ਮਾਸਟਰ ਕੇਡਰ ਯੂਨੀਅਨ ਵੱਲੋਂ ਅਧਿਆਪਕਾਂ ਤੋਂ ਧੱਕੇ ਨਾਲ ਵਿਦਿਆਰਥੀਆਂ ਦੀ ਅਪਾਰ ਆਈ ਡੀ ਬਣਵਾਉਣ ਦਾ ਵਿਰੋਧ

ਮਾਸਟਰ ਕੇਡਰ ਯੂਨੀਅਨ ਵੱਲੋਂ ਅਧਿਆਪਕਾਂ ਤੋਂ ਧੱਕੇ ਨਾਲ ਵਿਦਿਆਰਥੀਆਂ ਦੀ ਅਪਾਰ ਆਈ ਡੀ ਬਣਵਾਉਣ ਦਾ ਵਿਰੋਧ

ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਬਲਵਿੰਦਰ ਸਿੰਘ, ਜਨਰਲ ਸਕੱਤਰ ਦਲਜੀਤ ਸਿੰਘ ਸੱਭਰਵਾਲ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਪਾਰ ਆਈ ਡੀ ਸਬੰਧੀ ਵਿਭਾਗ ਵੱਲੋਂ ਅਧਿਆਪਕਾਂ ਨੂੰ ਜਬਰਦਸਤੀ ਕੀਤੀ ਜਾ ਰਹੀ ਹੈ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਦਫਤਰ ਜ਼ਿਲਾ ਸਿੱਖਿਆ ਅਫਸਰ ਸਕੈਂਡਰੀ ਫਾਜਿਲਕਾ ਵੱਲੋਂ ਫਰਮਾਨ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਵਿਦਿਆਰਥੀਆਂ ਦੀ ਅਪਾਰ ਆਈਡੀ ਬਣਾਉਣ ਵਾਸਤੇ ਅਧਿਆਪਕਾਂ ਦੀ ਬਾਂਹ ਮਰੋੜੀ ਜਾ ਰਹੀ ਜਿਸ ਦਾ ਗੰਭੀਰ ਨੋਟਿਸ ਲੈਂਦੇ ਹੋਏ ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਧੱਕੇ ਨਾਲ ਅਪਾਰ ਮਡਿਊਲ ਵਰਗੇ ਟੈਕਨੀਕਲ ਕੰਮ ਨੂੰ ਜਬਰੀ ਅਧਿਆਪਕ ਵਰਗ ਤੋ ਥੋਪਣ ਦੀ ਪੁਰਜੋਰ ਨਿਖੇਦੀ ਕੀਤੀ I ਜਥੇਬੰਦੀ ਦੇ ਆਗੂਆਂ ਨੇ ਅੱਗੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੌਰਮੈਂਟ ਆਫ ਇੰਡੀਆ ਮਨਿਸਟਰੀ ਆਫ ਐਜੂਕੇਸ਼ਨ ਡਿਪਾਰਟਮੈਂਟ ਆਫ ਸਕੂਲ ਐਜੂਕੇਸ਼ਨ ਐਂਡ ਲਿਟਰੇਸੀ DOSEI/R/E/24/05196 ਮਿਤੀ21/11/2024 ਦੇ ਅਨੁਸਾਰ ਅਪਾਰ ਆਈ ਡੀ ਕਿਸੇ ਵੀ ਵਿਦਿਆਰਥੀ ਵਾਸਤੇ ਬਣਾਉਣੀ ਜਰੂਰੀ ਨਹੀਂ ਹੈ ਇਹ ਮੈਂਡਟਰੀ ਨਹੀਂ ਹੈ ਕਿਸੇ ਵੀ ਵਿਦਿਆਰਥੀ ਦੇ ਮਾਪਿਆਂ ਦੀ ਸਹਿਮਤੀ ਤੋਂ ਬਗੈਰ ਅਪਾਰ ਆਈ ਡੀ ਬਣਾਉਣ ਵਾਸਤੇ ਵਿਦਿਆਰਥੀਆਂ ਤੇ ਕਿਸੇ ਵੀ ਕਿਸਮ ਦਾ ਦਬਾਅ ਨਹੀਂ ਬਣਾਇਆ ਜਾ ਸਕਦਾ I ਜਥੇਬੰਦੀ ਦੇ ਆਗੂਆਂ ਨੇ ਅੱਗੇ ਇਹ ਵੀ ਦੱਸਿਆ ਹੈ ਕਿ ਸਿੱਖਿਆ ਵਿਭਾਗ ਲਗਾਤਾਰ ਪਿਛਲੇ ਦਿਨਾਂ ਵਿੱਚ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈ ਰਿਹਾ ਹੈ ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ I ਸਰਕਾਰ ਨੂੰ ਚਾਹੀਦਾ ਹੈ ਕਿ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣ ਤੂੰ ਗੁਰੇਜ ਕੀਤਾ ਜਾਵੇ I ਇਸ ਸਮੇਂ ਹੋਰਾਨਾ ਤੋਂ ਇਲਾਵਾ ਵਾਇਸ ਪ੍ਰਧਾਨ ਮੋਹਨ ਲਾਲ ਸਰਪ੍ਰਸਤ ਧਰਮਿੰਦਰ ਗੁਪਤਾ ਪਰਮਿੰਦਰ ਸਿੰਘ ਜਿਲਾ ਵਾਇਸ ਪ੍ਰਧਾਨ, ਆਕਾਸ਼ ਡੋਡਾ ਸੰਤੋਸ਼ ਸਿੰਘ ਨਵਦੀਪ ਮੈਨੀ ਮਲਕੀਤ ਸਿੰਘ ਤੇ ਯੂਨੀਅਨ ਦੇ ਐਗਜ਼ੈਕਟਿਵ ਮੈਂਬਰ ਹਾਜ਼ਰ ਸਨ।

Scroll to Top