ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ ਸਵੱਛਤਾ ਪਖਵਾੜਾ

ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ ਸਵੱਛਤਾ ਪਖਵਾੜਾਸਕੂਲ ਮੁੱਖੀ ਅਧਿਆਪਕ ਅਤੇ ਵਿਦਿਆਰਥੀ ਲੈ ਰਹੇ ਨੇ ਉਤਸ਼ਾਹ ਨਾਲ ਹਿੱਸਾ -ਬ੍ਰਿਜ ਮੋਹਨ ਸਿੰਘ ਬੇਦੀ, ਸਤੀਸ਼ ਕੁਮਾਰ ਭਾਰਤ‌ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਂਝੇ ਤੌਰ ਤੇ ਚਲਾਏ ਜਾ ਰਹੇ ਸਵੱਛਤਾ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਸਵੱਛਤਾ ਪੱਖਵਾੜਾ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 1 ਸਤੰਬਰ ਤੋਂ 15 ਸਤੰਬਰ ਤੱਕ ਸਮੂਹ ਸਕੂਲਾਂ ਵਿੱਚ ਸਵੱਛਤਾ ਪੱਖਵਾੜਾ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਜ਼ਿਲ੍ਹੇ ਦੇ ਅਧਿਕਾਰੀ, ਅਧਿਆਪਕ, ਵਿਦਿਆਰਥੀਆਂ ਅਤੇ ਮਾਪੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।ਇਸ ਸਬੰਧੀ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਜਿੱਥੇ ਸਫਾਈ ਉੱਥੇ ਖੁਦਾਈ ਦੇ ਸੰਕਲਪ ਤੇ ਪਹਿਰਾ ਦਿੰਦਿਆਂ ਇਸ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਪੂਰੀ ਸ਼ਿੱਦਤ ਨਾਲ ਚਲਾਇਆ ਜਾ ਰਿਹਾ ਹੈ।ਜਿਸ ਦੇ ਤਹਿਤ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸਫ਼ਾਈ ਨੂੰ ਬੜਾਵਾ ਦੇਣ ਦੀ ਸਹੁੰ ਚੁਕਾਈ ਗਈ ਹੈ।ਇਸ ਦੇ ਨਾਲ ਸਕੂਲ ਵਿੱਚ ਬੇਲੋੜੀਆਂ ਵਸਤੂਆਂ ਜ਼ੋ ਸਫ਼ਾਈ ਵਿਵਸਥਾ ਨੂੰ ਵਿਗਾੜ ਰਹੀਆਂ ਹਨ ਉਹਨਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਸਲੋਗਨ, ਭਾਸ਼ਣ ਅਤੇ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਸੈਕੰਡਰੀ ਸਤਿੰਦਰ ਸਚਦੇਵਾ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਾਇਮਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਸਵੱਛਤਾ ਪਖਵਾੜੇ ਤਹਿਤ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਸਕੂਲ ਪ੍ਰਬੰਧਕਾਂ ਕਮੇਟੀਆਂ, ਮਾਪੇ ਅਧਿਆਪਕ ਕਮੇਟੀਆਂ ,ਪਿੰਡਾ ਅਤੇ ਸ਼ਹਿਰਾਂ ਦੇ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਨਿੱਜੀ ਸਫਾਈ ਪ੍ਰਤੀ ਹਰ ਤਰ੍ਹਾਂ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀਪੀਈਓ,ਬੀਐਨਓ, ਸੀਐਚਟੀ, ਸਕੂਲ ਮੁੱਖੀ, ਅਧਿਆਪਕ ਅਤੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਸਵੱਛਤਾ ਪਖਵਾੜੇ ਤਹਿਤ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰ ਰਹੇ ਹਨ ।

Scroll to Top