
ਬੱਡੀ ਅਤੇ ਡੈਪੋ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ
ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਨੇ ਖੇਡੇ ਨਾਟਕ
ਨਿੱਕਿਆਂ ਵੱਲੋਂ ਵੱਖ ਵੱਖ ਗਤੀਵਿਧੀਆਂ ਰਾਹੀ ਸਮਾਜ ਨੂੰ ਦਿੱਤਾ ਜਾ ਰਿਹਾ ਹੈ ਸਾਰਥਕ ਸੁਨੇਹਾ
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾਂ ਸੇਨੂੰ ਦੁਗਲ ਅਤੇ ਐਸ ਐਸ ਪੀ ਫਾਜ਼ਿਲਕਾ ਡਾਂ ਪ੍ਰੱਗਿਆ ਜੈਨ ਦੀ ਪ੍ਰੇਰਨਾ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਬ੍ਰਿਜ ਮੋਹਨ ਸਿੰਘ ਬੇਦੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਅੰਗੀ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਬ੍ਰਿਜ ਮੋਹਨ ਸਿੰਘ ਬੇਦੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਤਹਿਸੀਲ ਪੱਧਰੀ ਮੁਕਾਬਲੇ ਸਫਲਤਾ ਪੂਰਵਕ ਕਰਵਾਏ ਗਏ ਸਨ। ਤਹਿਸੀਲ ਪੱਧਰੀ ਮੁਕਾਬਲੇ ਦੇ ਜੇਤੂਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਸਬੰਧੀ ਜਾਣਕਾਰੀ ਹੋਰ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਅੰਗੀ ਨੇ ਦੱਸਿਆ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਪ੍ਰੋਗਰਾਮਾਂ ਨੂੰ ਅੱਗੇ ਵਧਾਉਂਦਿਆਂ ਸਮੂਹ ਸਕੂਲਾਂ ਦੇ ਅਧਿਆਪਕਾਂ ਅਤੇ ਨਿੱਕੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਪ੍ਰੇਰਨਾਤਮਕ ਪ੍ਰੋਗਰਾਮਾ ਰਾਹੀਂ ਸਮਾਜ ਨੂੰ ਸਾਰਥਕ ਸੁਨੇਹਾ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਵਿਜੇਪਾਲ ਅਤੇ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ ਨੇ ਕਿਹਾ ਕਿ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਨਾਟਕਾਂ, ਪੋਸਟਰ ਮੇਕਿੰਗ ਅਤੇ ਭਾਵੁਕ ਤਕਰੀਰਾਂ ਰਾਹੀਂ ਸਮਾਜ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜ਼ੋ ਸਾਰਿਆਂ ਦੇ ਸਾਝੇ ਯਤਨਾਂ ਨਾਲ ਸਾਡੇ ਸਮਾਜ ਦੇ ਮੱਥੇ ਤੋਂ ਨਸ਼ਿਆਂ ਰੂਪੀ ਕਲੰਕ ਨੂੰ ਲਾਹ ਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਹਨਾਂ ਪ੍ਰੋਗਰਾਮਾਂ ਤਹਿਤ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਹਮਣੀ ਵਾਲਾ ਦੀ ਵਿਦਿਆਰਥਣ ਸਰਸਵਤੀ ਨੇ ਪਹਿਲਾ, ਸਕੂਲ ਆਫ ਐਮੀਨੈਸ ਜਲਾਲਾਬਾਦ ਦੀ ਵਿਦਿਆਰਥਣ ਹੰਸਿਕਾ ਕੰਬੋਜ ਨੇ ਦੂਸਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਦੀ ਵਿਦਿਆਰਥਣ ਮੋਨਿਕਾ ਰਾਣੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਈ ਖੇੜਾ ਦੇ ਵਿਦਿਆਰਥੀ ਮਨੀਸ਼ ਨੇ ਪਹਿਲਾ,ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਦੂਸਰਾ ਅਤੇ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਦੇ ਵਿਦਿਆਰਥੀ ਵੰਸ਼ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਰੋਲ ਪਲੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਵਾਨ ਖੇੜਾ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਮੋਚਨ ਵਾਲਾ ਦੀ ਟੀਮ ਨੇ ਦੂਸਰਾ ਅਤੇ ਸਰਕਾਰੀ ਮਿਡਲ ਸਕੂਲ ਚੱਕ ਪੰਜ ਕੋਹੀ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਹਰੀਚੰਦ ਕੰਬੋਜ, ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ, ਲੈਕਚਰਾਰ ਜੋਗਿੰਦਰ ਲਾਲ ਵੱਲੋਂ ਉਚੇਚੇ ਤੌਰ ਤੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਜੱਜ ਦੀ ਭੂਮਿਕਾ ਕੁਲਜੀਤ ਭੱਟੀ, ਵਿਕਾਸ ਕੰਬੋਜ, ਸ਼ਮਸ਼ੇਰ ਸਿੰਘ, ਅੰਜੂ ਰਾਣੀ ਅਤੇ ਵਨੀਤਾ ਕਟਾਰੀਆ ਵੱਲੋਂ ਨਿਭਾਈ ਗਈ।
ਇਸ ਪ੍ਰੋਗਰਾਮ ਦੀ ਸਫਲਤਾ ਲਈ ਸਤਿੰਦਰ ਸਚਦੇਵਾ,ਗੌਰਵ ਸੇਤੀਆ, ਹਿਮਾਂਸ਼ੂ ਗਾਧੀ, ਵਿਸ਼ੂ ਦੂਮੜਾ ਅਤੇ ਨਿਸ਼ਾਂਤ ਅਗਰਵਾਲ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ। ਭਾਰਤੀ ਏਅਰਟੈੱਲ ਦੇ ਪ੍ਰੋਜੈਕਟ ਕੋਆਰਡੀਨੇਟਰ ਅਮਰਜੀਤ ਸਿੰਘ, ਅਕਾਦਮਿਕ ਮੈਂਟਰ ਦਵਿੰਦਰ ਕੁਮਾਰ, ਪ੍ਰਦੀਪ ਕੁਮਾਰ, ਮੰਗਾ ਸਿੰਘ ਅਤੇ ਸਾਹਿਲ ਗਰਗ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।ਮੰਚ ਸੰਚਾਲਨ ਸੁਰਿੰਦਰ ਕੰਬੋਜ ਵੱਲੋਂ ਕੀਤਾ ਗਿਆ।ਸਮੂਹ ਗਾਇਡ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਮੁਕਾਬਲੇ ਵਿੱਚ ਭਾਗ ਲਿਆ।