ਜਲੰਧਰ ਵੈਸਟ ਜਿਮਨੀ ਚੌਣ ਦੌਰਾਨ ਆਪ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਿੱਤੀਆਂ ਗਈਆਂ ਮੀਟਿੰਗਾਂ ਵੀ ਲੋਲੀਪੋਪ ਸਾਬਿਤ ਹੋਈਆਂ

ਜਲੰਧਰ ਵੈਸਟ ਜਿਮਨੀ ਚੌਣ ਦੌਰਾਨ ਆਪ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਿੱਤੀਆਂ ਗਈਆਂ ਮੀਟਿੰਗਾਂ ਵੀ ਲੋਲੀਪੋਪ ਸਾਬਿਤ ਹੋਈਆ*15 ਜੁਲਾਈ ਨੂੰ ਮੁੱਖ ਮੰਤਰੀ ਨਾਲ ਚੰਡੀਗੜ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀਮਿਤੀ 24-07-2024 (ਜਲੰਧਰ ) ਜਲੰਧਰ ਜ਼ਿਮਨੀ ਚੋਣ ਦੋਰਾਨ ਮੁਲਾਜ਼ਮਾਂ ਨਾਲ ਰਾਬਤਾ ਬਣਾ ਕੇ ਇੱਕ ਵਾਰ ਮੁੜ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਲੋਲੀਪੋਪ ਸਾਬਿਤ ਹੋਇਆ। ਇਹ ਪ੍ਰਗਟਾਵਾ ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਜਗਮੋਹਨ ਸਿੰਘ, ਰਜਿੰਦਰ ਸਿੰਘ ਸ਼ੋਭਿਤ ਭਗਤ, ਗਗਨਦੀਪ ਸ਼ਰਮਾਂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੋਰਾਨ ਸਿੱਖਿਆ ਮੰਤਰੀ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਦੇ ਓ ਐਸ ਡੀ ਨੇ ਚੋਣਾ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਦਿੱਤੇ ਸੀ ਪਰ ਚੋਣਾਂ ਤੋਂ ਬਾਅਦ ਫਿਰ ਮੀਟਿੰਗ ਤੋਂ ਸਰਕਾਰ ਮੁੱਕਰਦੀ ਨਜ਼ਰ ਆ ਰਹੀ ਹੈ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ।ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾਂ ਬਿਨ੍ਹਾ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਅਤੇ ਅੱਜ ਤੱਕ ਤਨਖਾਹ ਕਟੋਤੀ ਨੂੰ ਪੂਰਾ ਨਹੀ ਕੀਤਾ ਜਾ ਰਿਹਾ। ਆਗੂਆ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆ ਮੰਗਾਂ ਤੇ ਕੋਈ ਕਾਰਵਾਈ ਨਾ ਹੋਣ ਕਰਕੇ ਰੋਸ ਹੈ।

Scroll to Top