ਸਵੱਛਤਾ ਹੀ ਸੇਵਾ ਦਾ ਸੁਨੇਹਾ ਦਿੰਦਾ ਸਵੱਛਤਾ ਪਖਵਾੜਾ ਹੋਇਆ ਸੰਪੰਨ

ਸਵੱਛਤਾ ਹੀ ਸੇਵਾ ਦਾ ਸੁਨੇਹਾ ਦਿੰਦਾ ਸਵੱਛਤਾ ਪਖਵਾੜਾ ਹੋਇਆ ਸੰਪੰਨ

ਸਕੂਲ ਮੁੱਖੀਆਂ ਅਧਿਆਪਕਾ ਅਤੇ ਵਿਦਿਆਰਥੀਆ ਨੇ ਸਵੱਛਤਾ ਨੂੰ ਬੜਾਵਾ ਦੇਣ ਦਾ ਲਿਆ ਪ੍ਰਣ -ਬ੍ਰਿਜ ਮੋਹਨ ਸਿੰਘ ਬੇਦੀ, ਸਤੀਸ਼ ਕੁਮਾਰ

ਭਾਰਤ‌ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਂਝੇ ਤੌਰ ਤੇ ਚਲਾਏ ਜਾ ਰਹੇ ਸਵੱਛਤਾ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਸਵੱਛਤਾ ਪੱਖਵਾੜਾ ਮਨਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 1 ਸਤੰਬਰ ਤੋਂ 15 ਸਤੰਬਰ ਤੱਕ ਸਮੂਹ ਸਕੂਲਾਂ ਵਿੱਚ ਸਵੱਛਤਾ ਪੱਖਵਾੜਾ ਮਨਾਇਆ ਗਿਆ।ਜਿਸ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਜਿੱਥੇ ਸਫਾਈ ਉੱਥੇ ਖੁਦਾਈ ਦੇ ਸੰਕਲਪ ਤੇ ਪਹਿਰਾ ਦਿੰਦਿਆਂ ਇਸ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਪੂਰੀ ਸ਼ਿੱਦਤ ਨਾਲ ਚਲਾਇਆ ਗਿਆ।ਜਿਸ ਦੇ ਤਹਿਤ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸਫ਼ਾਈ ਨੂੰ ਬੜਾਵਾ ਦੇਣ ਦੀ ਸਹੁੰ ਚੁਕਾਈ ਗਈ ।ਇਸ ਦੇ ਨਾਲ ਸਕੂਲ ਵਿੱਚ ਬੇਲੋੜੀਆਂ ਵਸਤੂਆਂ ਜ਼ੋ ਸਫ਼ਾਈ ਵਿਵਸਥਾ ਨੂੰ ਵਿਗਾੜ ਰਹੀਆਂ ਹਨ ਉਹਨਾਂ ਦਾ ਨਿਪਟਾਰਾ ਕੀਤਾ ਗਿਆ। ਵਿਦਿਆਰਥੀਆਂ ਦੇ ਸਲੋਗਨ, ਭਾਸ਼ਣ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਵਿਜੇਪਾਲ, ਜ਼ਿਲ੍ਹਾ ਨੋਡਲ ਅਫਸਰ ਸੈਕੰਡਰੀ ਸਤਿੰਦਰ ਸਚਦੇਵਾ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਾਇਮਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਸਵੱਛਤਾ ਪਖਵਾੜੇ ਤਹਿਤ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ। ਸਕੂਲ ਪ੍ਰਬੰਧਕਾਂ ਕਮੇਟੀਆਂ, ਮਾਪੇ ਅਧਿਆਪਕ ਕਮੇਟੀਆਂ ,ਪਿੰਡਾ ਅਤੇ ਸ਼ਹਿਰਾਂ ਦੇ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਨਿੱਜੀ ਸਫਾਈ ਪ੍ਰਤੀ ਹਰ ਤਰ੍ਹਾਂ ਦੀ ਸਿੱਖਿਆ ਦਿੱਤੀ ਗਈ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀਪੀਈਓ,ਬੀਐਨਓ, ਸੀਐਚਟੀ, ਸਕੂਲ ਮੁੱਖੀ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਸਵੱਛਤਾ ਪਖਵਾੜੇ ਤਹਿਤ ਦਿੱਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਪੂਰਨ ਸਹਿਯੋਗ ਦਿੱਤਾ ਗਿਆ।ਇਸ ਤਰ੍ਹਾਂ ਇਹ ਸਵੱਛਤਾ ਪ੍ਰੋਗਰਾਮ ਆਪਣੇ ਮੰਤਵ ਦੀ ਪੂਰਤੀ ਕਰਦਾ ਹੋਇਆ ਸਫ਼ਲਤਾ ਪੂਰਵਕ ਸੰਪਨ ਹੋਇਆ।

Scroll to Top