ਔਨਲਾਈਨ ਬਦਲੀਆਂ ਅਤੇ ਲੈਕਚਰਾਰ ਤਰੱਕੀਆਂ ਸਬੰਧੀ ਵਿਭਾਗੀ ਬੇਨਿਯਮੀਆਂ ਵਿਰੁੱਧ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਭੇਜਿਆ ਵਿਰੋਧ ਪੱਤਰ

“ਔਨਲਾਈਨ ਬਦਲੀਆਂ ਅਤੇ ਲੈਕਚਰਾਰ ਤਰੱਕੀਆਂ ਸਬੰਧੀ ਵਿਭਾਗੀ ਬੇਨਿਯਮੀਆਂ ਵਿਰੁੱਧ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਭੇਜਿਆ ਵਿਰੋਧ ਪੱਤਰ””ਸਿੱਖਿਆ ਵਿਭਾਗ ਵੱਲੋਂ ਮਾਸਟਰ ਤੋਂ ਲੈਕਚਰਾਰ ਤੱਰਕੀਆਂ ਕੀਤੀਆਂ, ਸਟੇਸ਼ਨ ਚੋਣ ਵਿੱਚ ਬੇਨਿਯਮੀਆਂ ਕਾਰਨ ਲੈਕਚਰਾਰ ਤਰੱਕੀਆਂ ਛੱਡਣ ਨੂੰ ਮਜ਼ਬੂਰ”ਜਨਰਲ ਬਦਲੀਆਂ ਲਈ ਦੂਜੇ ਰਾਉਂਡ ਦੀ ਪ੍ਰਕਿਰਿਆ ਫੌਰੀ ਆਰੰਭੇ ਵਿਭਾਗ- ਡੀ.ਟੀ.ਐੱਫਸੈਸ਼ਨ 2024-25 ਵਿੱਚ ਪਰਖ ਸਮਾਂ ਪੂਰਾ ਕਰਨ ਵਾਲੇ ਅਧਿਆਪਕਾਂ ਨੂੰ ਜਨਰਲ ਬਦਲੀਆਂ ਲਈ ਬਰਾਬਰ ਮੌਕਾ ਦਿੱਤਾ ਜਾਵੇ-ਡੀ.ਟੀ.ਐੱਫਅੰਮ੍ਰਿਤਸਰ, 24 ਸਤੰਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਸਕੱਤਰੇਤ ਵਲੋਂ ਐਲਾਣੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਦੀ ਇੱਕ ਅਹਿਮ ਮੀਟਿੰਗ ਸੂਬਾ ਵਿੱਤ ਸਕੱਤਰ-ਕਮ-ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਦੀ ਸਾਂਝੀ ਅਗਵਾਈ ਵਿੱਚ ਕਰਨ ਉਪਰੰਤ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ), ਅੰਮ੍ਰਿਤਸਰ ਨੂੰ ਅਧਿਆਪਕ ਮਸਲਿਆਂ ਸੰਬੰਧੀ ਮਿਲਿਆ ਗਿਆ ਅਤੇ ਮਾਸਟਰ ਤੋਂ ਲੈਕਚਰਾਰ ਕਾਡਰ ਦੀਆਂ ਤਰੱਕੀਆਂ ਅਤੇ ਆਨਲਾਈਨ ਬਦਲੀਆਂ ਵਿੱਚ ਹੋਇਆਂ ਵਿਭਾਗੀ ਬੇ- ਨਿਯਮੀਆਂ ਵਿਰੁੱਧ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਵਿਰੋਧ ਪੱਤਰ ਸੌਪਿਆ ਗਿਆ।