ਡੀ ਟੀ ਐੱਫ ਸੌਂਪੇਗੀ ਬਦਲੀਆਂ ਅਤੇ ਤਰੱਕੀਆਂ ਸਬੰਧੀ ਮਸਲਿਆਂ ਨੂੰ ਲੈ ਕੇ ਵਿਰੋਧ ਪੱਤਰ।

ਡੀ ਟੀ ਐੱਫ ਸੌਂਪੇਗੀ ਬਦਲੀਆਂ ਅਤੇ ਤਰੱਕੀਆਂ ਸਬੰਧੀ ਮਸਲਿਆਂ ਨੂੰ ਲੈ ਕੇ ਵਿਰੋਧ ਪੱਤਰ।ਫਾਜ਼ਿਲਕਾ 24 ਸਤੰਬਰ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਲੁਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਮੀਟਿੰਗ ਵਿੱਚ ਅਧਿਆਪਕ ਮਸਲਿਆਂ ਤੇ ਵਿਚਾਰ ਚਰਚਾ ਕਰਨ ਉਪਰੰਤ ਕੀਤੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ ਅਤੇ ਬਦਲੀਆਂ ਸਬੰਧੀ ਜੋ ਵਤੀਰਾ ਅਪਣਾਇਆ ਜਾ ਰਿਹਾ ਹੈ ਉਹ ਨਿੰਦਾਯੋਗ ਹੈ। ਇਸ ਖਿਲਾਫ ਅਧਿਆਪਕ ਵਰਗ ਵਿੱਚ ਭਾਰੀ ਰੋਸ ਹੈ ਜਿਸ ਦਾ ਪ੍ਰਗਟਾਵਾ ਬੁੱਧਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਵਿਰੋਧ ਪੱਤਰ ਸੌਂਪ ਕੇ ਕੀਤਾ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਸਕੱਤਰ ਕੁਲਜੀਤ ਡੰਗਰ ਖੇੜਾ ਨੇ ਦੱਸਿਆ ਕਿ ਤਰੱਕੀਆਂ ਉਪਰੰਤ ਲੈਕਚਰਾਰ ਬਣੇ ਅਧਿਆਪਕਾਂ ਨੂੰ ਸਕੂਲ ਆਫ ਐਮੀਨੈਂਸ ਸਕੂਲਾਂ ਦੇ ਥੋੜ੍ਹੇ ਜਿਹੇ ਸਟੇਸ਼ਨ ਦਿਖਾ ਕੇ ਸਟੇਸ਼ਨ ਚੋਣ ਕਰਨ ਲਈ ਮਜ਼ਬੂਰ ਕਰਦਿਆਂ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬਦਲੀਆਂ ਵਿੱਚ ਆਨ ਲਾਈਨ ਪੋਰਟਲ ‘ਤੇ ਪਾਰਦਰਸ਼ਤਾ ਦਾ ਭੋਗ ਪਾ ਦਿੱਤਾ ਗਿਆ ਹੈ। ਇਸ ਵਾਰ ਬਦਲੀਆਂ ਸਬੰਧੀ ਕਿਸੇ ਕਿਸਮ ਦੀ ਅੰਕ ਸੂਚੀ ਜਾਰੀ ਨਹੀਂ ਕੀਤੀ ਗਈ ਜਿਸਤੋਂ ਸਾਫ਼ ਪਤਾ ਲਗਦਾ ਹੈ ਕਿ ਨਿਰਪੱਖਤਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਇਸੇ ਤਰ੍ਹਾਂ ਜਿੰਨ੍ਹਾਂ ਅਧਿਆਪਕਾਂ ਵੱਲੋਂ ਪੋਰਟਲ ‘ਤੇ ਭਰੇ ਡਾਟੇ ਵਿੱਚ ਕੋਈ ਕਮੀ ਰਹਿ ਗਈ ਉਨ੍ਹਾਂ ਨੂੰ ਆਪਣਾ ਡਾਟਾ ਦਰੁਸਤ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਵੱਲੋਂ ਵਾਰ ਵਾਰ ਬੇਨਤੀਆਂ ਕਰਨ ਦੇ ਬਾਵਜੂਦ ਪਹਿਲੇ ਗੇੜ ਵਿੱਚੋਂ ਉਹ ਬਹੁਤੇ ਬਾਹਰ ਹੀ ਰਹੇ। ਵਿਭਾਗ ਵੱਲੋਂ ਕੀਤੇ ਵਾਅਦੇ ਅਨੁਸਾਰ ਪਹਿਲੇ ਗੇੜ ਦੀਆਂ ਬਦਲੀਆਂ ਉਪਰੰਤ ਦੂਜੇ ਗੇੜ ਦੀਆਂ ਬਦਲੀਆਂ ਦੀ ਸ਼ੁਰੂਆਤ ਕੀਤੀ ਜਾਣੀ ਬਣਦੀ ਸੀ ਪਰ ਹਾਲੇ ਤੱਕ ਇਸ ਬਾਬਤ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਸਕੀ ਹੈ। ਉਕਤ ਮਸਲਿਆਂ ਨੂੰ ਲੈ ਕੇ 25 ਸਤੰਬਰ (ਬੁੱਧਵਾਰ) ਨੂੰ ਜ਼ਿਲ੍ਹਾ ਕਮੇਟੀਆਂ ਵੱਲੋਂ ਸਿੱਖਿਆ ਮੰਤਰੀ ਦੇ ਨਾਮ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਵਿਰੋਧ ਪੱਤਰ ਭੇਜੇ ਜਾਣਗੇ। ਇਸ ਮੌਕੇ ਭਾਰਤ ਭੂਸ਼ਨ, ਨੋਰੰਗ ਲਾਲ, ਕ੍ਰਿਸ਼ਨ ਲਾਲ ਰਿਸ਼ੂ ਸੇਠੀ, ਹਰੀਸ਼ ਕੁਮਾਰ, ਅਮਰ ਲਾਲ, ਜਗਦੀਸ਼ ਲਾਲ, ਬੱਗਾ ਸੰਧੂ,ਰਮੇਸ਼ ਸੁਧਾ, ਗੁਰਵਿੰਦਰ ਸਿੰਘ, ਮਨਦੀਪ ਸਿੰਘ ਵੀ ਮੌਜੂਦ ਰਹੇ।

Scroll to Top