
ਡੀਈਓ ਸੈਕੰਡਰੀ ਡਾ.ਗਿੰਨੀ ਦੁੱਗਲ ਨੇ ਸੰਭਾਲਿਆ ਆਪਣਾ ਅਹੁਦਾ-ਡਿਪਟੀ ਡੀਈਓ ਸੈਕੰਡਰੀ
ਮੁਹਾਲੀ ਮਿਤੀ 27 ਜੁਲਾਈ ()
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੱਲ੍ਹ ਕੀਤੇ ਗਏ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲਿਆਂ ਵਿੱਚ ਇੱਥੇ ਜ਼ਿਲ੍ਹਾ ਮੋਹਾਲੀ ਵਿਖੇ ਅੱਜ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਗਿੰਨੀ ਦੁੱਗਲ ਵੱਲੋਂ ਅਹੁਦਾ ਸੰਭਾਲਿਆ ਲਿਆ ਗਿਆ ਹੈ। ਜ਼ਿਕਰਯੋਗ ਹੈ ਉਹ ਪਹਿਲਾਂ ਵੀ ਇੱਥੇ ਇਸ ਅਹੁਦੇ ਤੇ ਸੇਵਾ ਨਿਭਾ ਰਹੇ ਸਨ, ਜਿਨ੍ਹਾਂ ਦੀ ਬਦਲੀ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋ ਗਈ ਸੀ। ਸ਼੍ਰੀ ਸਤਿਨਾਮ ਸਿੰਘ ਬਾਠ ਜੋ ਕਿ ਇੱਥੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੇਵਾ ਕਰ ਰਹੇ ਸਨ ਦੀ ਬਦਲੀ ਮੁੱਖ ਦਫ਼ਤਰ ਵਿਖੇ ਬਤੌਰ ਸਹਾਇਕ ਡਾਇਰੈਕਟਰ ਹੋਣ ਕਾਰਨ ਇੱਥੋਂ ਰਲੀਵ ਹੋ ਗਏ ਸਨ। ਡਾ. ਗਿੰਨੀ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਮੋਹਾਲੀ ਨੇ ਪਿਛਲੇ ਸਾਲ ਵਿੱਚ ਬੋਰਡ ਨਤੀਜਿਆਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਈ ਹੈ। ਹੁਣ ਉਹਨਾਂ ਵੱਲੋਂ ਫੇਰ ਜ਼ਿਲ੍ਹੇ ਵਿੱਚ ਹਾਜ਼ਰ ਹੋਣ ਮੌਕੇ ਜ਼ਿਲ੍ਹਾ ਮੋਹਾਲੀ ਦੇ ਸਕੂਲਾਂ ਵਿੱਚ ਹਰ ਤਰ੍ਹਾਂ ਦੀ ਅਗਵਾਈ ਦੇ ਕੇ ਬੁਲੰਦੀਆਂ ਤੇ ਲਿਜਾਣ ਲਈ ਤਿਆਰ ਹਨ। ਇਸ ਮੌਕੇ ਉਹਨਾਂ ਦੇ ਅਹੁਦੇ ਸੰਭਾਲੇ ਜਾਣ ਮੌਕੇ ਡਿਪਟੀ ਡੀਈਓ ਸੈਕੰਡਰੀ ਅੰਗਰੇਜ਼ ਸਿੰਘ,ਡਾ.ਇੰਦੂ ਬਾਲਾ, ਜਸਵੀਰ ਕੌਰ ਅਤੇ ਗੁਰਚਰਨ ਸਿੰਘ ਹਾਜ਼ਰ ਸਨ।