ਬ੍ਰਿਜ ਮੋਹਨ ਸਿੰਘ ਬੇਦੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਫਾਜ਼ਿਲਕਾ ਦਾ ਆਹੁਦਾ ਸੰਭਾਲਿਆ

ਬ੍ਰਿਜ ਮੋਹਨ ਸਿੰਘ ਬੇਦੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਫਾਜ਼ਿਲਕਾ ਦਾ ਆਹੁਦਾ ਸੰਭਾਲਿਆਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਦਫ਼ਤਰੀ ਅਮਲੇ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ ਤੇ ਤੈਨਾਤੀਆਂ ਤਹਿਤ ਬ੍ਰਿਜ ਮੋਹਨ ਸਿੰਘ ਬੇਦੀ ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਫਾਜ਼ਿਲਕਾ ਨਿਯੁਕਤ ਕੀਤਾ ਗਿਆ ਹੈ। ਉਹਨਾਂ ਆਪਣਾ ਆਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਹਨਾਂ ਵੱਲੋਂ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਫਰੀਦਕੋਟ ਵਿਖੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਬਤੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਤੌਰ ਤੇ ਫਾਜ਼ਿਲਕਾ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਆਹੁਦਾ ਸੰਭਾਲਣ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈੰਡਰੀ ਪੰਕਜ ਕੁਮਾਰ ਅੰਗੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰ ਸਤੀਸ਼ ਕੁਮਾਰ ਵੱਲੋਂ ਉਹਨਾਂ ਦਾ ਸਵਾਗਤ ਕਰਦਿਆਂ ਆਹੁਦਾ ਸੰਭਲਾਉਦਿਆ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਪਿਛਲੇ ਕਈ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਬਹੁਤ ਹੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ਼। ਆਪਣੀ ਇਸ ਨਿਯੁਕਤੀ ਲਈ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਉਹ ਵਿਭਾਗ ਦੁਆਰਾ ਦਿੱਤੀ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਫਾਜ਼ਿਲਕਾ ਜ਼ਿਲ੍ਹੇ ਨੂੰ ਨਵੀਆਂ ਬੁਲੰਦੀਆਂ ਵੱਲ ਲੈ ਕੇ ਜਾਣਗੇ। ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਜ਼ਿਲ੍ਹਾ ਸਿੱਖਿਆ ਦਫਤਰ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਮਠਿਆਈਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।ਇਸ ਮੌਕੇ ਤੇ ਦੇਵ ਰਾਜ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ,ਰਾਜਪਾਲ ਸ਼ਰਮਾ ਰਿਟਾਇਰ ਬੀਪੀਈਓ, ਮਲਕੀਤ ਸਿੰਘ ਰਿਟਾਇਰ ਡੀਈਓ, ਪ੍ਰਿੰਸੀਪਲ ਗੁਰਦੀਪ ਸਿੰਘ, ਪ੍ਰਿੰਸੀਪਲ ਸੁਭਾਸ਼ ਸਿੰਘ, ਪ੍ਰਿੰਸੀਪਲ ਰੰਜਨਾ, ਪ੍ਰਿੰਸੀਪਲ ਅਮਿਤ ਗਗਨੇਜਾ, ਪ੍ਰਿੰਸੀਪਲ ਗੌਤਮ ਖੁਰਾਣਾ, ਜਗਜੀਤ ਸਿੰਘ ਸੋਢੀ,ਸਿਕੰਦਰ ਸਿੰਘ,ਧਰਮਿੰਦਰ ਗੁਪਤਾ, ਬਬਲੂ ਸ਼ਰਮਾ, ਨਵਦੀਪ ਸ਼ਰਮਾ, ਯਾਦਵਿੰਦਰ ਸਿੰਘ,ਪਵਨ ਕੁਮਾਰ,ਵਿਵੇਕ ਅਨੇਜਾ ਰਵਿੰਦਰ ਕੁਮਾਰ,ਬਲਕਾਰ ਸਿੰਘ, ਰਜਿੰਦਰ ਕੁਮਾਰ ਮੌਜੂਦ ਸਨ। ਵੱਖ ਵੱਖ ਸਕੂਲ ਮੁੱਖੀਆਂ ਅਧਿਆਪਕਾਂ ਅਤੇ ਦਫ਼ਤਰੀ ਅਮਲੇ ਵੱਲੋਂ ਉਹਨਾਂ ਨੂੰ ਵਧਾਈਆਂ ਅਤੇ ਨਵੀ ਜੁੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Scroll to Top