ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਸੈਟਰ ਅਤੇ ਬਲਾਕ ਕਮੇਟੀਆਂ ਦਾ ਪੁਨਰਗਠਨ 31 ਅਕਤੂਬਰ ਤੱਕ ‌ਕਰਨ ਦਾ ਫੈਸਲਾ

**ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਸੈਟਰ ਅਤੇ ਬਲਾਕ ਕਮੇਟੀਆਂ ਦਾ ਪੁਨਰਗਠਨ 31 ਅਕਤੂਬਰ ਤੱਕ ‌ਕਰਨ ਦਾ ਫੈਸਲਾ** **04 ਅਗੱਸਤ ਤੋਂ 10 ਸਤੰਬਰ ਤੱਕ ਜ਼ਿਲ੍ਹਾ ਪੱਧਰ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ** ਜਲੰਧਰ:22 ਜੁਲਾਈ ( ) ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਰਾਣੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਚਲਾਈ। ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾ ਦਿਖਾਉਣ ਸੰਬੰਧੀ ਮਿੱਡ -ਡੇ-ਮੀਲ ਵਰਕਰਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੇ ਢਾਈ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੀਤੇ ਗਏ ਚੋਣ ਵਾਅਦੇ ਅਨੁਸਾਰ ਮਿੱਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਨਹੀਂ ਕੀਤਾ। ਮੀਟਿੰਗ ਉਪਰੰਤ ਪ੍ਰਵੀਨ ਬਾਲਾ ਫ਼ਤਹਿਗੜ੍ਹ ਸਾਹਿਬ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਹਿਲੀ ਅਗਸਤ ਤੋਂ ਲੈ ਕੇ 31 ਅਕਤੂਬਰ ਤੱਕ ਸੈਂਟਰ ਅਤੇ ਬਲਾਕ ਪੱਧਰੀ ਕਮੇਟੀਆਂ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ 04 ਅਗਸਤ ਤੋਂ 10 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਕਨਵੈਨਸਨਾਂ ਕਰਕੇ ਜ਼ਿਲ੍ਹਾ ਕਮੇਟੀਆਂ ਦਾ ਪੁਨਰਗਠਨ ਕਰਨ ਦੇ ਨਾਲ ਨਾਲ ਮਿੱਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਪੱਧਰ ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ । ਇਸ ਤੋਂ ਬਾਅਦ ਅਗਲੀ ਮੀਟਿੰਗ ਕਰਕੇ ਨਵੰਬਰ ਦੇ ਦੂਜੇ ਹਫ਼ਤੇ ਵਿੱਚ ਜਥੇਬੰਦੀ ਦੀ ਸੂਬਾ ਪੱਧਰੀ ਜਥੇਬੰਦਕ ਕਨਵੈਨਸ਼ਨ ਆਯੋਜਿਤ ਕੀਤੀ ਜਾਵੇਗੀ। ਇਸ ਉਲੀਕੇ ਗਏ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵੱਖ ਵੱਖ ਜ਼ਿਲ੍ਹਿਆਂ ਲਈ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਮੀਟਿੰਗ ਵਿੱਚ ਰੋਸ ਪ੍ਰਗਟ ਕੀਤਾ ਗਿਆ ਕਿ ਮਿੱਡ -ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਕੀਤੇ ਚੋਣ ਵਾਅਦੇ ਅਨੁਸਾਰ ਦੁਗਣਾ ਨਹੀਂ ਕੀਤਾ ਗਿਆ, ਰੈਗੂਲਰ ਕਰਨ ਲਈ ਕੋਈ ਯਤਨ ਨਹੀਂ ਕੀਤੇ ਗਏ, ਗੁਆਂਢੀ ਸੂਬੇ ਹਰਿਆਣਾ ਦੇ ਬਰਾਬਰ 6500/-ਰੁਪਏ ਮਹੀਨਾ ਮਾਣ ਭੱਤਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਵਰਕਰਾਂ ਦਾ ਮੁਫ਼ਤ ਪੰਜ ਲੱਖ ਰੁਪਏ ਦਾ ਬੀਮਾ ਨਹੀਂ ਕੀਤਾ ਜਾ ਰਿਹਾ,ਸਾਲ ਦੌਰਾਨ ਦੋ ਵਰਦੀਆਂ ਨਹੀਂ ਦਿੱਤੀਆਂ ਜਾ ਰਹੀਆਂ,ਹਰ 25 ਬੱਚਿਆਂ ਪਿੱਛੇ ਇੱਕ ਹੋਰ ਵਾਧੂ ਵਰਕਰ ਨਹੀਂ ਰੱਖੀ ਜਾ ਰਹੀ, ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਮਿੱਡ -ਡੇ-ਮੀਲ ਵਰਕਰਾਂ ਨੂੰ 18000/–ਰੁਪਏ ਮਹੀਨਾ ਮਿਹਨਤਾਨਾ ਦੇਣ ਲਈ ਵੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ,ਮਿੱਡ -ਡੇ-ਮੀਲ ਵਰਕਰਾਂ ਤੋਂ ਜ਼ਬਰੀ ਹੋਰ ਵਾਧੂ ਕੰਮ ਲੈਣੇ ਬੰਦ ਨਹੀਂ ਕੀਤੇ ਜਾ ਰਹੇ, ਸਰਵਿਸ ਬੁੱਕਾਂ ਨਹੀਂ ਲਗਾਈਆਂ ਜਾ ਰਹੀਆਂ, ਪਛਾਣ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ, ਇਸ ਸਮੇਂ ਹੋਰਨਾਂ ਤੋਂ ਇਲਾਵਾ ਵਿੱਤ ਸਕੱਤਰ ਪ੍ਰਵੀਨ ਕੌਰ ਫ਼ਤਿਹਗੜ੍ਹ ਸਾਹਿਬ, ਕਮਲਜੀਤ ਕੌਰ ਹੁਸ਼ਿਆਰਪੁਰ, ਮਮਤਾ ਸੈਦਪੁਰ ਪ੍ਰਧਾਨ ਕਪੂਰਥਲਾ, ਕਮਲੇਸ਼ ਕੌਰ ਪ੍ਰਧਾਨ ਰੋਪੜ,ਜਸਵਿੰਦਰ ਕੌਰ ਟਾਹਲੀ ਪ੍ਰਧਾਨ ਜਲੰਧਰ, ਰਿੰਪੀ ਰਾਣੀ ਪ੍ਰਧਾਨ ਨਵਾਂ ਸ਼ਹਿਰ, ਸੰਤੋਸ਼ ਪਾਸ਼ੀ ਪ੍ਰਧਾਨ ਪਠਾਨਕੋਟ, ਜਸਵੀਰ ਕੌਰ ਪ੍ਰਧਾਨ ਲੁਧਿਆਣਾ, ਇਕਬਾਲ ਕੌਰ ਪ੍ਰਧਾਨ ਪਟਿਆਲਾ, ਸੁਨੀਤਾ ਫਾਜ਼ਿਲਕਾ,ਗੁਰਜੀਤ ਕੌਰ ਮਨਜੀਤ ਕੌਰ, ਕੁਲਵਿੰਦਰ ਕੌਰ ਮੌਹਾਲੀ ਅਨਮਤ, ਜਸਵੀਰ ਕੌਰ ਤਾਰਨਤਾਰਨਤੋਂ ਇਲਾਵਾ ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਸ਼ਾਮਲ ਸਨ।

Scroll to Top