ਸੀ ਈ ਪੀ ਪ੍ਰੋਜੈਕਟ ਰਾਹੀਂ ਅਧਿਆਪਕਾਂ ਨੂੰ ਖੱਜਲ ਖੁਆਰ ਕਰਨਾ ਬੰਦ ਕਰੇ ਪੰਜਾਬ ਸਰਕਾਰ:

ਸੀ ਈ ਪੀ ਪ੍ਰੋਜੈਕਟ ਰਾਹੀਂ ਅਧਿਆਪਕਾਂ ਨੂੰ ਖੱਜਲ ਖੁਆਰ ਕਰਨਾ ਬੰਦ ਕਰੇ ਪੰਜਾਬ ਸਰਕਾਰ: ਮਾਸਟਰ ਕੇਡਰ ਯੂਨੀਅਨਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸੀਈਪੀ ਪ੍ਰੋਜੈਕਟ ਨੇ ਉਲਝਾਇਆਜਿਲਾ ਪ੍ਰਧਾਨ ਬਲਵਿੰਦਰ ਸਿੰਘ ਅਤੇ ਜਿਲਾ ਜਨਰਲ ਸਕੱਤਰ ਦਲਜੀਤ ਸਿੰਘ ਸੱਭਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਮਾਸਟਰ ਕੇਡਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ,ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਅਤੇ ਹਰਮਿੰਦਰ ਸਿੰਘ ਉੱਪਲ ਦੀ ਸਾਂਝੀ ਅਗਵਾਈ ਵਿੱਚ ਹੋਈ l ਮੀਟਿੰਗ ਵਿੱਚ ਬੋਲਦੇ ਹੋਏ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਹੈ ਸੀ ਈ ਪੀ ਪ੍ਰੋਜੈਕਟ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਤੋਂ ਬਗੈਰ ਹੋਰ ਕੁਝ ਵੀ ਨਹੀਂ l ਇਸ ਪ੍ਰੋਜੈਕਟ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਉਲਝਾਇਆ ਹੋਇਆ ਹੈ ਅਤੇ ਅਧਿਆਪਕਾਂ ਨੂੰ ਸਿਲੇਬਸ ਕਰਵਾਉਣ ਤੋਂ ਵਾਂਝੇ ਕੀਤਾ ਹੋਇਆ ਹੈ ਜਥੇਬੰਦੀ ਵੱਲੋਂ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਗਈ ਹੈ ਕੀ ਇਸ ਪ੍ਰੋਜੈਕਟ ਨੂੰ ਤੁਰੰਤ ਬੰਦ ਕਰਕੇ ਅਧਿਆਪਕਾਂ ਨੂੰ ਸਿਲੇਬਸ ਕਰਵਾਉਣ ਦਿੱਤਾ ਜਾਵੇ l ਇਸ ਤੋਂ ਪਹਿਲਾਂ ਵਾਲੀ ਪੰਜਾਬ ਸਰਕਾਰ ਵੱਲੋਂ ਵੀ ਬੇਲੋੜੇ ਪ੍ਰੋਜੈਕਟ ਜਿਵੇਂ ਨੈਸ ਵਅਤੇ ਪੜੋ ਪੰਜਾਬ ਨੇ ਵਿਦਿਆਰਥੀਆਂ ਦਾ ਪੜ੍ਹਾਈ ਦਾ ਭਾਰੀ ਨੁਕਸਾਨ ਕੀਤਾ ਅਤੇ ਹੁਣ ਮੌਜੂਦਾ ਸਰਕਾਰ ਨੇ ਸੀਈਪੀ ਪ੍ਰੋਜੈਕਟ ਲਿਆ ਕੇ ਝੂਠੇ ਅੰਕੜਿਆਂ ਦੀ ਖੇਡ ਖੇਡਣੀ ਸ਼ੁਰੂ ਕੀਤੀ ਹੈ l ਅਧਿਆਪਕਾਂ ਨੂੰ 2•59 ਗੁਣਾਂਕ ਦੇਣ ਸਬੰਧੀ ਜਲਦੀ ਹੀ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਅਤੇ ਹੋਰ ਵਿੱਤੀ ਮੰਗਾਂ ਜਿਵੇਂ ਪੇਂਡੂ ਭੱਤਾ, ਡੀਏ ਦੀ ਬਕਾਇਆ ਕਿਸ਼ਤਾਂ ਜਾਰੀ ਕਰਨ ਸਬੰਧੀ,ਏ ਸੀ ਪੀ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਸਬੰਧੀ ਪੰਜਾਬ ਸਟੇਟ ਮਨਿਸਟਰੀਅਲ ਸਟਾਫ ਵੱਲੋਂ ਦਿੱਤੇ ਗਏ ਐਕਸ਼ਨਾਂ ਵਿੱਚ ਮਾਸਟਰ ਕੇਡਰ ਯੂਨੀਅਨ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ l ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਵੱਲੋਂ ਸਿੱਖਿਆ ਮੰਤਰੀ ਕੋਲੋਂ ਮੰਗ ਕੀਤੀ ਗਈ ਹੈ ਕਿ ਐਸਐਸਏ /ਰਮਸਾ ਅਧੀਨ ਕੰਮ ਕਰ ਚੁੱਕੇ ਅਧਿਆਪਕਾਂ ਨੂੰ 15 ਅਚਨਚੇਤ ਛੁੱਟੀਆਂ ਦੇਣ ਵਾਲਾ ਪੱਤਰ ਜੋ ਪਰਸੋਨਲ ਵਿਭਾਗ ਵਿੱਚ ਪਿਆ ਹੈ ਉਸ ਨੂੰ ਜਲਦੀ ਤੋਂ ਜਲਦੀ ਜਾਰੀ ਕਰਵਾਉਣ ਦੀ ਮੰਗ ਕੀਤੀ l ਮਾਸਟਰ ਕੇਡਰ ਯੂਨੀਅਨ ਵੱਲੋਂ ਆਪਣੀਆਂ ਜਾਇਜ ਮੰਗਾਂ ਨੂੰ ਲਾਗੂ ਕਰਵਾਉਣ ਵਾਸਤੇ ਸਿੱਖਿਆ ਮੰਤਰੀ ਪੰਜਾਬ ਨਾਲ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀl ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਰਜਿੰਦਰ ਕਲੇਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਧਰਮਿੰਦਰ ਸਿੰਘ ਜਿਲ੍ਾ ਪ੍ਰਧਾਨ ਫਰੀਦਕੋਟ, ਸ਼ਮਸ਼ੇਰ ਸਿੰਘ ਜਨਰਲ ਸਕੱਤਰ ਮੋਗਾ,ਗੁਰਮੇਜ ਸਿੰਘ ਜਨਰਲ ਸਕੱਤਰ ਅੰਮ੍ਰਿਤਸਰ, ਸੁਖ ਚਰਨ ਕੁਮਾਰ ਜਲੰਧਰ, ਸੰਜੀਵ ਕੁਮਾਰ ਪਠਾਨਕੋਟ ਅਜੇ ਕੁਮਾਰ ਪਠਾਨਕੋਟ, ਸੁਰਜੀਤ ਸਿੰਘ ਹੁਸ਼ਿਆਰਪੁਰ ਚੰਦਰਸ਼ੇਖਰ ਨਵਾਂ ਸ਼ਹਿਰ ਗੁਰਮੁਖ ਸਿੰਘ ਨਵਾਂ ਸ਼ਹਿਰ, ਬਲਰਾਜ ਕੋਕਰੀ, ਗਗਨਦੀਪ ਸਿੰਘ ਮੋਗਾ ਮੋਹਨ ਲਾਲ, ਪਵਨ ਫਾਜ਼ਿਲਕਾ ਆਦਿ ਹਾਜ਼ਰ ਸਨ।

Scroll to Top