
ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵੱਲੋਂ ਪ੍ਰਿਥਵੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਪਿੰਡ ਪੱਕਾ ਚਿਸ਼ਤੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵੱਲੋਂ ਪ੍ਰਿਥਵੀ ਫਾਊਂਡੇਸ਼ਨ ਫਾਜ਼ਿਲਕਾ ਦੇ ਸਹਿਯੋਗ ਨਾਲ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਅਤੇ ਸ੍ਰਪਸਤ ਮਾਸਟਰ ਇਨਕਲਾਬ ਸਿੰਘ ਗਿੱਲ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸੰਭਾਲ ਸਮਾਜ ਸੇਵੀ ਸੰਸਥਾਵਾਂ ਦੀ ਮੁੱਢਲੀ ਜੁੰਮੇਵਾਰੀ ਹੋਣੀ ਚਾਹੀਦੀ ਹੈ। ਇਸ ਜੁੰਮੇਵਾਰੀ ਨੂੰ ਅੱਗੇ ਵਧਾਉਂਦਿਆਂ ਸਰਹੱਦੀ ਲੋਕਾਂ ਦੀ ਸਿਹਤ ਸੰਭਾਲ ਤਹਿਤ ਇਹ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾਂ ਰਤਨੀਸ਼ ਨਾਗਪਾਲ,ਡਾਂ ਕੇਸ਼ਵ ਨਾਗਪਾਲ, ਟੀਮ ਮੈਂਬਰ ਪਾਰਸ,ਕਰਨ ਗਿਰਧਰ, ਨਿਸ਼ਾ ਰਾਣੀ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੀ ਸਫਲਤਾ ਲਈ ਜਰਨੈਲ ਸਿੰਘ, ਅਨਮੋਲ,ਪਰਵਿੰਦਰ ਸਿੰਘ,ਐਮ ਐਚ ਰੂਬੀ,ਕਰਨੈਲ ਸਿੰਘ, ਗੁਰਜੰਟ ਸਿੰਘ ਬਲਾਕ ਪ੍ਰਧਾਨ,ਮਾਸਟਰ ਪਲਵਿੰਦਰ ਸਿੰਘ ਗਿੱਲ,ਸਾਰਜ ਸਿੰਘ, ਗੁਰਪ੍ਰੀਤ ਸਿੰਘ ਬੁੱਟਰ,ਵਿਪਨ ਚਾਵਲਾ , ਮੁਖਤਿਆਰ ਸਿੰਘ ਲਾਇਨਮੈਨ,ਅਰਸ਼ ਗਿੱਲ, ਗੁਰਮੀਤ ਸਿੰਘ, ਅਮਨਪ੍ਰੀਤ ਸਿੰਘ, ਸੁਖਦੇਵ ਸਿੰਘ ਸੁੱਖਾ ,ਜਸਵਿੰਦਰ ਸਿੰਘ ਜੱਜੂ ਸੋਨੂੰ ਫਰੈਂਡਜ ਆਨਲਾਈਨ,ਲਾਡਾ ਚੀਮਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।ਪ੍ਰਾਇਮਰੀ ਸਕੂਲ ਮੁੱਖੀ ਰਾਜ ਕੁਮਾਰ ਸਚਦੇਵਾ ,ਮੈਡਮ ਅੰਜੂ, ਪ੍ਰਾਇਮਰੀ ਅਤੇ ਹਾਈ ਸਕੂਲ ਦੇ ਸਮੂਹ ਸਟਾਫ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।