ਦੋ ਰੋਜਾ ਜ਼ਿਲਾ ਪੱਧਰੀ ਕਲਾ ਉਤਸਵ ਮੁਕਾਬਲੇ 23 ਅਤੇ 24 ਸਤੰਬਰ ਨੂੰ- ਜਿਲ੍ਹਾ ਸਿੱਖਿਆ ਅਫ਼ਸਰ – ਕਲਾ ਉਤਸਵ ਮੁਕਾਬਲਿਆਂ ਸਬੰਧੀ ਜਿਲ੍ਹਾ ਕਮੇਟੀ ਦਾ ਗਠਨ

ਦੋ ਰੋਜਾ ਜ਼ਿਲਾ ਪੱਧਰੀ ਕਲਾ ਉਤਸਵ ਮੁਕਾਬਲੇ 23 ਅਤੇ 24 ਸਤੰਬਰ ਨੂੰ- ਜਿਲ੍ਹਾ ਸਿੱਖਿਆ ਅਫ਼ਸਰ – ਕਲਾ ਉਤਸਵ ਮੁਕਾਬਲਿਆਂ ਸਬੰਧੀ ਜਿਲ੍ਹਾ ਕਮੇਟੀ ਦਾ ਗਠਨ ਅੰਮ੍ਰਿਤਸਰ 17 ਸਤੰਬਰ ()- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਹਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਨ ਅਤੇ ਉਜਾਗਰ ਕਰਨ ਹਿੱਤ ਸਮੱਗਰਾ ਸਿੱਖਿਆ ਸਕੀਮ ਅਧੀਨ ਜਿਲ੍ਹਾ ਪੱਧਰੀ ਲੋਕ ਕਲਾ ਉਤਸਵ ਮੁਕਾਬਲੇ 23ਅਤੇ 24 ਸਤੰਬਰ ਨੂੰ ਖਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ਕਰਵਾਏ ਜਾ ਰਹੇ ਹਨ ਜਿਨਾਂ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸੰਬੰਧਿਤ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਕੇਂਦਰੀ ਸਕੂਲਾਂ ਦੇ 9ਵੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ ਸੈਕੰਡਰੀ ਹਰਭਗਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਲਈ ਵੱਖ-ਵੱਖ ਸਿੱਖਿਆ ਅਧਿਕਾਰੀਆਂ ਦੀਆਂ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਜਿਨਾਂ ਦੀ ਅਗਵਾਈ ਹੇਠ ਮੁਕਾਬਲੇ ਕਰਵਾਏ ਜਾਣਗੇ। ਇਸ ਸਮੇਂ ਉਹਨਾਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਮੇਂ ਸ਼੍ਰੀ ਰਜੇਸ਼ ਖੰਨਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਰਵਿੰਦਰ ਕੌਰ ਰੰਧਾਵਾ, ਪ੍ਰਿੰਸੀਪਲ ਅਰਚਨਾ ਬੋਸ, ਪ੍ਰਿੰਸੀਪਲ ਮੈਡਮ ਮੋਨਿਕਾ, ਮੁੱਖ ਅਧਿਆਪਕ ਵਿਨੋਦ ਕਾਲੀਆ, ਨਰਿੰਦਰ ਸਿੰਘ ਡੀ ਐਮ ਸਾਇੰਸ, ਮਨਜਿੰਦਰ ਸਿੰਘ ਔਲਖ, ਧਰਮਿੰਦਰ ਸਿੰਘ ਗਿੱਲ, ਮੈਡਮ ਮਨਜੀਤ ਕੌਰ ਤੇ ਆਧਾਰਿਤ ਜਿਲ੍ਹਾ ਕਮੇਟੀ ਦਾ ਗਠਨ ਕੀਤਾ ਗਿਆ।ਤਸਵੀਰ ਕੈਪਸਨ – ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਸੰਬੰਧੀ ਮੀਟਿੰਗ ਦੌਰਾਨ ਡੀ.ਈ.ਉ. ਹਰਭਗਵੰਤ ਸਿੰਘ, ਡਿਪਟੀ ਡੀ.ਈ.ਉ ਰਜੇਸ਼ ਖੰਨਾ, ਪ੍ਰਿੰਸੀਪਲ ਰਵਿੰਦਰ ਕੌਰ ਰੰਧਾਵਾ, ਪ੍ਰਿੰਸੀਪਲ ਅਰਚਨਾ ਬੋਸ ਤੇ ਹੋਰ।

Scroll to Top