ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ:- ਕਮਲਦੀਪ ਕੌਰ।ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਲਈ ਬੱਚੇ ਸ੍ਰੀ ਅਨੰਦਪੁਰ ਸਾਹਿਬ ਜੀ ਲਈ ਰਵਾਨਾ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਹਰੀ ਝੰਡੀ ਅਤੇ ਕਿੱਟਾਂ ਦੇ ਕੇ ਕੀਤਾ ਰਵਾਨਾ। ਸ਼ਤਰੰਜ, ਬੈਡਮਿੰਟਨ ਅਤੇ ਫੁੱਟਬਾਲ ਵਿੱਚ ਕਰਣਗੇ ਖਿਡਾਰੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ।ਸਰਕਾਰੀ ਸਕੂਲਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀ ਜਿਸ ਵੀ ਖੇਤਰ ਵਿੱਚ ਪੈਰ ਰੱਖਦੇ ਹਨ ਉਸੇ ਖੇਤਰ ਵਿੱਚ ਨਵਾਂ ਕੀਰਤੀਮਾਨ ਸਥਾਪਤ ਕਰਦੇ ਹਨ:- ਡੀਜੀ ਸਿੰਘ।ਪਠਾਨਕੋਟ, 4 ਨਵੰਬਰ ( ) ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਲਈ ਸ੍ਰੀ ਅਨੰਦਪੁਰ ਸਾਹਿਬ ਜੀ ਵਿਖੇ ਜਾ ਰਹੇ ਬੱਚਿਆਂ ਨੂੰ ਰਵਾਨਾ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਭਾਗ ਲੈਣ ਜਾ ਰਹੇ ਸਾਰੇ ਵਿਦਿਆਰਥੀਆਂ ਨੂੰ ਕਿੱਟਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲੈਣਾ ਚਾਹੀਦਾ ਹੈ ਤਾਂ ਕਿ ਉਹ ਕਿਸੇ ਵੀ ਖੇਤਰ ਵਿੱਚ ਪਿਛੇ ਨਾ ਰਹਿਣ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਡਰ -11 ਦੇ ਵਿਦਿਆਰਥੀਆਂ ਦੇ ਆਯੋਜਿਤ ਹੋਣ ਵਾਲੇ ਸ਼ਤਰੰਜ, ਬੈਡਮਿੰਟਨ ਅਤੇ ਫੁੱਟਬਾਲ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀ ਰਵਾਨਾ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵਿਦਿਆਰਥੀ 5 ਨਵੰਬਰ ਤੋਂ 8 ਨਵੰਬਰ ਤੱਕ ਮੁਕਾਬਲਿਆਂ ਵਿੱਚ ਭਾਗ ਲੈਣਗੇ ਅਤੇ ਇਨ੍ਹਾਂ ਵਿਦਿਆਰਥੀਆਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਸਾਰਾ ਪ੍ਰਬੰਧ ਵਿਭਾਗ ਵੱਲੋਂ ਕੀਤਾ ਗਿਆ ਹੈ।ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਚੰਗਾ ਪ੍ਰਦਰਸ਼ਨ ਕਰ ਜ਼ਿਲ੍ਹਾ ਪਠਾਨਕੋਟ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀ ਜਿਸ ਵੀ ਖੇਤਰ ਵਿੱਚ ਪੈਰ ਰੱਖਦੇ ਹਨ ਉਸੇ ਖੇਤਰ ਵਿੱਚ ਨਵਾਂ ਕੀਰਤੀਮਾਨ ਸਥਾਪਤ ਕਰਦੇ ਹਨ।ਇਸ ਮੌਕੇ ਤੇ ਪੀਟੀਆਈ ਸੁਲਕਸ਼ਨਾ ਸ਼ਰਮਾਂ, ਪੀਟੀਆਈ ਗੁਰਸ਼ਰਨਜੀਤ ਕੌਰ, ਪੀਟੀਆਈ ਸੁਰਿੰਦਰ ਕੁਮਾਰ, ਪੀਟੀਆਈ ਅਜੇ ਕੁਮਾਰ, ਪੀਟੀਆਈ ਰਾਧਾ, ਰਾਕੇਸ਼ ਸੈਣੀ, ਬਲਕਾਰ ਅੱਤਰੀ, ਰੋਹਿਤ ਕੁਮਾਰ, ਬ੍ਰਿਜ ਬਾਲਾ, ਮੋਹਿਤ ਕੁਮਾਰ, ਪ੍ਰਿਅੰਕਾ, ਯੋਗੇਸ਼ ਸਿੰਘ, ਹਤਿੰਦਰ ਸਿੰਘ ਆਦਿ ਹਾਜ਼ਰ ਸਨ।