ਦਫਤਰੀ ਕਰਮਚਾਰੀਆ ਵੱਲੋਂ 15 ਅਗਸਤ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ:-ਸੰਧਾ


ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ

ਦਫਤਰੀ ਕਰਮਚਾਰੀਆ ਵੱਲੋਂ 15 ਅਗਸਤ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ:-ਸੰਧਾ

ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਦੇ ਝੰਡਾ ਲਹਿਰਾਉਣ ਦੋਰਾਨ ਰੋਸ ਜ਼ਾਹਿਰ ਕਰਨ ਦਾ ਐਲਾਨ

14 ਮਾਰਚ 2024 ਦੇ ਕੈਬਿਨਟ ਸਬ ਕਮੇਟੀ ਦੇ ਫੈਸਲੇ ਅਨੁਸਾਰ ਸੇਵਾਵਾਂ ਰੈਗੂਲਰ ਨਾ ਕਰਨ ਤੇ ਮੁਲਾਜ਼ਮਾਂ ‘ਚ ਰੋਸ ਦੀ ਲਹਿਰ

ਮਿਤੀ 05. 08.2024 ( ਜਲੰਧਰ ) ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਦਫਤਰੀ ਕਰਮਚਾਰੀਆ ਨੇ 5 ਮਹੀਨਿਆ ਤੋਂ ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਫੈਸਲਾ ਲੈਣ ਦੇ ਬਾਵਜੂਦ ਰੈਗੂਲਰ ਨਾ ਕਰਨ ਤੇ ਰੋਸ ਜ਼ਾਹਿਰ ਕਰਨ ਦਾ ਐਲਾਨ ਕਰ ਦਿੱਤਾ ਹੈ। ਬੀਤੇ ਦਿਨੀ ਵਿਸ਼ੇਸ਼ ਅਧਿਆਪਕਾਂ ਅਤੇ ਦਫਤਰੀ ਕਰਮਚਾਰੀਆ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਆਗੂਆ ਵੱਲੋਂ ਵਿੱਤ ਮੰਤਰੀ ਨੂੰ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਦੋਰਾਨ ਰੈਗੂਲਰ ਕਰਨ ਦੇ ਹੋਏ ਫੈਸਲੇ ਤੇ ਹੁਣ ਤੱਕ ਕਰਮਚਾਰੀਆ ਨੂੰ ਰੈਗੂਲਰ ਨਾ ਕਰਨ ਤੇ ਰੋਸ ਜ਼ਾਹਿਰ ਕੀਤਾ ਗਿਆ ਹੈ।
ਵਿੱਤ ਮੰਤਰੀ ਵੱਲੋਂ ਮੋਜੂਦ ਅਧਿਕਾਰੀਆ ਨੂੰ 14 ਮਾਰਚ ਦੇ ਫੈਸਲੇ ਤੇ ਕੀਤੀ ਕਾਰਵਾਈ ਸਬੰਧੀ ਪੁਛਿਆ ਗਿਆ ਜਿਸ ਦੋਰਾਨ ਅਧਿਕਾਰੀਆ ਵੱਲੋਂ ਦੱਸਿਆ ਗਿਆ ਕਿ ਪ੍ਰਸੋਨਲ ਵਿਭਾਗ,ਵਿੱਤ ਵਿਭਾਗ ਅਤੇ ਏ.ਜੀ ਪੰਜਾਬ ਤੋਂ ਸਲਾਹ ਪ੍ਰਾਪਤ ਹੋਈ ਹੈ ਜੋ ਕਿ ਵਿਚਾਰ ਅਧੀਨ ਹੈ। ਆਗੂਆ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਅਧਿਕਾਰੀਆ ਨੂੰ 15 ਦਿਨ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਆਗੂ ਕੁਲਦੀਪ ਸਿੰਘ, ਪ੍ਰਵੀਨ ਸ਼ਰਮਾ, ਸ਼ੋਭਿਤ ਭਗਤ, ਰਾਜਿੰਦਰ ਸੰਧਾ, ਗਗਨਦੀਪ ਸ਼ਰਮਾ, ਜਗਮੋਹਨ ਸਿੰਘ, ਲਲਿਤ ਮਿਸ਼ਰਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਵਿਸ਼ੇਸ਼ ਅਧਿਆਪਕਾਂ ਅਤੇ ਦਫਤਰੀ ਕਰਮਚਾਰੀਆ ਨੂੰ ਰੈਗੂਲਰ ਕਰਨ ਸਬੰਧੀ ਫੈਸਲੇ ਲੈਣ ਦੇ ਬਾਵਜੂਦ ਵੀ ਅਧਿਕਾਰੀਆ ਵੱਲੋਂ ਮਸਲੇ ਨੂੰ ਲਟਕਾਇਆ ਜਾ ਰਿਹਾ ਹੈ। ਆਗੂਆ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ 15 ਦਿਨ ਦੇ ਅੰਦਰ ਅੰਦਰ ਮਸਲਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ । ਆਗੂਆ ਨੇ ਕਿਹਾ ਕਿ ਜੇਕਰ ਵਿਸ਼ੇਸ਼ ਅਧਿਆਪਕਾਂ ਅਤੇ ਦਫਤਰੀ ਕਰਮਚਾਰੀਆ ਨੂੰ ਰੈਗੂਲਰ ਕਰਨ ਦੇ ਫੈਸਲੇ ਨੂੰ ਅਮਲੀ ਜਾਮਾ ਨਾ ਪਹਿਨਾਇਆ ਤਾਂ ਮੁਲਾਜਮ 15 ਅਗਸਤ ਨੂੰ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਦੇ ਮੰਤਰੀਆ ਦੇ ਝੰਡਾ ਲਹਿਰਾਉਣ ਮੋਕੇ ਰੋਸ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਣਗੇ।

Scroll to Top