ਵਾਲਮੀਕਿ ਸਮਾਜ ਦੇ ਬੱਚਿਆਂ ਦਾ ਸਿੱਖਿਅਕ ਜੀਵਨ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਵਾਲਮੀਕਿ ਸਮਾਜ ਦੇ ਬੱਚਿਆਂ ਦਾ ਸਿੱਖਿਅਕ ਜੀਵਨ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਖੰਨਾ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਲੁਧਿਆਣਾ, 16 ਅਕਤੂਬਰ (000) ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਗਵਾਨ ਵਾਲਮੀਕਿ ਜੀ ਦੇ ਪਰਗਟ ਉਤਸਵ ਸਬੰਧੀ ਵਧਾਈ ਦਿੰਦਿਆਂ ਕਿਹਾ ਕਿ ਵਾਲਮੀਕਿ ਸਮਾਜ ਦੇ ਬੱਚਿਆਂ ਦਾ ਸਿੱਖਿਅਕ ਜੀਵਨ ਪੱਧਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯਤਨਸ਼ੀਲ ਹੈ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਬੁੱਧਵਾਰ ਨੂੰ ਭਗਵਾਨ ਵਾਲਮੀਕਿ ਮੰਦਰ ਖੰਨਾ ਵਿਖੇ ਵਾਲਮੀਕਿ ਸਮਾਜ ਵੱਲੋਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਭਗਵਾਨ ਵਾਲਮੀਕਿ ਮੰਦਰ ਵਿਚ ਨਤਮਸਤਕ ਹੋਏ ਅਤੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਭਗਵਾਨ ਵਾਲਮੀਕਿ ਮੰਦਰ ਕਮੇਟੀ ਖੰਨਾ ਦੇ ਪ੍ਰਧਾਨ ਰੰਜੀਵ ਕੁਮਾਰ, ਵਾਈਸ ਪ੍ਰਧਾਨ ਵਿੱਕੀ ਬਾਲੂ ਅਤੇ ਹੋਰ ਅਹੁਦੇਦਾਰਾਂ ਮੌਜੂਦ ਸਨ।ਕੈਬਨਿਟ ਮੰਤਰੀ ਨੇ ਵਾਲਮੀਕ ਸਮਾਜ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਵਿੱਦਿਆ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜ਼ੋ ਉਹਨਾਂ ਦਾ ਭਵਿੱਖ ਚੰਗਾ ਬਣ ਸਕੇ ਅਤੇ ਉਹ ਦੇਸ਼ ਦੀਆਂ ਉੱਚ ਅਸਾਮੀਆਂ ਪ੍ਰਾਪਤ ਕਰਨ ਦੇ ਯੋਗ ਬਣ ਸਕਣ।ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸ਼ਿਖਿਆਵਾਂ ਤੇ ਚਲਦੇ ਹੋਏ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਅੱਜ ਦੇ ਯੁੱਗ ਵਿਚ ਸਾਰਥਿਕ ਹੈ ਅਤੇ ਇਸ ਤੇ ਅਮਲ ਕਰਕੇ ਸਮਾਜ ਵਿਚ ਬਰਾਬਰਤਾ ਲਿਆਂਦੀ ਜਾ ਸਕਦੀ ਹੈ। ਉਹਨਾ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀ ਉਹਨਾਂ ਦੇ ਸਿਧਾਂਤਾ, ਆਪਸੀ ਭਾਈਚਾਰੇ ਅਤੇ ਨੈਤਿਕ ਕਦਰਾਂ ਕੀਮਤਾ ਤੇ ਚਲਦੇ ਹੋਏ ਇੱਕ ਨਿਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਹੋ ਕੇ ਕੰਮ ਕਰੀਏ। ਉਹਨਾਂ ਸਮਾਜ ਦੇ ਸਾਰੇ ਵਰਗਾਂ ਨੂੰ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਆਪਸੀ ਭਾਈਚਾਰਾ ਅਤੇ ਕੌਮੀ ਏਕਤਾ ਹੋਰ ਮਜ਼ਬੂਤ ਕੀਤੀ ਜਾ ਸਕੇੇ।ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਤੋਂ ਸ਼ੁਰੂ ਹੋ ਕੇ ਗਊਸ਼ਾਲਾ ਚੌਕ, ਖਟੀਕਾ ਚੌਕ, ਦੇਵੀ ਦਿਵਾਲਾ ਚੌਕ, ਬੁੱਕ ਮਾਰਕੀਟ, ਜੀ.ਟੀ.ਰੋਡ, ਗੁਰਦੁਆਰਾ ਕਲਗੀਧਰ, ਪੀਰਖਾਨਾ ਰੋਡ ਆਦਿ ਖੰਨਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਵਿੱਚ ਕੱਢੀ ਗਈ।

Scroll to Top