ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਬਦੁਲ ਖ਼ਾਲਿਕ ਦਾ ਕੀਤਾ ਸਦਭਾਵਨਾ ਦੌਰਾ

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਬਦੁਲ ਖ਼ਾਲਿਕ ਦਾ ਕੀਤਾ ਸਦਭਾਵਨਾ ਦੌਰਾਸਕੂਲ ਸਟਾਫ ਦੀ ਵਧੀਆ ਕਾਰਗੁਜ਼ਾਰੀ ਦੀ ਕੀਤੀ ਪ੍ਰਸੰਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਦੀ ਪ੍ਰੇਰਨਾ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਵੱਖ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ।ਇਸ ਕੜੀ ਨੂੰ ਅੱਗ ਵਧਾਉਂਦਿਆਂ ਅੱਜ ਉਹਨਾਂ ਵੱਲੋਂ ਬਲਾਕ ਫਾਜ਼ਿਲਕਾ 1 ਦੇ ਸਰਕਾਰੀ ਪ੍ਰਾਇਮਰੀ ਸਕੂਲ ਅਬਦੁਲ ਖ਼ਾਲਿਕ ਉਰਫ ਮਿਆਨੀ ਬਸਤੀ ਦਾ ਦੌਰਾ ਕਰਕੇ ਸਕੂਲ ਸਟਾਫ ਦੀ ਹੌਂਸਲਾ ਅਫਜ਼ਾਈ ਕੀਤੀ ਗਈ।ਇਸ ਮੌਕੇ ਤੇ ਉਹਨਾਂ ਨੇ ਵੱਖ ਵੱਖ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ ਦੇ ਸਿੱਖਣ ਪੱਧਰਾ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜ਼ਾਹਰ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਕੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਉਹਨਾਂ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਉਹਨਾਂ ਕਿਹਾ ਕਿ ਸਕੂਲ ਅਧਿਆਪਕ ਅਨਿਲ ਕੁਮਾਰ ਵੱਲੋਂ ਸੀਈਪੀ ਦੇ ਸਾਰੇ ਪੱਖਾਂ ਤੋਂ ਵਿਦਿਆਰਥੀਆਂ ਦੀ ਬਹੁਤ ਹੀ ਵਧੀਆ ਤਿਆਰੀ ਕਰਵਾਈ ਜਾ ਰਹੀ ਸੀ ਜੋ ਕਾਬਿਲੇ ਤਰੀਫ ਹੈ । ਸਕੂਲ ਅਧਿਆਪਕਾਂ ਮੈਡਮ ਜੋਤੀ ਰਾਣੀ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸੁੰਦਰ ਲਿਖਾਈ ਦੀ ਬਹੁਤ ਹੀ ਵਧੀਆ ਢੰਗ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਮੈਡਮ ਦੀ ਆਪਣੀ ਹੈਂਡਰਾਇਟਿੰਗ ਸਲਾਹੁਣਯੋਗ ਹੈ।ਇਸ ਮੌਕੇ ਤੇ ਉਹਨਾਂ ਵੱਲੋਂ ਮਿਡ ਡੇ ਮੀਲ ,ਸਕੂਲ ਦੀ ਸਾਫ਼ ਸਫ਼ਾਈ ਸਮੇਤ ਸਮੁੱਚੇ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜ਼ਾਹਰ ਕੀਤੀ। ਉਹਨਾਂ ਕਿਹਾ ਕਿ ਸਕੂਲ ਮੁੱਖੀ ਰਮੇਸ਼ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ।ਇਸ ਮੌਕੇ ਤੇ ਬੀ ਆਰ ਸੀ ਸਾਜਨ ਕੁਮਾਰ ਉਹਨਾਂ ਦੇ ਨਾਲ ਮੌਜੂਦ ਸਨ।

Scroll to Top