ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਨੇ ਸਰਕਾਰੀ ਸਕੂਲਾਂ ਵਿੱਚ ਫੂਕੀ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਲਾਰਿਆਂ ਦੀ ਪੰਡ

ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਨੇ ਸਰਕਾਰੀ ਸਕੂਲਾਂ ਵਿੱਚ ਫੂਕੀ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਲਾਰਿਆਂ ਦੀ ਪੰਡਪੀਟੀਆਈ/ ਆਰਟ ਐਂਡ ਕਰਾਫਟ ਦੇ ਤਨਖਾਹ ਰਿਕਵਰੀ ਵਾਲੇ ਪੱਤਰ ਨੂੰ ਵੀ ਕੀਤਾ ਅਗਨ ਭੇਂਟਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਦਿੱਤੇ ਗਏ ਐਕਸ਼ਨਾਂ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਵਿੱਤ ਮੰਤਰੀ ਦੇ ਵਾਅਦਾ ਖਿਲਾਫੀ ਅਤੇ ਸਿੱਖਿਆ ਮੰਤਰੀ ਦੇ ਮੰਨੀਆ ਹੋਈਆਂ ਮੰਗਾਂ ਨਾਂ ਪੂਰਾ ਕਰਨ ਦੇ ਵਿਰੋਧ ਵਿੱਚ ਲਾਰਿਆਂ ਦੀ ਪੰਡ ਸਾੜੀ ਗਈ ਅਤੇ ਨਾਲ ਹੀ ਪੀਟੀਆਈ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਤਨਖਾਵਾਂ ਦੀ ਰਿਕਵਰੀ ਸਬੰਧੀ ਪੱਤਰ ਨੂੰ ਵੀ ਅਗਨ ਭੇਂਟ ਕੀਤਾ ਗਿਆ l ਜ਼ਿਲ੍ਹਾ ਫ਼ਾਜ਼ਿਲਕਾ ਸੂਬਾ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਸੱਬਰਵਾਲ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਜੀ, ਜ਼ਿਲ੍ਹਾ ਸਰਪ੍ਰਸਤ ਧਰਮਿੰਦਰ ਗੁਪਤਾ ਜੀ, ਸਟੇਟ ਕਮੇਟੀ ਮੈਂਬਰ ਸੁਰਿੰਦਰ ਕੁਮਾਰ, ਉਪ ਪ੍ਰਧਾਨ ਆਕਾਸ਼ ਡੋਡਾ ਜੀ, ਮੋਹਨ ਲਾਲ ਜੀ, ਆਦਿ ਆਗੂਆਂ ਨੇ ਆਪਣੇ ਆਪਣੇ ਸਰਕਾਰੀ ਸਕੂਲਾਂ ਵਿੱਚ ਪੂਰੇ ਸਟਾਫ ਸਮੇਤ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਦੇ ਖਿਲਾਫ ਨਾਅਰੇਬਾਜ਼ੀ ਕਰਕੇ ਇਹਨਾਂ ਮੰਤਰੀਆਂ ਦੇ ਲਾਰਿਆਂ ਦੀ ਪੰਡ ਸਾੜੀ l ਲਾਰਿਆਂ ਦੀ ਪੰਡ ਤੇ ਪੱਤਰ ਸਾੜਨ ਮੌਕੇ ਆਗੂਆਂ ਨੇ ਦੱਸਿਆ ਕਿ ਬਹੁਤ ਸਾਰੇ ਪਿੰਡਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਮਿਲਦਾ ਪੇਂਡੂ ਭੱਤਾ, ਬਾਰਡਰ ਅਲਾਉਂਸ ਲੰਮੇ ਸਮੇਂ ਤੋਂ ਬੰਦ ਕੀਤਾ ਹੋਇਆ ਹੈ ਅਤੇ ਪਿਛਲੀ ਸਰਕਾਰ ਵੇਲੇ ਤੋਂ ਹੀ ਅਧਿਆਪਕਾਂ ਦੀ ਤਨਖਾਹ ਕਟੌਤੀ 200 ਰੁਪਏ ਉਗਰਾਹੀ ਜਾ ਰਹੀ ਹੈ, 2•59 ਗੁਣਾਂਕ ਦੇਣ ਤੋਂ ਵੀ ਸਰਕਾਰ ਕੰਨੀ ਕਤਰਾ ਰਹੀ ਹੈ, ਪੁਰਾਣੀ ਪੈਨਸ਼ਨ ਬਹਾਲ ਕਰਨ ਵਾਸਤੇ ਵੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਜਿਸ ਨਾਲ ਪੰਜਾਬ ਦੇ ਅਧਿਆਪਕਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈl l ਸਿੱਖਿਆ ਮੰਤਰੀ ਵੱਲੋਂ ਵੀ ਮੰਨੀਆਂ ਹੋਈਆਂ ਮੰਗਾਂ ਐਸਐਸਏ/ ਰਮਸਾ ਅਧੀਨ ਕੰਮ ਕਰ ਚੁੱਕੇ ਅਧਿਆਪਕਾਂ ਨੂੰ ਲੈਂਥ ਆਫ ਸਰਵਿਸ ਦੇ ਮੁਤਾਬਕ ਬਣਦੀਆਂ 15 ਅਚਨਚੇਤ ਛੁੱਟੀਆਂ ਦੇਣ ਸਬੰਧੀ ਪੰਜ ਮਹੀਨੇ ਬੀਤ ਜਾਣ ਤੇ ਮਗਰੋਂ ਵੀ ਕੋਈ ਵੀ ਪੱਤਰ ਜਾਰੀ ਨਹੀਂ ਕੀਤਾ l ਜੇ ਜਲਦੀ ਹੀ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਹੱਲ ਕਰਨ ਵਾਸਤੇ ਗੌਰ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਸ਼ਹੀਦੀ ਦਿਹਾੜਿਆਂ ਤੋਂ ਬਾਅਦ ਜਨਵਰੀ ਦੇ ਪਹਿਲੇ ਹਫਤੇ ਜ਼ਿਲ੍ਾ ਹੈਡ ਕੁਆਰਟਰਾਂ ਤੇ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਦਾ ਪਿੱਟ ਸਿਆਪਾ ਕਰਕੇ ਅਰਥੀਆਂ ਫੁਕੀਆਂ ਜਾਣਗੀਆਂ l ਇਸ ਸਮੇਂ ਹੋਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਸਾਥੀਆਂ ਨੇ ਆਪਣੇ ਆਪਣੇ ਸਕੂਲਾਂ ਵਿੱਚ ਆਪਣੇ ਸਕੂਲ ਸਟਾਫ ਨਾਲ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਲਾਰਿਆਂ ਦੀ ਪੰਡ ਸਾੜੀ

Scroll to Top