ਜਿਲ੍ਹਾ ਫਾਜਿਲਕਾ ਵਿੱਚ ਵਾਰਡਨ ਅਤੇ ਮੈਟਰਨ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਹੋਈ ਸੰਪਨ -ਬ੍ਰਿਜ ਮੋਹਨ ਸਿੰਘ ਬੇਦੀ

ਜਿਲ੍ਹਾ ਫਾਜਿਲਕਾ ਵਿੱਚ ਵਾਰਡਨ ਅਤੇ ਮੈਟਰਨ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਹੋਈ ਸੰਪਨ -ਬ੍ਰਿਜ ਮੋਹਨ ਸਿੰਘ ਬੇਦੀ

3333 ਉਮੀਦਵਾਰ ਨੇ ਦਿੱਤੀ ਭਰਤੀ ਪ੍ਰੀਖਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਈ ਗਈ ਪ੍ਰੀਖਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਸਿਰਤੋੜ ਉਪਰਾਲੇ ਕੀਤੇ ਜਾ ਰਹੇ ਹਨ।ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਰਕਾਰ ਵੱਲੋਂ ਜੇਲ ਵਿਭਾਗ ਵਿਚ ਵਾਰਡਨ ਅਤੇ ਮੈਟਰਨ ਦੀਆਂ ਅਸਾਮੀਆਂ ਨੂੰ ਭਰਨ ਲਈ ਭਰਤੀ ਆਰੰਭੀ ਗਈ ਹੈ। ਜਿਸ ਦੀ ਲਿਖਤੀ ਪ੍ਰੀਖਿਆ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਆਯੋਜਿਤ ਕੀਤੀ ਗਈ ਸੀ।
ਜਿਲ੍ਹਾ ਫਾਜਿਲਕਾ ਵਿੱਚ ਸਫਲਤਾ ਪੂਰਵਕ ਸੰਪਨ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਕਮ ਨੋਡਲ ਅਫਸਰ ਪ੍ਰੀਖਿਆਂ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਕਮ ਸਹਾਇਕ ਨੋਡਲ ਅਫਸਰ ਪ੍ਰੀਖਿਆ ਪੰਕਜ਼ ਕੁਮਾਰ ਅੰਗੀ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ 12 ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਗਈ। ਸਾਰੇ ਪ੍ਰੀਖਿਆ ਕੇਦਰ ਜ਼ਿਲ੍ਹਾ ਹੈਡਕੁਆਰਟਰ ਫਾਜ਼ਿਲਕਾ ਵਿਖੇ ਬਣਾਏ ਗਏ ਸਨ।
ਜਿਲ੍ਹਾ ਫਾਜਿਲਕਾ ਵਿੱਚ ਇਸ ਪ੍ਰੀਖਿਆ 4602 ਵਿੱਚੋ 3333 ਪ੍ਰੀਖਿਆਰਥੀਆਂ ਹਾਜਰ ਹੋਏ ਅਤੇ 1269 ਪ੍ਰੀਖਿਆਰਥੀਆਂ ਗੈਰ ਹਾਜ਼ਰ ਰਹੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪੰਕਜ਼ ਕੁਮਾਰ ਅੰਗੀ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾ ਤੇ ਸਭ ਤਰਾ ਦੇ ਪੁਖਤਾ ਪ੍ਰਬੰਧ ਗਏ ਸਨ। ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। ਦੋਨਾਂ ਅਧਿਕਾਰੀਆਂ ਵੱਲੋਂ ਵੱਖ ਵੱਖ ਪ੍ਰੀਖਿਆਂ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦੀ ਨਿਗਰਾਨੀ ਕੀਤੀ ਗਈ।
ਜਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਜਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਰਿਹਾ।
ਇਮਤਿਹਾਨ ਲਈ ਸੈਂਟਰ ਬਣਾਏ ਗਏ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।
ਕੇਂਦਰ ਸੁਪਰਡੈਂਟ ,ਸਹਾਇਕ ਸੁਪਰਡੈਂਟ ਅਤੇ ਸਮੂਹ ਨਿਗਰਾਨ ਅਮਲੇ ਸਮੇਤ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ਅਤੇ ਦਫ਼ਤਰੀ ਅਮਲੇ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।

Scroll to Top