*ਪੀਟੀਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਵਿਰੁੱਧ ਡੀਟੀਐੱਫ ਨੇ ਵਿੱਤ ਮੰਤਰੀ ਨੂੰ ਡਿਪਟੀ ਡੀ ਈ ਓ ਰਾਹੀਂ ਭੇਜਿਆ ‘ਮੰਗ ਪੱਤਰ’**ਅਧਿਆਪਕਾਂ ਦੀਆਂ ਪ੍ਰੋਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨ ਨਾ ਦੇਣ ਖਿਲਾਫ ਵਧਿਆ ਰੋਸ**ਮਸਲੇ ਨਾ ਹੱਲ ਹੋਣ ‘ਤੇ 15 ਦਸੰਬਰ ਨੂੰ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ*ਫਾਜ਼ਿਲਕਾ 10 ਦਸੰਬਰ 2024 ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਸਕੱਤਰੇਤ ਵੱਲੋਂ ਪੀਟੀਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ 9-10 ਦਸੰਬਰ ਨੂੰ ਜਿਲ੍ਹਾ/ਤਹਿਸੀਲ ਕੇਂਦਰਾਂ ‘ਤੇ ਸਮੂਹਿਕ ਰੂਪ ਵਿੱਚ ਮੰਗ ਪੱਤਰ ਭੇਜਣ ਦੇ ਦਿਤੇ ਸੱਦੇ ਤਹਿਤ ਡੀ.ਟੀ.ਐੱਫ ਦੀ ਸਥਾਨਕ ਇਕਾਈ ਫਾਜ਼ਿਲਕਾ ਵੱਲੋਂ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ,ਪੀ ਟੀ ਆਈ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਮੀਤ ਸਿੰਘ ਅਤੇ ਆਰਟ ਐਂਡ ਕਰਾਫਟ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸਰਵਨ ਕੁਮਾਰ ਦੀ ਅਗਵਾਈ ਵਿੱਚ ਡਿਪਟੀ ਡੀ ਈ ਓ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀ.ਟੀ.ਐਫ ਦੇ ਸੂਬਾ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ (ਡੀਐਸਸੀ ਸੈਕੰਡਰੀ) ਵੱਲੋਂ ਪੀਟੀਆਈ ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਰਿਵਾਈਜ ਕਰਕੇ ਤਨਖਾਹ ਸਕੇਲ 4400 ਤੋਂ ਘਟਾ ਕੇ 3200 ਕਰਨ ਅਤੇ ਇਹਨਾਂ ਅਧਿਆਪਕਾਂ ਤੋਂ ਰਿਕਵਰੀ ਕਰਨ ਸਬੰਧੀ ਵਿੱਤ ਵਿਭਾਗ ਦੇ ਹਵਾਲੇ ਰਾਹੀਂ ਮਾਰੂ ਪੱਤਰ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿੱਖਿਆ ਅਤੇ ਅਧਿਆਪਕ ਵਿਰੋਧੀ ਪ੍ਰਮੋਸ਼ਨ ਨੀਤੀ ਤਹਿਤ ਪ੍ਰਾਇਮਰੀ ਤੋਂ ਮਾਸਟਰ ਕਾਰਡਰ, ਮਾਸਟਰ ਕਾਰਡ ਤੋਂ ਲੈਕਚਰਾਰ, ਪੀਟੀਆਈ ਤੋਂ ਡੀਪੀਈ, ਨਾਨ ਟੀਚਿੰਗ ਤੋਂ ਮਾਸਟਰ ਕਾਰਡ ਸਮੇਤ ਬਾਕੀ ਪ੍ਰਮੋਸ਼ਨਾਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਨਾ ਦਿਖਾਉਣ ਦੇ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰਮੋਸ਼ਨਾਂ ਤੋਂ ਵਾਂਝੇ ਕਰ ਦਿਤਾ ਹੈ ਅਤੇ ਮੋਦੀ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ਤੇ ਹਜ਼ਾਰਾਂ ਸਕੂਲਾਂ ਵਿੱਚ ਖਾਲੀ ਪੋਸਟਾਂ ਰੱਖ ਕੇ ਸਿੱਖਿਆ ਦਾ ਉਜਾੜਾ ਕਰਨਾ ਸ਼ੁਰੂ ਕਰ ਦਿੱਤਾ। ਮਾਸਟਰ ਕਾਡਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਐਲੀਮੈਂਟਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਸ਼ੋਕ ਸਰਾਰੀ ਅਤੇ ਬੀ ਐੱਡ ਫ਼ਰੰਟ ਦੇ ਜਿਲ੍ਹਾ ਪ੍ਰਧਾਨ ਦਪਿੰਦਰ ਢਿੱਲੋਂ ਨੇ ਮੰਗ ਕੀਤੀ ਕਿ ਪੀ ਟੀ ਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦਾ ਤਨਖਾਹ ਕਟੌਤੀ ਦਾ ਪੱਤਰ ਵਾਪਸ ਲਿਆ ਜਾਵੇ, ਪੀਟੀਆਈ, ਖੇਤੀਬਾੜੀ ਟੀਚਰ, ਸਲਾਈ ਟੀਚਰ, ਸੰਗੀਤ ਟੀਚਰ ਅਤੇ ਤਬਲਾ ਪਲੇਅਰ ਟੀਚਰਾਂ ਦੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਵਿੱਚ ਪਾਉਣ ਦਾ ਗੈਰ ਵਾਜਬ ਫੈਸਲਾ ਵਾਪਸ ਲਿਆ ਜਾਵੇ, ਇਹਨਾਂ ਕਾਡਰਾਂ ਦੀਆਂ ਪੁਰਾਣੀਆਂ ਪੋਸਟਾਂ ਬਹਾਲ ਕਰਕੇ ਲੋੜ ਅਨੁਸਾਰ ਸਾਰੇ ਸਕੂਲਾਂ ਵਿੱਚ ਨਵੀਆਂ ਅਸਾਮੀਆਂ ਦਿੱਤੀਆਂ ਜਾਣ, ਨਿਜੀਕਰਨ, ਕੇਂਦਰੀਕਰਨ ਤੇ ਭਗਵਾਂਕਰਨ ਪੱਖੀ ਕੌਮੀ ਸਿਖਿਆ ਨੀਤੀ 2020 ਨੂੰ ਲਾਗੂ ਕਰਨ ਤੇ ਰੋਕ ਲਗਾਈ ਜਾਵੇ ਤੇ ਪੰਜਾਬ ਸਰਕਾਰ ਸਥਾਨਕ ਹਾਲਾਤਾਂ ਅਨੁਸਾਰ ਸੂਬੇ ਦੇ ਸਿੱਖਿਆ ਸ਼ਾਸਤਰੀਆਂ ਅਤੇ ਅਧਿਆਪਕ ਜਥੇਬੰਦੀਆਂ ਦੇ ਸੁਝਾਅ ਲੈ ਕੇ ਆਪਣੀ ਸਿੱਖਿਆ ਨੀਤੀ ਤਿਆਰ ਕਰੇ। ਡੀ ਟੀ ਐੱਫ ਦੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਤਨਖਾਹ ਕਟੌਤੀ ਵਾਲਾ ਮਾਰੂ ਪੱਤਰ ਵਾਪਸ ਨਾ ਲਿਆ ਗਿਆ ਅਤੇ ਤਰੱਕੀਆ ਲੈਣ ਵਾਲੇ ਅਧਿਆਪਕਾ ਲਈ ਸਾਰੇ ਸ਼ਟੇਸ਼ਨ ਨਾ ਖੋਲੇ ਗਏ ਅਤੇ 14 ਦਸੰਬਰ ਤਕ ਦੋਵੇਂ ਮਸਲਿਆ ਦਾ ਕੋਈ ਸਾਰਥਕ ਹੱਲ ਨਾ ਕੀਤਾ ਤਾਂ 15 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸੁਨਾਮ ਵਿਖੇ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਪ੍ਰਧਾਨ ਅਤੇ ਕੈਬਨਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਦੀ ਰਿਹਾਇਸ਼ ਵੱਲ ਸੂਬਾ ਪੱਧਰੀ ਰੋਸ ਮਾਰਚ ਕਰਕੇ ਐਕਸ਼ਨ ਕੀਤਾ ਜਾਵੇਗਾ।ਇਸ ਮੌਕੇ ਡੀ ਟੀ ਐੱਫ ਦੇ ਜਿਲ੍ਹਾ ਮੀਤ ਪ੍ਰਧਾਨ ਨੋਰੰਗ ਲਾਲ, ਬਲਾਕ ਪ੍ਰਧਾਨ ਭਾਰਤ ਭੂਸ਼ਣ,ਸਹਾਇਕ ਸਕੱਤਰ ਬਲਜਿੰਦਰ ਗਰੇਵਾਲ,ਪ੍ਰੈਸ ਸਕੱਤਰ ਹਰੀਸ਼ ਕੁਮਾਰ, ਸੁਭਾਸ਼ ਕੌੜਿਆਂ ਵਾਲੀ, ਵਿਕਰਮ ਜਲੰਧਰਾ ਹਾਜ਼ਰ ਸਨ।ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਸਨ। ਜੀ ਟੀ ਯੂ ਦੇ ਜਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸ਼ੋਰੇਵਾਲਾ,ਐਲੀਮੈਂਟਰੀ ਟੀਚਰ ਯੂਨੀਅਨ ਦੇ ਜਿਲ੍ਹਾ ਆਗੂ ਜਗਨੰਦਨ ਸਿੰਘ, ਮਾਸਟਰ ਕਾਡਰ ਦੇ ਆਗੂ ਦਲਜੀਤ ਸਭਰਵਾਲ,ਈ ਟੀ ਟੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਕੁਲਦੀਪ ਸਭਰਵਾਲ ਹਾਜ਼ਰ ਸਨ।