ਰਵਿੰਦਰ ਸਿੰਘ ਕਰਹਾਲੀ, ਗੁਰਵਿੰਦਰ ਸਿੰਘ ਖੰਗੂੜਾ, ਜਸਵਿੰਦਰ ਪਾਲ ਸ਼ਰਮਾ, ਜਸਵੰਤ ਸਿੰਘ ਨਾਭਾ, ਨਿਰਭੈ ਸਿੰਘ, ਰਜਿੰਦਰ ਸਿੰਘ ਜਵੰਦਾ, ਧਰਮਿੰਦਰ ਸ਼ਰਮਾ,ਸੰਜੀਵ ਵਰਮਾ, ਸੁਸ਼ੀਲ ਕੁਮਾਰ, ਸੁਰੇਸ਼ ਕੁਮਾਰ, ਜਤਿੰਦਰ ਵਰਮਾ, ਨਰਿੰਦਰ ਕੁਮਾਰ, ਵੀਰਇੰਦਰ ਸਿੰਘ, ਅਸ਼ੋਕ ਕੁਮਾਰ, ਜਸਵੰਤ ਜਵੰਦਾ ਅਧਿਆਪਕ ਹਾਜ਼ਰ ਸਨ।