ਡੀਈਓ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਵਿਚ ਅਧਿਆਪਕ ਸਨਮਾਨਿਤ

ਡੀਈਓ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਵਿਚ ਅਧਿਆਪਕ ਸਨਮਾਨਿਤਤਰਨਤਾਰਨ () 06 ਸਤੰਬਰ 2024ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਸਿੱਖਿਆ ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਅਧਿਆਪਕ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਤਰਨਤਾਰਨ ਸ਼੍ਰੀ ਸੁਰਿੰਦਰ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤਰਨਤਾਰਨ ਸ਼੍ਰੀ ਪਰਮਜੀਤ ਸਿੰਘ ਨੇ ਚੁਣੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਜੀ ਆਇਆਂ ਨੂੰ ਕਿਹਾ।ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਕਿਹਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਧਿਆਪਕ ਦਾ ਬਹੁਤ ਉੱਚਾ ਅਤੇ ਅਹਿਮ ਸਥਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਇਹ ਪਰਮ ਧਰਮ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਗਿਆਨ ਦੀ ਅਜਿਹੀ ਰੌਸ਼ਨੀ ਦੇਣ ਕੇ ਉਸ ਨਾਲ ਬੱਚਿਆਂ ਦਾ ਭਵਿੱਖ ਰੁ਼ਸ਼ਨਾਅ ਜਾਵੇ। ਇੱਥੇ ਗੌਰਤਲਬ ਹੈ ਕਿ ਕੰਮ ਦੇ ਪ੍ਰਤੀ ਆਪਣੀ ਮਿਹਨਤ, ਇਮਾਨਦਾਰੀ ਅਤੇ ਲਗਨ ਲਈ ਜਾਣੇ ਜਾਂਦੇ ਡੀਈਓ ਰਾਜੇਸ਼ ਕੁਮਾਰ ਸ਼ਰਮਾ ਖੁਦ ਵੀ 2023 ਵਿੱਚ ਰਾਜ ਪੁਰਸਕਾਰ ਹਾਸਲ ਕਰ ਚੁੱਕੇ ਹਨ।ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਨੇ ਇਸ ਮੌਕੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਲੇਬਸ ਪੜਾਉਣ ਦੇ ਨਾਲ ਨੈਤਿਕ ਸਿੱਖਿਆ ਦੇਣਾ ਵੀ ਵੀ ਅਧਿਆਪਕਾਂ ਦਾ ਫਰਜ ਹੈ। ਸਨਮਾਨ ਸਮਾਰੋਹ ਤੋਂ ਆਗਾਜ਼ ਕਰਨ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਟੇਟ ਯੰਗ ਟੀਚਰ ਐਵਾਰਡ ਪ੍ਰਾਪਤ ਕਰਨ ਲਈ ਅਨੂਪ ਸਿੰਘ ਮੈਣੀ,ਡੀਆਰਸੀ ਤਰਨਤਾਰਨ ਨੂੰ ਮੰਚ ਤੇ ਸੱਦ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਵਿੱਚ ਕੁੱਲ 83 ਕਰਮਚਾਰੀਆਂ ਨੂੰ ਜ਼ਿਲ੍ਹਾ ਪੱਧਰੀ ਸਨਮਾਨ ਨਾਲ ਨਿਵਾਜਿਆ ਗਿਆ ਜਿਨ੍ਹਾਂ ਵਿੱਚ ਪ੍ਰਾਇਮਰੀ ਅਧਿਆਪਕ,ਸੀਐਚਟੀਜ਼ ਤੋਂ ਇਲਾਵਾ ਲੈਕਚਰਾਰ ਅਤੇ ਪ੍ਰਿੰਸੀਪਲ ਸ਼ਾਮਲ ਸਨ। ਸਨਮਾਨ ਸਮਾਰੋਹ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਲਈ ਪ੍ਰਿੰਸੀਪਲ ਗੁਰਦੀਪ ਸਿੰਘ ਜ਼ਿਲ੍ਹਾ ਸਮਾਰਟ ਕੋਆਰਡੀਨੇਟਰ,ਜੁਗਰਾਜ ਸਿੰਘ ਜ਼ਿਲ੍ਹਾ ਖੇਡ ਇੰਚਾਰਜ, ਬਲਜਿੰਦਰ ਸਿੰਘ ਡੀ ਆਰ ਸੀ ਅੱਪਰ ਪ੍ਰਾਇਮਰੀ, ਗੁਰਮੀਤ ਸਿੰਘ ਸਮਾਰਟ ਸਕੂਲ ਕੋਆਰਡੀਨੇਟਰ ਅਤੇ ਤੇਜਿੰਦਰ ਸਿੰਘ ਲੈਕਚਰਾਰ ਅਤੇ ਐਨ ਐਮ ਐਮ ਐਸ ਇੰਚਾਰਜ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬੀਪੀਈਓ ਭਿੱਖੀਵਿੰਡ ਅਤੇ ਤਰਨਤਾਰਨ ਪਰਾਪਰ ਜਸਵਿੰਦਰ ਸਿੰਘ ਸੰਧੂ, ਬੀਪੀਈਓ ਖਡੂਰ ਸਾਹਿਬ ਦਿਲਬਾਗ ਸਿੰਘ, ਬੀਪੀਈਓ ਗੰਡੀਵਿੰਡ ਅਤੇ ਨੂਰਦੀ ਪਰਮਜੀਤ ਕੌਰ, ਬੀਪੀਈਓ ਪੱਟੀ ਮਨਜਿੰਦਰ ਸਿੰਘ ਅਤੇ ਬੀਪੀਈਓ ਨੌਸ਼ਹਿਰਾ ਪਨੂੰਆਂ ਅਤੇ ਚੋਹਲਾ ਸਾਹਿਬ ਨੇ ਆਪਣੇ ਆਪਣੇ ਬਲਾਕ ਦੇ ਅਧਿਆਪਕਾਂ ਨੂੰ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੈਕੰਡਰੀ ਤਰਨਤਾਰਨ ਦੀ ਰਹਿਨੁਮਾਈ ਹੇਠ ਸਨਮਾਨ ਪੱਤਰ ਤਕਸੀਮ ਕੀਤੇ ਅਤੇ ਮੁਬਾਰਕ ਬਾਦ ਦਿੱਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਰਾਜੇਸ਼ ਕੁਮਾਰ ਨੇ ਅਧਿਆਪਕਾਂ ਨੂੰ ਹੋਰ ਵੀ ਵੱਧ ਚੜ੍ਹ ਕੇ ਆਪਣਾ ਕਰਮ ਇਮਾਨਦਾਰੀ ਨਾਲ ਕਰਦੇ ਰਹਿਣ ਦੀ ਨਸੀਹਤ ਦਿੱਤੀ ਅਤੇ ਤਰਨਤਾਰਨ ਜ਼ਿਲ੍ਹੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਜ਼ਿਲ੍ਹਾ ਬਣਾਉਣ ਦਾ ਜ਼ਿਲੇ ਦੇ ਸਮੂਹ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਸੱਦਾ ਦਿੱਤਾ।ਇਸ ਸਨਮਾਨ ਸਮਾਰੋਹ ਦੌਰਾਨ ਪ੍ਰਿੰਸੀਪਲ ਜੀਵਨ ਜੋਤੀ ਸਸਸਸ ਬਾਠ,ਬੀਐਨੳ ਸੁਖਮੰਦਰ ਸਿੰਘ ਸਸਸਸ ਰਟੌਲ ਵੀ ਮੰਚ ਤੇ ਹਾਜ਼ਰ ਰਹੇ। ਅਖੀਰ ਵਿੱਚ ਸਸਸਸ ਪੰਡੋਰੀ ਗੋਲਾ ਸਕੂਲ ਵੱਲੋਂ ਆਏ ਸਮੂਹ ਅਫ਼ਸਰ ਸਾਹਿਬਾਨ ਅਤੇ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Scroll to Top