ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ*

*ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ**ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਦੀ 5 ਮਹੀਨਿਆਂ ਤੋਂ ਪੈਡਿੰਗ ਪਈ ਫਾਈਲ ਅਤੇ ਤਨਖਾਹ ਕਟੋਤੀ ਨੂੰ ਹੱਲ ਕਰਨ ਦਾ ਸਬੰਧਤ ਅਫਸਰਾਂ ਨੂੰ ਦਿੱਤਾ ਹੁਕਮ*ਜਲੰਧਰ (25/07/2024)ਅੱਜ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਜਲੰਧਰ ਸੀ ਐਮ ਹਾਊਸ ਸਰਦਾਰ ਭਗਵੰਤ ਸਿੰਘ ਮਾਨ ਨਾਲ ਹੋਈ !ਪ੍ਰੈਸ ਬਿਆਨ ਜਾਰੀ ਕਰਦੇ ਯੂਨੀਅਨ ਦੇ ਆਗੂ ਸ਼ੋਬਿਤ ਭਗਤ ਵਲੋਂ ਦੱਸਿਆ ਗਿਆ ਕਿ ਮੌਕੇ ਤੇ ਮੁੱਖਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਸਬੰਧਤ ਅਫਸਰਾਂ ਨੂੰ ਸਮਾਂ ਬੱਧ ਤਰੀਕੇ ਨਾਲ ਮਸਲਾ ਹੱਲ ਕਰਨ ਲਈ ਕਿਹਾ ਗਿਆ !

Scroll to Top