ਮੀਟਿੰਗ ਵਿੱਚ ਅਧਿਆਪਕ ਮਸਲਿਆਂ ਤੇ ਵਿਚਾਰ ਚਰਚਾ ਸੰਬੰਧੀ ਜਾਣਕਾਰੀ ਸਾਂਝਾ ਕਰਦਿਆਂ ਅਸ਼ਵਨੀ ਅਵਸਥੀ, ਗੁਰਬਿੰਦਰ ਸਿੰਘ ਖਹਿਰਾ, ਹਰਜਾਪ ਸਿੰਘ  ਬੱਲ, ਜਰਮਨਜੀਤ ਸਿੰਘ ਛੱਜਲਵੱਡੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ ਅਤੇ ਬਦਲੀਆਂ ਸਬੰਧੀ ਬਹੁਤ ਹੀ ਨਿਖੇਧੀ ਯੋਗ ਵਤੀਰਾ ਅਪਣਾਇਆ ਜਾ ਰਿਹਾ ਹੈ। ਅਧਿਆਪਕਾਂ ਨਾਲ ਵਿਭਾਗ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਇਸ ਵਿਰੁੱਧ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਬਾਰੇ ਪ੍ਰੈਸ ਨਾਲ ਵਿਸਥਾਰਿਤ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਅਤੇ ਸਹਾਇਕ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਨਾਭਾ ਨੇ ਦੱਸਿਆ ਕਿ ਤਰੱਕੀਆਂ ਉਪਰੰਤ ਲੈਕਚਰਾਰ ਬਣੇ ਅਧਿਆਪਕਾਂ ਨੂੰ ਸਕੂਲ ਆਫ ਐਮੀਨੈਂਸ ਸਕੂਲਾਂ ਅਤੇ ਖਾਲੀ ਅਸਾਮੀਆਂ ਵਾਲੇ ਸਕੂਲਾਂ ਵਿੱਚੋਂ ਥੋੜ੍ਹੇ ਜਿਹੇ ਸਟੇਸ਼ਨ ਦਿਖਾ ਕੇ ਸਟੇਸ਼ਨ ਚੋਣ ਕਰਨ ਲਈ ਮਜ਼ਬੂਰ ਕਰਦਿਆਂ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬਦਲੀਆਂ ਵਿੱਚ ਆਨ ਲਾਈਨ ਪੋਰਟਲ ‘ਤੇ ਪਾਰਦਰਸ਼ਤਾ ਦਾ ਬਦਲਾਅ ਦਾ ਨਾਰਾ ਲਗਾਉਣ ਵਾਲੀ ਮੌਜ਼ੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਭੋਗ ਪਾ ਦਿੱਤਾ ਗਿਆ ਹੈ। ਇਸ ਵਾਰ ਬਦਲੀਆਂ ਸਬੰਧੀ ਕਿਸੇ ਕਿਸਮ ਦੀ ਅੰਕ ਸੂਚੀ ਜਾਰੀ ਨਹੀਂ ਕੀਤੀ ਗਈ ਜਿਸਤੋਂ ਸਾਫ਼ ਪਤਾ ਲਗਦਾ ਹੈ ਕਿ ਨਿਰਪੱਖਤਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਇਸੇ ਤਰ੍ਹਾਂ ਜਿੰਨ੍ਹਾਂ ਅਧਿਆਪਕਾਂ ਵੱਲੋਂ ਪੋਰਟਲ ‘ਤੇ ਭਰੇ ਡਾਟੇ ਵਿੱਚ ਕੋਈ ਕਮੀ ਰਹਿ ਗਈ ਉਨ੍ਹਾਂ ਨੂੰ ਆਪਣਾ ਡਾਟਾ ਦਰੁਸਤ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਵੱਲੋਂ ਵਾਰ ਵਾਰ ਬੇਨਤੀਆਂ ਕਰਨ ਦੇ ਬਾਵਜੂਦ ਪਹਿਲੇ ਗੇੜ ਵਿੱਚੋਂ ਉਹ ਬਹੁਤੇ ਕਰਮਚਾਰੀ ਬਾਹਰ ਰਹਿਣ ਲਈ ਮਜ਼ਬੂਰ ਹੋਏ। ਵਿਭਾਗ ਵੱਲੋਂ ਕੀਤੇ ਵਾਅਦੇ ਅਨੁਸਾਰ ਪਹਿਲੇ ਗੇੜ ਦੀਆਂ ਬਦਲੀਆਂ ਉਪਰੰਤ ਦੂਜੇ ਗੇੜ ਦੀਆਂ ਬਦਲੀਆਂ ਦੀ ਸ਼ੁਰੂਆਤ ਕੀਤੀ ਜਾਣੀ ਬਣਦੀ ਸੀ ਪਰ ਹਾਲੇ ਤੱਕ ਇਸ ਬਾਬਤ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਸਕੀ ਹੈ, ਜਿਸ ਤੋਂ ਵਿਭਾਗ ਦਾ ਅਧਿਆਪਕ ਵਿਰੋਧੀ ਚੇਹਿਰਾ ਬੇ ਨਕਾਬ ਹੁੰਦਾ ਹੈ।  ਉਕਤ ਮਸਲਿਆਂ ਨੂੰ ਲੈ ਕੇ ਅੱਜ 25 ਸਤੰਬਰ (ਬੁੱਧਵਾਰ) ਨੂੰ ਜ਼ਿਲ੍ਹਾ ਕਮੇਟੀਆਂ ਵੱਲੋਂ ਸਿੱਖਿਆ ਮੰਤਰੀ ਦੇ ਨਾਮ ਪੰਜਾਬ ਦੇ ਹਰ ਜ਼ਿਲ੍ਹੇ ਦੇ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਵਿਰੋਧ ਪੱਤਰ ਭੇਜਿਆ ਗਿਆ।ਜ਼ਿਲ੍ਹਾ ਅੰਮ੍ਰਿਤਸਰ ਦੇ ਜੁਝਾਰੂ ਆਗੂਆਂ ਚਰਨਜੀਤ ਸਿੰਘ ਰਜਧਾਨ,  ਗੁਰਦੇਵ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਕੰਵਰਜੀਤ ਸਿੰਘ, ਕੰਵਲਜੀਤ ਕੌਰ, ਪਰਮਿੰਦਰ ਸਿੰਘ ਰਾਜਾਸਾਂਸੀ, ਰਾਜੇਸ਼ ਕੁੰਦਰਾ, ਰਾਜਵਿੰਦਰ ਸਿੰਘ ਚਿਮਨੀ ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਆਦਿ ਨੇ ਮੰਗ ਕੀਤੀ ਕਿ ਸਿੱਖਿਆ ਸਕੱਤਰ ਪੰਜਾਬ ਵਲੋਂ ਜਥੇਬੰਦੀ ਨੂੰ ਦਿੱਤੇ ਭਰੋਸੇ ਅਨੁਸਾਰ ਜਨਰਲ ਬਦਲੀਆਂ ਦਾ ਦੂਜੇ ਰਾਉਂਡ ਦੀ ਪ੍ਰਕਿਰਿਆ ਫੌਰੀ ਆਰੰਭੀ ਜਾਵੇ ਅਤੇ ਸੈਸ਼ਨ 2024-25 ਦੌਰਾਨ ਪਰਖ ਸਮਾਂ ਮੁਕੰਮਲ ਕਰਨ ਵਾਲੇ ਅਧਿਆਪਕਾਂ ਨੂੰ ਇਹਨਾਂ ਬਦਲੀਆਂ ਵਿੱਚ ਇੱਕ ਸਮਾਨ ਮੌਕਾ ਦਿੱਤਾ ਜਾਵੇ ਅਤੇ ਨਾਲ ਹੀ ਪਿਛਲੀਆਂ ਬਦਲੀਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਬਦਲੀਆਂ ਵਿੱਚ ਪਾਰਦਰਸ਼ਤਾ ਅਪਣਾਉਦਿਆਂ ਹਰੇਕ ਕਰਮਚਾਰੀ ਨੂੰ ਆਨਲਾਈਨ ਬਦਲੀ ਨੀਤੀ ਅਨੁਸਾਰ ਮਿਲੇ ਅੰਕਾਂ ਨੂੰ ਜਨਤਕ ਕੀਤਾ ਜਾਵੇ।ਜਾਰੀ ਕਰਤਾ :- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ : ਅੰਮ੍ਰਿਤਸਰ

Scroll to Top