ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁੱਪੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਹੋਣਗੇ ਸਹਾਈ-ਸਤੀਸ ਕੁਮਾਰ

ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁੱਪੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਹੋਣਗੇ ਸਹਾਈ-ਸਤੀਸ ਕੁਮਾਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਹਿ ਵਿਦਿਅਕ ਕਿਰਿਆਵਾਂ ਜ਼ਰੂਰੀ-ਡਿਪਟੀ ਡੀਈਓ ਪਰਵਿੰਦਰ ਸਿੰਘ ਵਿਦਿਆਰਥੀਆਂ ਵਿੱਚ ਵੇਖਣ ਨੂੰ ਮਿਲ਼ਿਆ ਪੂਰਾ ਉਤਸ਼ਾਹ -ਸੁਨੀਲ ਕੁਮਾਰ ਚਾਈਲਡ ਵੈਲਫੇਅਰ ਕੌਂਸਲ ਪੰਜਾਬ ਵੱਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲੇ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸਤੀਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3 ਵਿੱਚ ਕਰਵਾਏ ਗਏ। ਜਿਸ ਨੂੰ ਸਫਲਤਾ ਨਾਲ ਕਰਵਾਉਣ ਵਿੱਚ ਬੀਪੀਈਓ ਫਾਜ਼ਿਲਕਾ-2 ਪਰਮੋਦ ਕੁਮਾਰ ਅਤੇ ਬੀਪੀਈਓ ਫਾਜ਼ਿਲਕਾ-1 ਸੁਨੀਲ ਕੁਮਾਰ ਦੇ ਨਿਰਦੇਸ਼ਨ ਦਾ ਅਹਿਮ ਰੋਲ ਰਿਹਾ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3 ਦੀ ਸੀਐਚਟੀ ਮੈਡਮ ਰਚਨਾਂ ਸੇਠੀ ਅਤੇ ਸਮੁੱਚੀ ਟੀਮ ਦੀ ਮੇਜ਼ਬਾਨੀ ਵਿੱਚ ਇਹ ਮੁਕਾਬਲੇ ਸੰਪੰਨ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਵਿੱਦਿਅਕ ਮੁਕਾਬਲੇ ਸੁਨੀਲ ਕੁਮਾਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੌਰਾਨ ਗਰੀਨ ਗਰੁੱਪ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਨੰ 2 ਦੀ ਵਿਦਿਆਰਥਣ ਜਾਨਵੀ ਨੇ ਪਹਿਲਾਂ , ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਕੱਟਿਆਂ ਵਾਲੀ ਦੇ ਵਿਦਿਆਰਥੀ ਵਿਰਾਜ ਨੇ ਦੂਜਾ, ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਜਵਾਹਰ ਸਿੰਘ ਦੀ ਵਿਦਿਆਰਥਣ ਹਰਲੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਤਰ੍ਹਾਂ ਵ੍ਹਾਈਟ ਗਰੁੱਪ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕਿੱਕਰ ਖ਼ੇੜਾ ਦੀ ਵਿਦਿਆਰਥਣ ਸੁਨੀਤਾ ਰਾਣੀ ਨੇ ਪਹਿਲਾਂ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿਵਾਣਾ ਦੀ ਵਿਦਿਆਰਥਣ ਅਰਚਨਾ ਗੁਪਤਾ ਨੇ ਦੂਸਰਾ ਸਥਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰ 15 ਦੀ ਵਿਦਿਆਰਥਣ ਹੁਨਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਇਹਨਾਂ ਮੁਕਾਬਲਿਆਂ ਦੌਰਾਨ ਵਿਸ਼ੇਸ ਲੋੜਾਂ ਵਾਲੇ ਵਿਦਿਆਰਥੀਆਂ ਦੇ ਉਚੇਚੇ ਤੌਰ ਤੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਜਲਾਲਾਬਾਦ ਦੀ ਵਿਦਿਆਰਥਣ ਨੂਰ ਰਾਣੀ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾਂ ਖੇੜਾ ਦੀ ਵਿਦਿਆਰਥਣ ਨਿਤਿਕਾ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿਵਾਣਾ ਦੇ ਵਿਦਿਆਰਥੀ ਜਿਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾਂ ਖੇੜਾ ਦੇ ਵਿਦਿਆਰਥੀ ਕਰਨ ਕੰਬੋਜ ਅਤੇ ਰਜਨੀ ਬਾਲਾ, ਸਰਕਾਰੀ ਪ੍ਰਾਇਮਰੀ ਸਕੂਲ ਪੰਜਕੋਸੀ ਦੇ ਵਿਦਿਆਰਥੀ ਯੋਗੇਸ਼ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜਲਾਲਾਬਾਦ ਦੇ ਵਿਦਿਆਰਥੀ ਹਰਪ੍ਰੀਤ ਨੇ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕੀਤੀਆਂ।ਇਸ ਮੌਕੇ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਇਹ ਸਾਬਤ ਕੀਤਾ ਕਿ ਉਹ ਵੀ ਕਿਸੇ ਤੋਂ ਘੱਟ ਨਹੀਂ ਹਨ। ਉਹਨਾਂ ਨੇ ਵਿਦਿਆਰਥੀਆਂ, ਉਹਨਾਂ ਦੇ ਗਾਇਡ ਅਧਿਆਪਕਾਂ ਅਤੇ ਪ੍ਰੋਗਰਾਮ ਦੇ ਪ੍ਰਬੰਧਕਾਂ ਨੂੰ ਇਸ ਨੇਕ ਕਾਰਜ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਹਨਾਂ ਮੁਕਾਬਲਿਆਂ ਦੌਰਾਨ ਮੈਡਮ ਕਲਪਨਾ ਨਾਗਪਾਲ,ਮੈਡਮ ਨਵਿਤਾ ਸ਼ਰਮਾ ਅਤੇ ਮੈਡਮ ਸੁਨੀਤਾ ਸ਼ਰਮਾ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ।ਸਮੁਚੇ ਪ੍ਰੋਗਰਾਮ ਦੀ ਨਿਗਰਾਨੀ ਜ਼ਿਲ੍ਹਾ ਕੋਆਰਡੀਨੇਟਰ ਵਿਦਿੱਅਕ ਮੁਕਾਬਲੇ ਸੁਨੀਲ ਕੁਮਾਰ ਵੱਲੋਂ ਕੀਤੀ ਗਈ।ਇਸ ਮੌਕੇ ਤੇ ਸੀਐਚਟੀ ਕੁਲਬੀਰ ਸਿੰਘ,ਸੀਐਚਟੀ ਮਹਾਂਵੀਰ ਟਾਂਕ,ਮੈਡਮ ਨੀਤੂ ਬਾਲਾ,ਮੈਡਮ ਰੇਖਾ ਸ਼ਰਮਾ,ਪਵਨ ਕੁਮਾਰ ਅਤੇ ਅਧਿਆਪਕ ਸੌਰਭ ਧੂੜੀਆ ਵੱਲੋਂ ਵਿਸ਼ੇਸ਼ ਸਹਿਯੋਗ ਰਿਹਾ।

Scroll to Top