ਕੰਪੀਟੈਂਸੀ ਇਨਹੈਂਸਮੈਂਟ ਪ੍ਰੋਗਰਾਮ ਤਹਿਤ ਅਧਿਆਪਕਾਂ ਦਾ ਸਿਖਲਾਈ ਪ੍ਰੋਗਰਾਮ ਜਾਰੀਅਧਿਆਪਕ ਸਕੂਲ ਮੁਖੀਆਂ ਨਾਲ ਮਿਲ ਕੇ ਕੰਪੀਟੈਂਸੀ ਅਧਾਰਿਤ ਪ੍ਰੈਕਟਿਸ ਟੈਸਟਾਂ ਦਾ ਰਿਵਿਊ ਕਰਨ: ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2ਰਾਜਪੁਰਾ 28 ਸਤੰਬਰ ( )ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਸਾਂਝੀ ਅਗਵਾਈ ਹੇਠ ਸਾਇੰਸ, ਸਮਾਜਿਕ ਵਿਗਿਆਨ, ਪੰਜਾਬੀ ਅਤੇ ਗਣਿਤ ਅਧਿਆਪਕਾਂ ਦੀ ਇਕ ਦਿਨਾ ਸਿਖਲਾਈ ਵਰਕਸ਼ਾਪ ਸਹਸ ਰਾਜਪੁਰਾ ਟਾਊਨ ਵਿਖੇ ਆਯੋਜਿਤ ਕੀਤੀ ਗਈ। ਇਸ ਵਿੱਚ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਸਹਸ ਸੈਦਖੇੜੀ ਨੇ ਸੈਮੀਨਾਰ ਲਗਾ ਰਹੇ ਸਮੂਹ ਅਧਿਆਪਕਾਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਪਟਿਆਲਾ ਲਲਿਤ ਮੋਦਗਿਲ ਅਤੇ ਉਹਨਾਂ ਦੀ ਟੀਮ ਮਿਲ ਕੇ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਸਕੂਲ ਮੁਖੀ ਅਤੇ ਅਧਿਆਪਕ ਇਹਨਾਂ ਨਿਪੁੰਨਤਾ ਵਧਾਉਣ ਵਾਲੇ ਟੈਸਟਾਂ ਦੇ ਮੁਲਾਂਕਣ ਦਾ ਨਿਰੰਤਰ ਰਿਵਿਊ ਕਰਨ। ਇਸ ਮੌਕੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਜਯੰਤੀ ਮੌਕੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਉਤਸ਼ਾਹਿਤ ਹੋ ਕੇ ਕਾਰਜ ਕਰਨ ਲਈ ਪ੍ਰੇਰਿਆ। ਵਰਕਸ਼ਾਪ ਦੌਰਾਨ ਰਿਸੋਰਸ ਪਰਸਨ ਜਤਿੰਦਰ ਸਿੰਘ ਸਾਇੰਸ ਮਾਸਟਰ ਸਰਕਾਰੀ ਮਿਡਲ ਸਕੂਲ ਘੜਾਮਾਂ ਕਲਾਂ, ਰਣਜੋਧ ਸਿੰਘ ਮੈਥ ਮਾਸਟਰ ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਐਨ ਟੀ ਸੀ ਰਾਜਪੁਰਾ ਅਤੇ ਸਿਕੰਦਰ ਸਿੰਘ ਅੰਗਰੇਜ਼ੀ ਮਾਸਟਰ ਸਰਕਾਰੀ ਮਿਡਲ ਸਕੂਲ ਜਲਾਲਪੁਰ ਨੇ ਅਧਿਆਪਕਾਂ ਨੂੰ ਪੰਜਾਬੀ, ਗਣਿਤ, ਸਾਇੰਸ ਅਤੇ ਸਮਾਜਿਕ ਵਿਗਿਆਨ ਦੇ ਪਾਠਕ੍ਰਮ ਦੇ ਟੀਚਿਆਂ, ਨਿਪੁੰਨਤਾਵਾਂ ਅਤੇ ਇਹਨਾਂ ਦੇ ਰਿਵਿਊ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਇੰਚਾਰਜ ਸੰਗੀਤਾ ਵਰਮਾ, ਸਕੂਲ ਦੇ ਸੀਨੀਅਰ ਅਧਿਆਪਕ ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ ਨੇ ਵੀ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਸੰਬੋਧਨ ਕੀਤਾ।