ਬੱਡੀ ਅਤੇ ਡੈਪੋ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਤਹਿਸੀਲ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ

ਬੱਡੀ ਅਤੇ ਡੈਪੋ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਤਹਿਸੀਲ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਨੇ ਖੇਡੇ ਨਾਟਕਨਿੱਕਿਆਂ ਵੱਲੋਂ ਵੱਖ ਵੱਖ ਗਤੀਵਿਧੀਆਂ ਰਾਹੀ ਸਮਾਜ ਨੂੰ ਦਿੱਤਾ ਜਾ ਰਿਹਾ ਹੈ ਸਾਰਥਕ ਸੁਨੇਹਾਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾਂ ਸੇਨੂੰ ਦੁਗਲ ਅਤੇ ਐਸ ਐਸ ਪੀ ਫਾਜ਼ਿਲਕਾ ਡਾਂ ਪ੍ਰੱਗਿਆ ਜੈਨ ਦੀ ਪ੍ਰੇਰਨਾ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈਡੰਰੀ ਸ਼ਿਵਪਾਲ ਗੋਇਲ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਅੰਗੀ ਦੀ ਅਗਵਾਈ ਵਿੱਚ ਤਹਿਸੀਲ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਵਿਜੇਪਾਲ ਨੇ ਦੱਸਿਆ ਕਿ ਤਹਿਸੀਲ ਇੰਚਾਰਜ ਅਬੋਹਰ ਪ੍ਰਿੰਸੀਪਲ ਰਾਜੇਸ਼ ਸਚਦੇਵਾ, ਤਹਿਸੀਲ ਇੰਚਾਰਜ ਜਲਾਲਾਬਾਦ ਪ੍ਰਿੰਸੀਪਲ ਗੌਤਮ ਖੁਰਾਣਾ , ਤਹਿਸੀਲ ਇੰਚਾਰਜ ਫਾਜ਼ਿਲਕਾ ਲੈਕਚਰਾਰ ਜੋਗਿੰਦਰ ਲਾਲ ਦੀ ਅਗਵਾਈ ਵਿੱਚ ਤਹਿਸੀਲ ਪੱਧਰੀ ਮੁਕਾਬਲੇ ਸਫਲਤਾ ਪੂਰਵਕ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਵਿਜੇਪਾਲ ਅਤੇ ਜ਼ਿਲ੍ਹਾ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਪ੍ਰੋਗਰਾਮਾਂ ਨੂੰ ਅੱਗੇ ਵਧਾਉਂਦਿਆਂ ਸਮੂਹ ਸਕੂਲਾਂ ਦੇ ਅਧਿਆਪਕਾਂ ਅਤੇ ਨਿੱਕੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਪ੍ਰੇਰਨਾਤਮਕ ਪ੍ਰੋਗਰਾਮਾ ਰਾਹੀਂ ਸਮਾਜ ਨੂੰ ਸਾਰਥਕ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਇਨਕਲਾਬ ਗਿੱਲ ਨੇ ਕਿਹਾ ਕਿ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਨਾਟਕਾਂ, ਪੋਸਟਰ ਮੇਕਿੰਗ ਅਤੇ ਭਾਵੁਕ ਤਕਰੀਰਾਂ ਰਾਹੀਂ ਸਮਾਜ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜ਼ੋ ਸਾਰਿਆਂ ਦੇ ਸਾਝੇ ਯਤਨਾਂ ਨਾਲ ਸਾਡੇ ਸਮਾਜ ਦੇ ਮੱਥੇ ਤੋਂ ਨਸ਼ਿਆਂ ਰੂਪੀ ਕਲੰਕ ਨੂੰ ਲਾਹ ਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਇਹਨਾਂ ਪ੍ਰੋਗਰਾਮਾਂ ਤਹਿਤ ਭਾਸ਼ਣ ਮੁਕਾਬਲੇ ਵਿੱਚ ਤਹਿਸੀਲ ਅਬੋਹਰ ਦੇ ਸਰਕਾਰੀ ਹਾਈ ਸਕੂਲ ਦਿਵਾਨ ਖੇੜਾਂ ਦੇ ਵਿਦਿਆਰਥੀ ਹਰਮਨ ਹੈਰੀ ਨੇ ਪਹਿਲਾਂ ਸਥਾਨ,ਰੋਲ ਪਲੇਅ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਦਿਵਾਨ ਖੇੜਾਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਦੇ ਵਿਦਿਆਰਥੀ ਵੰਸ਼ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਤਹਿਸੀਲ ਜਲਾਲਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਹਮਣੀ ਵਾਲਾ ਦੀ ਵਿਦਿਆਰਥਣ ਸਰਸਵਤੀ ਨੇ ਭਾਸ਼ਣ ਮੁਕਾਬਲੇ ਵਿੱਚ ਪਹਿਲਾਂ ਸਥਾਨ, ਪੋਸਟਰ ਮੇਕਿੰਗ ਮੁਕਾਬਲੇ ਵਿੱਚ ਮਾਤਾ ਗੁਜਰੀ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾ ਅਤੇ ਰੋਲ ਪਲੇਅ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਚੱਕ ਪੰਜਕੋਸੀ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਤਰ੍ਹਾਂ ਤਹਿਸੀਲ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇ ਵਾਲਾ ਦੀ ਵਿਦਿਆਰਥਣ ਮੋਨਿਕਾ ਰਾਣੀ ਨੇ ਭਾਸ਼ਣ ਮੁਕਾਬਲੇ ਵਿੱਚ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਦੇ ਵਿਦਿਆਰਥੀ ਮਨੀਸ਼ ਕੁਮਾਰ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲਾਂ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਟੀਮ ਨੇ ਰੋਲ ਪਲੇਅ ਮੁਕਾਬਲੇ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ।ਤਹਿਸੀਲ ਫਾਜ਼ਿਲਕਾ ਦੇ ਪ੍ਰੋਗਰਾਮ ਦੀ ਸਮੁੱਚੀ ਅਗਵਾਈ ਪ੍ਰਿੰਸੀਪਲ ਹਰੀਚੰਦ ਕੰਬੋਜ ਵੱਲੋਂ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ, ਜ਼ਿਲ੍ਹਾ ਖੋਜ ਅਫ਼ਸਰ ਪਰਮਿੰਦਰ ਸਿੰਘ ਵਿੱਚ ਉਚੇਚੇ ਤੌਰ ਤੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।ਇਸ ਪ੍ਰੋਗਰਾਮ ਦੀ ਸਫਲਤਾ ਲਈ ਮੈਡਮ ਪਰਵਿੰਦਰ ਕੌਰ, ਅਧਿਆਪਕ ਸੁਰਿੰਦਰ ਕੰਬੋਜ ਗੁਰਪ੍ਰੀਤ ਸਿੰਘ ਸਮੂਹ ਜੱਜ ਸਾਹਿਬਾਨ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

Scroll to Top