ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਫਾਜ਼ਿਲਕਾ ਦੇ ਵਿਹੜੇ ਵਿੱਚ ਸਾਲਾਨਾ ਸਮਾਰੋਹ ਦੀਆਂ ਲੱਗੀਆਂ ਰੌਣਕਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਚਾਈਂ ਚਾਈਂ ਲਿਆ ਹਿੱਸਾ ਬਲਾਕ ਫਾਜ਼ਿਲਕਾ 2 ਦੇ ਸ਼ਾਨਾਮੱਤੇ ਸਕੂਲ ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਦੇ ਸਟਾਫ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਨੇਕਾਂ ਉਪਰਾਲੇ ਕੀਤੇ ਜਾਂਦੇ ਹਨ।ਇਸ ਲੜੀ ਨੂੰ ਅੱਗੇ ਵਧਾਉਂਦਿਆਂ ਬੀਪੀਈਓ ਪ੍ਰਮੋਦ ਕੁਮਾਰ ਦੀ ਪ੍ਰੇਰਨਾ ਨਾਲ ਸਕੂਲ ਦੇ ਵਿਹੜੇ ਵਿੱਚ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਪੂਰੀ ਗਰਮ ਜੋਸ਼ੀ ਨਾਲ ਹਿੱਸਾ ਲਿਆ। ਜਿਸ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਗਿੱਧੇ, ਭੰਗੜੇ ਕੋਰਿਓਗ੍ਰਾਫਰੀ ਸਹਿਤ ਵੱਖ ਵੱਖ ਸੱਭਿਆਚਾਰਕ ਆਈਟਮਾਂ ਦੀ ਪੇਸ਼ਕਾਰੀ ਰਾਹੀਂ ਸਭ ਦਾ ਮਨ ਮੋਹਿਆ। ਇਸ ਪ੍ਰੋਗਰਾਮ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਿੰਦਰ ਸਿੰਘ ਜੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਨੇ ਪ੍ਰੋਗਰਾਮ ਵਿਚ ਸ਼ਾਮਲ ਛੋਟੇ ਛੋਟੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਅੱਗੇ ਤੋਂ ਵੀ ਅਜਿਹੇ ਪ੍ਰੋਗਰਾਮਾ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਮਾਪਿਆਂ ਨੂੰ ਸੰਬੋਧਨ ਕਰਦਿਆਂ ਸਰਕਾਰੀ ਸਕੂਲਾਂ ਵਿਚ ਵਧ ਤੋਂ ਵੱਧ ਦਾਖ਼ਲੇ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਤਾਂ ਕਿ ਬੱਚੇ ਇਹਨਾਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਸਕੂਲ ਮੁੱਖੀ ਮੈਡਮ ਮਨਦੀਪ ਕੌਰ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ,ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦਰਸ਼ਨ ਸਿੰਘ,ਐਮ ਸੀ ਬਲਵੀਰ ਸਿੰਘ ਸਮੂਹ ਮਾਪਿਆਂ ਅਤੇ ਪਤਵੰਤਿਆਂ ਦਾ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਧੰਨਵਾਦ ਕੀਤਾ।ਇਸ ਪ੍ਰੋਗਰਾਮ ਲਈ ਬੱਚਿਆਂ ਦੀਆ ਆਈਟਮਾਂ ਤਿਆਰ ਕਰਵਾਉਣ ਲਈ ਮੈਡਮ ਜੋਤੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਪ੍ਰੋਗਰਾਮ ਵਿਚ ਅਧਿਆਪਕ ਅਨੂਪ ਕੁਮਾਰ,ਮੈਡਮ ਜਸਵਿੰਦਰ ਕੌਰ,ਮੈਡਮ ਰਿੰਪਲ ਡੋਡਾ,ਮੈਡਮ ਰਜਨੀ ਬਾਲਾ, ਮੈਡਮ ਮੀਨੂ ਰਾਣੀ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।ਮੰਚ ਸੰਚਾਲਨ ਦੀ ਜਿੰਮੇਵਾਰੀ ਮੈਡਮ ਨੀਤੂ ਬਾਲਾ ਵੱਲੋਂ ਬਾਖੂਬੀ ਨਿਭਾਈ ਗਈ