ਲੈਕਚਰਾਰ ਬਲਜਿੰਦਰ ਸਿੰਘ ਗਰੇਵਾਲ ਦਾ ਰਾਸ਼ਟਰੀ ਪੱਧਰ ਦੇ ਸਮਾਗਮ ਵਿਚ ਹੋਇਆ ਬੈਸਟ ਟੀਚਰ ਅਵਾਰਡ ਨਾਲ ਸਨਮਾਨ

ਲੈਕਚਰਾਰ ਬਲਜਿੰਦਰ ਸਿੰਘ ਗਰੇਵਾਲ ਦਾ ਰਾਸ਼ਟਰੀ ਪੱਧਰ ਦੇ ਸਮਾਗਮ ਵਿਚ ਹੋਇਆ ਬੈਸਟ ਟੀਚਰ ਅਵਾਰਡ ਨਾਲ ਸਨਮਾਨਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਅਧਿਆਪਕ ਦਿਵਸ ਦੇ ਸ਼ੁੱਭ ਅਵਸਰ ਤੇ ਲੈਕਚਰਾਰ ਬਲਜਿੰਦਰ ਸਿੰਘ ਗਰੇਵਾਲ ਦਾ ਬੈਸਟ ਟੀਚਰ ਅਵਾਰਡ ਨਾਲ ਸਨਮਾਨ ਕੀਤਾ ਗਿਆ।ਇਸ ਮੌਕੇ ਤੇ ਬਠਿੰਡਾ ਵਿਖੇ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਖੇਤੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਉਹਨਾਂ ਨੂੰ ਇਸ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਬਲਜਿੰਦਰ ਸਿੰਘ ਗਰੇਵਾਲ ਵੱਲੋਂ ਪਿਛਲੇ ਕਈ ਸਾਲਾ ਤੋਂ ਬਤੌਰ ਜਿਓਗ੍ਰਾਫੀ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹੰਮਦ ਪੀਰਾ ਵਿਖੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਹਨਾਂ ਵੱਲੋਂ ਆਪਣੇ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾ ਰਿਹਾ ਹੈ। ਉਹ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ।ਇਸ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਬ੍ਰਿਜ ਮੋਹਨ ਸਿੰਘ ਬੇਦੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ, ਸਕੂਲ ਪ੍ਰਿੰਸੀਪਲ ਮੈਡਮ ਸਮਰਿਤੀ ਕਟਾਰੀਆ, ਪ੍ਰਿੰਸੀਪਲ ਹੰਸ ਰਾਜ, ਲੈਕਚਰਾਰ ਅਮਿਤ ਸੇਤੀਆ,ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ, ਲੈਕਚਰਾਰ ਹਰਚਰਨ ਸਿੰਘ ਬਰਾੜ, ਲੈਕਚਰਾਰ ਸਤਿੰਦਰਜੀਤ ਸਿੰਘ, ਅਧਿਆਪਕ ਆਗੂ ਮਹਿੰਦਰ ਕੌੜਿਆਂਵਾਲੀ, ਕੁਲਜੀਤ ਡੰਗਰ ਖੇੜਾ, ਦੁਪਿੰਦਰ ਸਿੰਘ ਢਿੱਲੋਂ ਸਟੇਟ ਅਵਾਰਡੀ, ਬਲਵਿੰਦਰ ਸਿੰਘ, ਧਰਮਿੰਦਰ ਗੁਪਤਾ, ਦਿਲਜੀਤ ਸੱਭਰਵਾਲ, ਪਰਮਜੀਤ ਸ਼ੋਰੇ ਵਾਲਾ, ਭਗਵੰਤ ਭਠੇਜਾ,ਇਨਕਲਾਬ ਗਿੱਲ, ਸੁਖਵਿੰਦਰ ਸਿੰਘ,ਕੁਲਦੀਪ ਸੱਭਰਵਾਲ , ਅਮਨ ਬਰਾੜ ਵੱਖ ਵੱਖ ਸਕੂਲ ਮੱਖੀਆਂ, ਅਧਿਆਪਕਾਂ ਅਤੇ ਸਕੂਲ ਦੇ ਸਮੂਹ ਸਟਾਫ ਵੱਲੋਂ ਇਸ ਸ਼ਾਨਾਂਮੱਤੀ ਪ੍ਰਾਪਤੀ ਲਈ ਵਧਾਈਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Scroll to Top